8 December 2024

ਅੱਧਾ ਅੰਬਰ ਅੱਧੀ ਧਰਤੀ—ਰਵਿੰਦਰ ਸਿੰਘ ਸੋਢੀ

ਵਿੰਦਰ ਸਿੰਘ ਸੋਢੀ ਬਹੁ-ਪੱਖੀ ਸਾਹਿਤਕਾਰ ਹੈ। ਉਸ ਨੇ ਹੁਣ ਤੱਕ ਆਲੋਚਨਾ, ਨਾਟਕ, ਜੀਵਨੀ, ਕਵਿਤਾ ਅਤੇ ਸਾਹਿਤ ਦੇ ਹੋਰ ਰੂਪਾਂ ਵਿੱਚ ਇਕ ਦਰਜਨ ਤੋਂ ਵੱਧ ਪੁਸਤਕਾਂ ਪੰਜਾਬੀ ਬੋਲੀ ਦੀ ਝੋਲੀ ਵਿੱਚ ਪਾਈਆਂ ਹਨ। ਉਨ੍ਹਾਂ ਨੇ ਇਕ ਪੁਸਤਕ ਹਿੰਦੀ ਵਿੱਚ ਵੀ ਪ੍ਰਕਾਸ਼ਤ ਕਰਵਾਈ ਹੈ। ਇੱਕ ਅਧਿਆਪਕ ਹੋਣ ਕਰਕੇ ਉਸ ਨੂੰ ਸਾਹਿਤ ਦੀਆਂ ਸਾਰੀਆਂ ਵਿਧਾਵਾਂ ਦੀ ਜਾਣਕਾਰੀ ਹੈ।

ਉਨ੍ਹਾਂ ਦਾ ‘ਅੱਧਾ ਅੰਬਰ ਅੱਧੀ ਧਰਤੀ’ ਦੂਜਾ ਕਾਵਿ ਸੰਗ੍ਰਹਿ ਹੈ। ਪਹਿਲਾ ਕਾਵਿ ਸੰਗ੍ਰਹਿ 2008 ਵਿੱਚ ਪ੍ਰਕਾਸ਼ਤ ਹੋਇਆ ਸੀ। ਇਸ ਕਾਵਿ ਸੰਗ੍ਰਹਿ ਵਿੱਚ ਜ਼ਿੰਦਗੀ ਦੀਆਂ ਅਟੱਲ ਸਚਾਈਆਂ ‘ਤੇ ਅਧਾਰਤ 160 ਕਾਵਿ ਟੱਪੇ ਹਨ। ਮੇਰੀ ਸੋਚ ਅਨੁਸਾਰ ਕਾਵਿ ਟੱਪਿਆਂ ਦਾ ਇਹ ਨਵਾਂ ਸਾਹਿਤਕ ਰੂਪ ਹੈ। ਹਰ ਇੱਕ ਟੱਪੇ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਹੋਇਆ ਹੈ। ਪਹਿਲੇ ਹਿੱਸੇ ਵਿੱਚ ਵਰਤਮਾਨ ਕਾਨੂੰਨ, ਪਰੰਪਰਾ, ਸਮਾਜਿਕ ਵਿਸੰਗਤੀਆਂ ਬਾਰੇ ਲਿਖਿਆ ਹੈ, ਦੂਜੇ ਹਿੱਸੇ ਵਿੱਚ ਉਸ ‘ਤੇ ਸਮਾਜ ਕੀ ਅਮਲ ਕਰ ਰਿਹਾ ਹੈ, ਉਸ ਨੂੰ ਵਿਅੰਗਾਤਮਿਕ ਢੰਗ ਨਾਲ ਲਿਖਿਆ ਗਿਆ ਹੈ। ਇੱਕ ਕਿਸਮ ਨਾਲ ਸਮਾਜ ਨੂੰ ਵਿਅੰਗ ਰਾਹੀਂ ਪ੍ਰੇਰਨਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।—–ਉਜਾਗਰ ਸਿੰਘ, ਪਟਿਆਲਾ 

ਸ: ਰਵਿੰਦਰ ਸਿੰਘ ਸੋਢੀ ਦੇ ਕਾਵਿ-ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ’ ਦੀ ਪੀਡੀਐਫ ਕਾਪੀ ‘ਲਿਖਾਰੀ’ ਦੇ ਪਾਠਕਾਂ ਦੇ ਰੂਬਰੂ ਕਰਦਿਅਾਂ ਪਰਸੰਨਤਾ ਦਾ ਅਨੁਭੱਵ ਹੋ ਰਿਹਾ ਹੈ।–ਲਿਖਾਰੀ ਟੀਮ

ਨੋਟ: ‘ਅੱਧਾ ਅੰਬਰ ਅੱਧੀ ਧਰਤੀ’ ਦੇ ਪੰਨਿਆ ‘ਤੇ ਜਾਣ ਲਈ  ਹੇਠਾਂ Page ਦੇ ਨਾਲ ਖੱਬੇ ਪਾਸੇ ਲੱਗੇ ਹੇਠਾਂ/ਅਗ੍ਹਾਂ ਲੱਗੇ ਨਿਸ਼ਾਨ ‘ਤੇ ਕਰਸਰ ਲੈ ਜਾ ਕੇ ਕਲਿੱਕ ਕਰਦਿਅਾਂ ਅਗਲੇ ਸਾਰੇ ਪੰਨਿਆ ਤੇ ਇਕ ਇਕ ਕਰਕੇ ਜਾਇਆ ਜਾ ਸਕਦਾ ਹੈ।

adha-amber-adhi-dharti-T

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।*

***
935
***

+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ