13 June 2024

ਬੱਚਿਆਂ ਵਲੋਂ ਮਾਪਿਆਂ ਦੀ ਇੱਜ਼ਤ ਨਾਲ ਖਿਲਵਾੜ ਕਰਕੇ ਪਹਿਲਾਂ ਪਿਆਰ ਦੇ ਵਿਆਹ ਫਿਰ ਤਲਾਕ ਕਰਨੇ ਕਿੰਨੇ  ਕੁ ਜਾਇਜ਼ ਹਨ ?— ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਅੱਜ ਦੀ ਤਰੀਕ ਵਿੱਚ ਕੋਈ ਵੀ ਅਖਬਾਰ ਪੜ੍ਹ ਕੇ ਵੇਖ ਲਉ ਉਸ ਵਿੱਚ ਇਹੋ ਜਿਹਾ ਹੀ ਪੜ੍ਹਨ ਨੂੰ ਮਿਲੇਗਾ ਕਿ ਇੱਕ ਪ੍ਰੇਮੀ ਜੋੜਾ ਹੋਇਆ ਘਰ ਤੋਂ ਫਰਾਰ: ਦੋਹਾਂ ਦਾ ਆਪਸੀ ਪਿਆਰ ਚਲਦਾ ਸੀ ਪਰ ਘਰ ਵਾਲੇ ਇਸ ਨਾਲ ਸਹਿਮਤ ਨਹੀਂ ਸਨ ਜਿਸ ਕਰਕੇ ਦੋਹਾਂ ਨੇ ਅਦਾਲਤੀ ਵਿਆਹ ਕਰਵਾ ਲਿਆ ਹੈ। ਮਾਨਯੋਗ ਅਦਾਲਤ ਨੇ ਉਹਨਾਂ ਦੀ ਸੁਰੱਖਿਆ ਵਾਸਤੇ ਨਜ਼ਦੀਕੀ ਠਾਣੇ ਦੀ ਪੁਲਿਸ ਪ੍ਰੋਟੈਕਸ਼ਨ ਵੀ ਦੇ ਦਿਤੀ ਹੈ। ਜਿਹੜੀ ਕੁੜੀ ਕੱਲ ਤੱਕ ਆਪਣੇ ਮਾਪਿਆਂ ਦੀ ਇੱਜ਼ਤ ਦਾ ਸਵਾਲ ਸੀ, ਅੱਜ ਉਹੀ ਕੁੜੀ ਆਪਣੇ ਮਾਪਿਆਂ ਤੋਂ ਡਰਦੀ ਹੋਈ ਪੁਲਿਸ ਦਾ ਸਹਾਰਾ ਲੈ ਕੇ ਤੁਰਨ ਲਗ ਜਾਂਦੀ ਹੈ।

ਇਸ ਦਾ ਮਤਲੱਬ ਕੀ ਕੱਢਿਆ ਜਾਵੇ? ਕੀ ਮਾਪੇ ਆਪਣੇ ਬੱਚਿਆਂ ਬਾਰੇ ਸਹੀ ਸੋਚ ਨਹੀਂ ਰੱਖਦੇ ਜਾਂ ਬੱਚਿਆਂ ਦਾ ਮਾਪਿਆਂ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ? ਕੀ ਮਾਪਿਆਂ ਦਾ ਜਵਾਨ ਧੀ ਪੁੱਤਰ ਉਤੇ ਕੋਈ ਅਧਿਕਾਰ ਨਹੀਂ ਰਿਹਾ ਜਾਂ ਫਿਰ ਬੱਚੇ ਮਾਂ ਪਿਉ ਤੋਂ ਜਿਆਦਾ ਸਿਆਣੇ ਹੋ ਗਏ ਹਨ। ਇਹ ਗੱਲ ਸੋਚਣ  ਤੇ  ਵਿਚਾਰਨ ਦੀ ਸਖਤ ਜ਼ਰੂਰਤ ਹੈ। ਬੇਸ਼ਕ ਸਮੇਂ ਸਮੇਂ ਨਾਲ ਸਮਾਜ ਵਿੱਚ ਤਬਦੀਲੀਆਂ ਆਉਣੀਆਂ ਸੁਭਾਵਿਕ ਗੱਲ ਹੈ। ਸਾਇੰਸ ਦੇ  ਯੁੱਗ ਵਿੱਚ ਹਰ ਰੋਜ਼ ਕੁਝ ਨਾ ਕੁਝ ਨਵਾਂ ਵੇਖਣ ਨੂੰ ਮਿਲਦਾ ਹੈ। ਦੁਨੀਆਂ ਧਰਤੀ ਨੂੰ ਛੱਡ ਕੇ ਅਸਮਾਨ ਵਲ ਜਾਣ ਨੂੰ ਫਿਰਦੀ ਹੈ। ਹਰ ਇੱਕ ਆਦਮੀ ਦੀ ਸੋਚ ਆਪਣੀ ਤੇ ਵੱਖਰੀ ਹੈ ਪਰ ਜਿਹੜੀ ਗੱਲ ਮੈ ਕਰਨੀ ਚਾਹੁੰਦਾ ਹਾਂ, ਕਿ ਇਨਸਾਨ ਨੂੰ ਸਮਾਜ਼ ਦੇ ਨਾਲ ਰਹਿਣਾ ਚਾਹੀਦਾ ਹੈ ਜਾਂ ਨਹੀਂ।

ਹਰ ਇਨਸਾਨ ਸਮਾਜ ਦਾ ਇੱਕ ਹਿਸਾ ਹੈ। ਹਰ ਇੱਕ ਇਨਸਾਨ ਨੂੰ ਸਮਾਜ ਵਿੱਚ ਰਹਿਣ ਦਾ ਹੱਕ ਹੈ। ਗੱਲ ਵੀ ਉਹ ਫੱਬਦੀ ਹੈ ਕਿ ਜਿਹੜੀ ਸਮਾਜ ਨੂੰ ਫੱਬੇ ਜਿਵੇ ਕਹਿੰਦੇ ਹਨ ਕਿ ‘ਖਾਈਏ ਉਹ ਜੋ ਮਨ ਨੂੰ ਭਾਉਂਦਾ ਹੋਵੇ, ਹੰਢਾਈਏ ਉਹ ਜੋ ਜੱਗ ਨੂੰ ਭਾਉਂਦਾ ਹੋਵੇ’ ਪਰ ਇਹੋ ਜਿਹਾ ਕੁਝ ਨਾ ਕੀਤਾ ਜਾਵੇ ਜਿਹੜਾ ਲੋਕਾਂ ਦੀਆਂ ਅੱਖਾਂ ਵਿੱਚ ਰੜਕੇ ਪਰ ਇੰਝ ਹੋ ਨਹੀਂ ਰਿਹਾ ਭਾਵ ਜੋ ਹੋ ਰਿਹਾ ਹੈ ਉਹ ਨਹੀਂ ਹੋਣਾ ਚਾਹੀਦਾ। ਹਰ ਇੱਕ ਮਾਂ ਪਿਉ ਨੂੰ ਆਪਣੀ ਸੰਤਾਨ ‘ਤੇ ਮਾਣ ਹੁੰਦਾ ਹੈ। ਸਾਰੇ ਹੀ ਮਾਪੇ ਇਹੋ ਚਾਹੁੰਦੇ ਹਨ ਕਿ ਸਾਡਾ ਧੀ ਪੁੱਤਰ ਸਾਡਾ ਸਮਾਜ ਵਿੱਚ ਨਾਮ ਉੱਚਾ ਕਰੇ ਤੇ ਕਰਨਾ ਵੀ ਚਾਹੀਦਾ ਹੈ ਪਰ ਜਦੋ ਬੱਚਿਆਂ ਨੂੰ ਖੰਭ ਲੱਗ ਜਾਂਦੇ ਹਨ ਤਾਂ ਫਿਰ ਬਹੁਤੇ ਬੱਚੇ ਆਪਣੇ  ਮਾਪਿਆਂ ਨੂੰ ਅੱਖੋਂ ਪਰੋਖੇ ਕਰਨ ਲੱਗ ਪੈਂਦੇ ਹਨ।

ਮੇਰੇ ਹੀ ਪਿੰਡ ਦੇ ਨਜ਼ਦੀਕ ਦੀ ਇੱਕ ਇਹੋ ਜਿਹੀ ਹੀ ਕਹਾਣੀ ਹੈ। ਇੱਕ ਮਾਸਟਰ ਜੀ ਕਿਸੇ ਬਾਹਰਲੇ ਜਿਲ੍ਹੇ ਤੋਂ ਇੱਥੇ ਸਕੂਲ ਵਿੱਚ ਆ ਲੱਗਿਆ। ਸਾਡੇ ਪਿੰਡ ਤੋਂ ਸ਼ਹਿਰ ਕੋਈ 25-26 ਕਿਲੋਮੀਟਰ ਦੂਰ ਹੈ। ਸਾਰੇ ਅਧਿਆਪਕ ਤਕਰੀਬਨ ਸ਼ਹਿਰ ਤੋਂ ਹੀ ਆਉਂਦੇ ਸਨ। ਮਾਸਟਰ ਜੀ ਨੇ ਸੋਚਿਆ ਕਿ ਮੈਂ ਸ਼ਹਿਰ ਵੀ ਕਰਾਏ ਤੇ ਕੋਈ ਕਮਰਾ ਲੈਣਾ ਹੈ। ਹੋਵੇ ਨਾ ਹੋਵੇ ਮੈਂ ਇੱਥੇ ਹੀ ਸਕੂਲ ਦੇ ਨੇੜੇ ਕੋਈ ਰਿਹਾਇਸ਼ ਦਾ ਬੰਦੋਬਸਤ ਕਰ ਲਵਾਂ। ਖੈਰ ਥੋੜ੍ਹੇ ਦਿਨਾਂ ਵਿੱਚ ਹੀ ਇੱਕ ਸਾਧਾਰਨ ਜਿਹੇ ਮਕਾਨ ਦਾ ਜੁਗਾੜ ਲਗ ਗਿਆ। ਮਕਾਨ ਮਾਲਕ ਇੱਕ ਔਰਤ ਸੀ ਜਿਸ ਦਾ ਘਰ ਵਾਲਾ ਮਰਿਆ ਹੋਇਆ ਸੀ। ਇਸ ਔਰਤ ਦੀ ਇੱਕੋ ਲੜਕੀ ਸੀ ਜੋ ਉਸ ਸਮੇਂ ਨੌਵੀਂ ਜਮਾਤ ਵਿੱਚ ਪੜ੍ਹਦੀ ਸੀ। ਮਾਸਟਰ ਜੀ ਨੂੰ ਉਹਨਾਂ ਹੀ ਖਾਣਾ ਬਣਾ ਕੇ ਦੇਣਾ ਕਿਉਂ ਕਿ ਅੱਜ ਵਾਂਗੂੰ ‘ਡੱਬਾ ਸਿਸਟਮ’ ਨਹੀਂ ਸੀ ਤੇ ਨਾ ਹੀ ਪਿੰਡ ਵਿੱਚ ਕੋਈ ਹੋਟਲ ਹੁੰਦਾ ਸੀ। ਮਾਵਾਂ ਧੀਆਂ ਨੇ ਮਾਸਟਰ ਨੂੰ ਬੜਾ ਇੱਜਤ ਮਾਣ ਦਿੱਤਾ। ਕੁੜੀ ਦੀ ਮਾਂ  ਨੇ ਮਾਸਟਰ ਦੇ ਲੀੜੇ ਕਪੜੇ ਵੀ ਧੋ ਕੇ ਦੇਣੇ ਇਥੋਂ ਤੱਕ ਕਿ ਸੂਟ ਪ੍ਰੈਸ ਕਰ ਕੇ ਅਗਲੇ ਦਿਨ ਲਈ ਤਿਆਰ ਕਰ ਦੇਣੇ। ਸ਼ਾਮ ਨੂੰ ਮਾਂ ਨੇ ਖਾਣਾ ਤਿਆਰ ਕਰਨ ਲੱਗ ਜਾਣਾ ਤੇ ਬੇਟੀ ਨੂੰ ਕਹਿਣਾ ਤੂੰ ਮਾਸਟਰ ਜੀ ਕੋਲੋਂ ਦੋ ਅੱਖਰ ਪੜ੍ਹ ਲੈ। ਮਾਸਟਰ ਨੇ ਕੁੜੀ ਨੂੰ ਪਤਾ ਨਹੀਂ ਕਿਹੋ ਜਿਹੀ ਪੜ੍ਹਾਈ ਕਰਵਾਈ। ਉਸ ਦੀ ਦਸਵੀਂ ਜਮਾਤ ਅਜੇ ਅਧੂਰੀ ਹੀ ਸੀ ਕਿ ਉਹ ਮਾਸਟਰ ਨਾਲ ਚੋਰੀ ਚੋਰੀ ਵਿਆਹ ਕਰਵਾਉਣ ਵਾਸਤੇ ਤਿਆਰ ਹੋ ਗਈ। ਮਾਸਟਰ ਨੇ ਇਹ ਗੱਲ ਉਸ ਕੋਲੋਂ ਲੁਕਾਅ ਕੇ ਰੱਖੀ ਕਿ ਉਹ ਪਹਿਲਾਂ ਵੀ ਸ਼ਾਦੀ  ਸ਼ੁਦਾ ਹੈ। ਇੱਕ ਦਿਨ ਮਾਸਟਰ ਮਾਂ ਦੇ ਅੱਖੀਂ ਘੱਟਾ ਪਾ ਕੇ ਕੁੜੀ ਨੂੰ ਲੈ ਕੇ ਫਰਾਰ ਹੋ ਗਿਆ ਅਤੇ ਕਚਹਿਰੀ ਜਾ ਕੇ ਝੂਠਾ ਸੱਚਾ ਵਿਆਹ ਕਰਵਾ ਲਿਆ। ਇੱਧਰੋਂ ਪਿੰਡ ਵਾਲਿਆਂ ਨੇ ਇਸ ਗੱਲ ਦਾ ਸਖਤ ਵਿਰੋਧ ਕੀਤਾ। ਮਾਸਟਰ ਨੂੰ ਸਸਪੈਂਡ ਕਰਵਾਉਣ ਵਾਸਤੇ ਜ਼ਿਲਾ ਸਿੱਖਿਆ ਆਫ਼ਿਸਰ ਤੇ ਦਬਾ ਪਾਇਆ ਗਿਆ। ਕੁੜੀ ਨੇ ਜਦੋਂ ਮਾਸਟਰ ਨੂੰ ਆਪਣੇ ਅਸਲੀ ਘਰ ਲੈ ਕੇ ਜਾਣ ਬਾਰੇ ਜ਼ਿੱਦ ਕੀਤੀ ਤਾਂ ਉਹ ਅਸਲੀਅਤ ਤਾਂ ਦੱਸ ਨਾ ਸਕਿਆ ਅਤੇ ਤਲਾਕ ਲੈਣ ਬਾਰੇ ਕਹਿਣ ਲਗ ਪਿਆ। ਕੁੜੀ ਨੇ ਇਸ ਗੱਲ ਦੀ ਦੁਹਾਈ ਪਾਈ ਕਿ ਹੁਣ ਮੈ ਕਿਹੜੇ ਮੂੰਹ ਨਾਲ ਆਪਣੇ ਪੇਕਿਆਂ ਦੇ ਘਰ ਜਾਵਾਂ ਪਰ ਹੁਣ ਹੋ ਕੁਝ ਨਹੀਂ ਸਕਦਾ ਸੀ। ਕੁੜੀ ਨਾ ਘਰ ਪਰਤ ਸਕਦੀ ਸੀ ਤੇ ਨਾ ਮਾਸਟਰ ਦੇ ਅਸਲੀ ਘਰ ਜਾ ਸਕਦੀ ਸੀ। ਬੱਸ ਜਿੰਦਗੀ ਇੱਕ ਖਿਲਵਾੜ ਬਣ ਕੇ ਰਹਿ ਗਈ। ‘ਧੋਬੀ ਦਾ ਕੁੱਤਾ ਨਾ ਘਰ ਦਾ ਨਾ ਘਾਟ ਦਾ’ ਰਿਹਾ ਵਾਲੀ ਗੱਲ ਹੋ ਗਈ। ਮਾਂ ਨੂੰ ਸ਼ਰੀਕੇ ਵਾਲਿਆਂ ਛੇਕ ਦਿੱਤਾ ਕਿ ਧੀ ਦੀ ਕਿਹੜੀ ਗੱਲ ਹੈ ਜਿਹੜੀ ਮਾਂ ਨੂੰ ਪਤਾ ਨਾ ਹੋਵੇ। ਹੁਣ ਮਾਂ ਆਪਣੀ ਉਸ ਲਾਡਲੀ ਦੇ ਕਾਰਨਾਮਿਆਂ ਬਾਰੇ ਸੋਚਦੀ ਰਹਿੰਦੀ ਹੈ ਕਿ ਵਿਆਹ ਕਦੋਂ ਹੋਇਆ ਤੇ ਤਲਾਕ ਕਦੋਂ? ਜੇ ਕੁੜੀ ਉਸਦੀ ਮਰਜ਼ੀ ਨਾਲ ਵਿਆਹ ਕਰਵਾਉਂਦੀ ਤੇ ਅੱਜ ਇਹ ਦਿਨ ਨਾ ਵੇਖਣੇ ਪੈਂਦੇ।

ਦਰਅਸਲ ਮਾਪੇ ਇੰਨੇ ਬੁਰੇ ਨਹੀਂ ਹੁੰਦੇ ਕਿ ਆਪਣੀ ਸੰਤਾਨ ਨੂੰ ਉਹ ਖੂਹ ਵਿੱਚ ਧੱਕਾ ਦੇ ਦੇਣ। ਬਾਲਗ਼ ਹੋਏ ਬੱਚਿਆਂ ਨੂੰ ਆਪਣੇ ਮਾਪਿਅਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ। ਜਿੱਥੋਂ ਤਕ ਹੋ ਸੱਕੇ ਬੱਚਿਆਂ ਨੂੰ ਆਪਣੇ ਮਾਪਿਅਾਂ ਦੀ ਰਜ਼ਾਮੰਦੀ ਤੋਂ ਬਿਨਾਂ ਆਪਣੀ ਮਨਮਰਜ਼ੀ ਨਾਲ ਵਿਆਹ ਕਰਵਾਉਣ ਤੋਂ ਪਰਹੇਜ਼ ਹੀ ਕਰਨਾ ਚਾਹੀਦਾ ਹੈ ਤਾਂ ਜੋ ਮਾਪਿਆਂ ਤੇ ਖਾਨਦਾਨ ਦੀ ਬਦਨਾਮੀ ਨਾ ਹੋਵੇ। ਸਾਨੂੰ ਸਾਰਿਆਂ ਨੂੰ ਇੱਕ ਚੰਗੇ ਸੰਸਕਾਰਾਂ ਵਾਲੇ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ।
***
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
ਮਮਦੋਟ ਫਿਰੋਜ਼ਪੁਰ
7589155501

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।
*
***
1013
***

About the author

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →