ਮੁਜ਼ੱਫ਼ਰਨਗਰ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਯੋਜਤ ਕੀਤੀ ਗਈ ਮਹਾਂ ਪੰਚਾਇਤ ਵਿੱਚ ਸ਼ਾਮਲ ਮਾਨਵਤਾ ਦੇ ਸਮੁੰਦਰ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਹੈ। ਸਾਰਾ ਮੁਜ਼ੱਫ਼ਰਨਗਰ ਸ਼ਹਿਰ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਿਆ ਸੀ। ਸ਼ਹਿਰ ਦੀ ਹਰ ਗਲੀ ਮੁਹੱਲਾ ਅਤੇ ਸੜਕਾਂ ਉਪਰ ਤਿਲ ਸੁੱਟਣ ਲਈ ਖਾਲੀ ਥਾਂ ਨਹੀਂ ਸੀ। ਜਿਧਰ ਵੀ ਨਿਗਾਹ ਮਾਰੋ ਉਧਰ ਹੀ ਇਨਸਾਨੀਅਤ ਦਾ ਜਨ ਸਮੂਹ ਠਾਠਾਂ ਮਾਰਦਾ ਦਿਸ ਰਿਹਾ ਸੀ। ਲੱਖਾਂ ਕਿਸਾਨ ਪੰਡਾਲ ਵਿੱਚ ਪਹੁੰਚ ਹੀ ਨਹੀਂ ਸਕੇ ਪ੍ਰੰਤੂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਬੰਧਕਾਂ ਨੇ ਜਨਤਕ ਸੰਬੰਧੋਨ ਪ੍ਰਣਾਲੀ ਦਾ ਸਾਰੇ ਸ਼ਹਿਰ ਵਿੱਚ ਜਾਲ ਵਿਛਾ ਦਿੱਤਾ ਸੀ, ਜਿਸ ਕਰਕੇ ਠਾਠਾਂ ਮਾਰਦਾ ਮਨੁੱਖਤਾ ਦਾ ਸਮੁੰਦਰ ਜਿਥੇ ਵੀ ਜਗ੍ਹਾ ਮਿਲੀ ਉਥੇ ਹੀ ਖੜ੍ਹਕੇ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਦੇ ਭਾਸ਼ਣ ਨੂੰ ਸ਼ਾਂਤਮਈ ਢੰਗ ਨਾਲ ਸੁਣ ਰਹੇ ਸਨ। ਵੱਖ-ਵੱਖ ਸੂਬਿਆਂ, ਧਰਮਾਂ , ਜ਼ਾਤਾਂ, ਮਜ਼ਹਬਾਂ, ਖ਼ੇਤਰਾਂ ਅਤੇ ਭਾਸ਼ਾਵਾਂ ਬੋਲਣ ਵਾਲੇ ਕਿਸਾਨ ਮਜ਼ਦੂਰ ਹੁੰਮ ਹੁਮਾ ਕੇ ਪਹੁੰਚੇ ਹੋਏ ਸਨ। ਸੰਯੁਕਤ ਕਿਸਾਨ ਮੋਰਚੇ ਨੂੰ ਬੇਮਿਸਾਲ ਸਮਰਥਨ ਮਿਲਿਆ ਹੈ, ਜਿਸਨੇ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਨੂੰ ਕੰਬਣੀ ਛੇੜ ਦਿੱਤੀ ਹੈ। ਸ਼ਹਿਰ ਤੋਂ ਬਾਹਰ ਵੀ ਕਈ ਕਿਲੋਮੀਟਰ ਤੱਕ ਸੜਕਾਂ ਜਾਮ ਹੋ ਗਈਆਂ ਸਨ। ਦੇਸ਼ ਦੇ 15 ਰਾਜਾਂ ਉਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ![]()
ਪੰਜਾਬ ਵਿੱਚ ਇਕੱਲੀ ਭਾਰਤੀ ਜਨਤਾ ਪਾਰਟੀ ਹੀ ਤਿੰਨ ਖੇਤੀ ਕਾਨੂੰਨਾ ਦੇ ਹੱਕ ਵਿੱਚ ਬੋਲ ਰਹੀ ਹੈ। ਹੁਣ ਹਾਲਾਤ ਇਹ ਬਣ ਗਏ ਹਨ ਕਿ ਡਰੀਆਂ ਹੋਈਆਂ ਸਿਆਸੀ ਪਾਰਟੀਆਂ ਸੰਯੁਕਤ ਕਿਸਾਨ ਮੋਰਚੇ ਦੇ ਹਰ ਹੁਕਮ ‘ਤੇ ਫੁੱਲ ਚੜ੍ਹਾਉਣ ਲਈ ਮਜ਼ਬੂਰ ਹੋ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ ਨੇ ਜਦੋਂ ਵਿਰੋਧੀ ਪਾਰਟੀਆਂ ਨੂੰ ਵਿਪ ਜ਼ਾਰੀ ਕੀਤਾ ਕਿ ਸੰਸਦ ਵਿੱਚੋਂ ਵਾਕ ਆਊਟ ਕਰਨ ਦੀ ਥਾਂ ਸੰਸਦ ਦੇ ਅੰਦਰ ਰਹਿਕੇ ਆਪਣੀ ਗੱਲ ਕਹੀ ਜਾਵੇ। ਸਾਰੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਹੁਕਮ ਮੁਤਾਬਕ ਹੀ ਕੰਮ ਕੀਤਾ ਹੈ। ਇਕ ਵਾਰ ਵੀ ਸੰਸਦ ਵਿੱਚੋਂ ਨਾ ਤਾਂ ਵਾਕ ਆਊਟ ਕੀਤਾ ਹੈ ਅਤੇ ਨਾ ਹੀ ਸੰਸਦ ਦੇ ਦੋਵੇਂ ਸਦਨਾ ਨੂੰ ਚਲਣ ਦਿੱਤਾ ਹੈ। ਇਹ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਵਿੱਚ ਸ਼ਾਇਦ ਪਹਿਲਾ ਮੌਕਾ ਹੈ ਕਿ ਸੰਸਦ ਦੇ ਦੋਵੇਂ ਸਦਨ ਵਿਰੋਧੀ ਪਾਰਟੀਆਂ ਨੇ ਚਲਣ ਹੀ ਨਹੀਂ ਦਿੱਤੇ। ਸਗੋਂ ਵਿਰੋਧੀ ਪਾਰਟੀਆਂ ਦੇ ਮੈਂਬਰ ਇਕ ਦੂਜੇ ਤੋਂ ਅੱਗੇ ਹੋ ਕੇ ਅਜਿਹੇ ਢੰਗ ਨਾਲ ਵਿਰੋਧ ਕਰਦੇ ਰਹੇ ਹਨ ਤਾਂ ਜੋ ਉਹ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਨੂੰ ਖ਼ੁਸ਼ ਕਰ ਸਕਣ। ਉਨ੍ਹਾਂ ਇਥੇ ਹੀ ਬਸ ਨਹੀਂ ਕੀਤਾ ਸਗੋਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਜੰਤਰ ਮੰਤਰ ‘ਤੇ ਹੋ ਰਹੀ ‘‘ਕਿਸਾਨ ਸੰਸਦ’’ ਦੀ ਵਿਜਿਟਰ ਗੈਲਰੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹਾਜ਼ਰੀ ਭਰੀ ਹੈ, ਜਦੋਂ ਕਿ ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਇਹ ਚਾਹੁੰਦੀਆਂ ਸਨ ਕਿ ਲੋਕ ਉਨ੍ਹਾਂ ਕੋਲ ਆਉਣ। ਇਕ ਸ਼ੁਭ ਸ਼ਗਨ ਇਹ ਵੀ ਹੋਇਆ ਹੈ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਮੁੱਠ ਹੋ ਕੇ ਤਿੰਨ ਖੇਤੀ ਕਾਨੂੰਨਾ ਦਾ ਵਿਰੋਧ ਕਰ ਰਹੀਆਂ ਹਨ। ਸੰਸਦ ਦੇ ਮੁਖ ਦਰਵਾਜ਼ੇ ਕੋਲ ਇਕ ਦੂਜੇ ਨੂੰ ਭੰਡਣ ਵਾਲੇ ਕਾਂਗਰਸੀ ਅਤੇ ਅਕਾਲੀ ਇਕੱਠੇ ਤਿੰਨ ਖੇਤੀ ਕਾਨੂੰਨਾ ਦੇ ਵਿਰੁਧ ਪਲੇ ਕਾਰਡ ਲੈ ਕੇ ਖੜ੍ਹੇ ਰਹੇ ਹਨ। ਕਾਂਗਰਸ ਦੇ ਦੋ ਲੋਕ ਸਭਾ ਮੈਂਬਰਾਂ ਰਵਨੀਤ ਸਿੰਘ ਬਿੱਟੂ ਲੁਧਿਆਣਾ ਤੋਂ ਅਤੇ ਗੁਰਜੀਤ ਸਿੰਘ ਅੰਮ੍ਰਿਤਸਰ ਤੋਂ ਨੇ ਤਾਂ ਜਿਤਨੇ ਦਿਨ ਲੋਕ ਸਭਾ ਦਾ ਸ਼ੈਸ਼ਨ ਚਲਦਾ ਰਿਹਾ, ਉਹ ਲੋਕ ਸਭਾ ਦੇ ਹਾਲ ਵਿੱਚ ਹੀ ਸੌਂਦੇ ਰਹੇ ਹਨ। ਕਿਸਾਨ ਅੰਦੋਲਨ ਦੀ ਸਫ਼ਲਤਾ ਦਾ ਰਾਜ਼ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਨੂੰ ਜਾਂਦਾ ਹੈ। ਪਹਿਲੀ ਵਾਰ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆ ਵਰਗ ਇਕੱਠੇ ਹੋਏ ਹਨ, ਜਦੋਂ ਕਿ ਇਨ੍ਹਾਂ ਤਿੰਨ ਦੇ ਹਿਤ ਵੱਖਰੇ ਹਨ। ਮੁੱਫ਼ਰਨਗਰ ਦੀ ਮਹਾਂ ਪੰਚਾਇਤ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਕਰਨਾਲ ਦੇ ਸਬ ਡਵੀਜ਼ਨਲ ਆਫੀਸਰ ਦੇ ਖਿਾਫ਼ ਜੇ ਕਾਰਵਾਈ ਨਾ ਕੀਤੀ ਤਾਂ 7 ਸਤੰਬਰ ਨੂੰ ਕਰਨਾਲ ਵਿਖੇ ਸੰਯਕਤ ਕਿਸਾਨ ਮੋਰਚਾ ਅੰਦੋਲਨ ਕਰੇਗਾ। ਸਰਕਾਰ ਨੇ ਜੋ ਕਰਨਾ ਹੈ ੁਹ ਕਰ ਲਵੇ ਪ੍ਰੰਤੂ ਕਿਸਾਨ ਮੋਰਚਾ ਬਿਲਕੁਲ ਹੀ ਆਪਣਾ ਫ਼ੈਸਲਾ ਨਹੀਂ ਬਦਲੇਗਾ। ਰਾਕੇਸ਼ ਟਿਕੈਤ ਨੇ ਤਾਂ ਇਹ ਵੀ ਕਹਿ ਦਿੱਤਾ ਹੈ ਜਿੱਦੀ ਸਰਕਾਰ ਨੂੰ ਵੋਟ ਦੇ ਅਧਿਕਾਰ ਨਾਲ ਸਬਕ ਸਿਖਾਇਆ ਜਾਵੇਗਾ। ਅਜੇ ਵੀ ਡੁਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਅ ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਹੁਣ ਸੰਜੀਦਗੀ ਤੋਂ ਕੰਮ ਲੈਂਦਿਆਂ ਕਿਸਾਨਾ ਨਾਲ ਗਲਬਾਤ ਸ਼ੁਰੂ ਕਰਨ ਦੀ ਪਹਿਲ ਕਰਨੀ ਚਾਹੀਦੀ ਹੈ। |