| ਨਾਮਵਰ ਪੰਜਾਬੀ ਆਲੋਚਕ ਡਾ. ਰਜਨੀਸ਼ ਬਹਾਦਰ 15 ਫਰਵਰੀ 2022 ਦੀ ਸ਼ਾਮ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਪਿਛਲੇ ਕੁਝ ਸਮੇਂ ਤੋਂ ਡਾ. ਰਜਨੀਸ਼ ਦਿਲ ਅਤੇ ਫੇਫੜਿਅਾਂ ਦੀ ਬਿਮਾਰੀ ਨਾਲ ਪੀੜਤ ਸਨ। ਉਹਨਾਂ ਦੇ ਇਸ ਸਦੀਵੀ ਵਿਛੋੜੇ ਕਾਰਨ ਪੰਜਾਬੀ ਸਾਹਿਤਕ ਜਗਤ ਨੂੰ ਬਹੁਤ ਘਾਟਾ ਪਿਆ ਹੈ। ’ਲਿਖਾਰੀ’ ਡਾਕਟਰ ਸਾਹਿਬ ਦੇ ਪਰਿਵਾਰ ਦੇ ਦੁੱਖ ਵਿਚ ਸ਼ਾਮਲ ਹੁੰਦਿਅਾਂ ਉਹਨਾਂ ਦੀ ਆਤਮਕ ਸ਼ਾਂਤੀ ਲਈ ਅਰਦਾਸ ਕਰਦਾ ਹੈ
(634) |
