ਸਮਾਗਮ ਦੇ ਆਰੰਭ ਵਿਚ ਸਭਾ ਦੇ ਹਿੱਤੂ ਰਹੇ ਸਾਹਿਤਕਾਰ ਚਰਨ ਸੀਚੇਵਾਲਵੀ ,ਰਾਜਿੰਦਰ ਪ੍ਰਦੇਸੀ ਅਤੇ ਪ੍ਰੇਮ ਗੋਰਕੀ, ਜੋ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਵਿੱਚ ਸਵਰਗ ਸਿਧਾਰ ਗਏ ਸਨ,ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਕਰਦਿਆਂ ਸਭਾ ਦੇ ਪ੍ਰਧਾਨ ਰੂਪ ਲਾਲ ਰੂਪ, ਵਲੋਂ ਆਏ ਮਹਿਮਾਨਾਂ ਅਤੇ ਕਵੀਆਂ ਨੂੰ ਜੀ ਆਇਆਂ ਨੂੰ ਆਖਦਿਆਂ ਪੰਜਾਬ ਦੀਆਂ ਲੋਕ ਬੋਲੀਆਂ ਵਿੱਚ ਸਾਵਣ ਦੀ ਜਸ-ਕੀਰਤੀ ਨਾਲ ਸਾਂਝ ਪੁਆਈ ।ਗੁਰਦੇਵ ਸਿੰਘ ਨਿੱਜਰ ,ਮੁੱਖ ਮਹਿਮਾਨ ਵਲੋਂ ਆਪਣੇ ਸੁਨੇਹੇ ਵਿਚ ਪੰਜਾਬੀ ਭਾਈਚਾਰੇ ਦੀ ਭਾਵਨਾਤਮਕ ਏਕਤਾ ਲਈ ਤੀਆਂ ਦੇ ਤਿਉਹਾਰ ਦੀ ਮਹੱਤਤਾ ‘ਤੇ ਰੌਸ਼ਨੀ ਪਾਈ। ਜਸਪਾਲ ਸਿੰਘ ਨਿੱਜਰ ਨੇ ਪੰਜਾਬ ਵਿੱਚ ਸੁੰਗੜਦੇ ਸਾਵਣ ‘ਤੇ ਚਿੰਤਾ ਜਾਹਰ ਕਰਦਿਆਂ ਵੱਡੀ ਗਿਣਤੀ ਵਿਚ ਰੁੱਖ ਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਪ੍ਰੋ: ਹਰਦੀਪ ਰਾਜਾਰਾਮ ਨੇ ਤੀਆਂ ਦੇ ਇਤਿਹਾਸਕ ਪਿਛੋਕੜ ਨੂੰ ਚਰਚਾ ਦਾ ਵਿਸ਼ਾ ਬਣਾਇਆ।
|
ਰੂਪ ਲਾਲ ਰੂਪ
ਪ੍ਰਧਾਨ,
ਪੰਜਾਬੀ ਸਾਹਿੱਤ ਸਭਾ ਆਦਮਪੁਰ ਦੋਆਬਾ (ਰਜਿ)
ਪੁਸਤਕਾਂ:
ਕਾਵਿ ਰਿਸ਼ਮਾਂ (2020) ਸੰਪਾਦਨਾ
ਸਿਆੜ ਦਾ ਪੱਤਣ (2022) ਸੰਪਾਦਨਾ
ਗੁਰੂ ਰਵਿਦਾਸ ਪ੍ਰਗਾਸ ਦੀ ਖੋਜ--ਖੋਜੀ ਲੇਖਕ: ਰੂਪ ਲਾਲ
ਪਤਾ:
ਪਿੰਡ ਭੇਲਾਂ ਡਾਕਖਾਨਾ ਨਾਜਕਾ
(ਜਲੰਧਰ) ਪੰਜਾਬ
+94652-29722