12 March 2026

ਅੱਜਕੱਲ ਬੱਚਿਆਂ ਨੂੰ  ਸਿੱਖਿਆ ਦੇ ਨਾਲ ਨਾਲ ਸਮਾਜਿਕ ਸੰਸਕਾਰਾਂ ਪ੍ਰਤੀ ਸਿਖਾਉਣ ਦੀ ਵੀ ਜ਼ਰੂਰਤ ਹੈ– ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

“ਵਿਦਿਆ ਵਿਚਾਰੀ ਤਾਂ ਪਰ ਉਪਕਾਰੀ” ਇਹ ਸ਼ਬਦ  ਸਾਡੇ ਗੁਰੂਆਂ ਨੇ ਸਾਨੂੰ ਸਮਝਾਉਣ ਵਾਸਤੇ ਬਾਣੀ ਦੇ ਰੂਪ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਕਰ ਦਿੱਤਾ ਹੈ। ਵਿੱਦਿਆ ਮਨੁੱਖ ਦਾ ਤੀਜਾ ਨੇਤਰ ਵੀ ਮੰਨਿਆ ਜਾਂਦਾ ਹੈ। ਕਾਲਾ ਅੱਖਰ ਭੈਸ ਬਰਾਬਰ ਉਹਨਾਂ ਲੋਕਾਂ ਵਾਸਤੇ ਹੁੰਦਾ ਹੈ ਜਿਹੜੇ ਲੋਕ ਅੱਖਰੀ ਅਨਪੜ੍ਹ ਹੁੰਦੇ ਹਨ। ਅੱਜ ਤੱਕ ਜਿੰਨੀਆਂ ਵੀ ਲੋਕਾਂ ਨੇ ਕਿਸੇ ਵੀ ਖੇਤਰ ਮੱਲਾਂ ਮਾਰੀਆ ਹਨ ਉਹ ਪੜ੍ਹਾਈ ਦੇ ਸਦਕਾ ਮਾਰੀਆਂ ਹਨ। ਪਿੰਡਾਂ ਵਿੱਚ ਇੱਕ ਆਮ ਜਿਹੀ ਕਹਾਵਤ ਬੋਲੀ ਜਾਂਦੀ ਹੈ ਕਿ ‘ਫਲਾਣਿਆ ਤੂੰ ਪੜ੍ਹ ਕੇ ਕਿਹੜਾ ਡੀਸੀ ਲੱਗ ਜਾਵੇਂਗਾ।‘ ਪਰ ਇਹ ਗੱਲ ਬਿਲਕੁਲ ਸੋਲਾਂ ਆਨੇ ਸੱਚ ਹੈ ਕਿ ਪੜ੍ਹਿਆ ਲਿਖਿਆ ਇਨਸਾਨ ਹੀ ਡੀਸੀ ਬਣਦਾ  ਹੈ ਨਾ ਕਿ ਅਨਪੜ੍ਹ। ਪੜ੍ਹਾਈ ਉੱਤੇ ਬੰਦੇ ਦਾ ਬਹੁਤ ਕੁਝ ਨਿਰਭਰ ਹੁੰਦਾ ਹੈ। ਪੜ੍ਹਾਈ ਦੀ  ਕੋਈ ਉਮਰ ਜਾਂ ਸੀਮਾ ਨਹੀਂ ਹੁੰਦੀ। ਪਰ ਜਿਹੜਾ ਦਿਮਾਗ਼ ਬਚਪਨ ਵਿੱਚ ਕੰਮ ਕਰਦਾ ਹੈ ਉਹ ਵੱਡੀ ਉਮਰ ਵਿੱਚ ਨਹੀਂ ਕਰ ਸਕਦਾ। ਜਿਹੜੀ ਗੱਲ ਬੱਚਾ ਆਪਣੇ ਅਧਿਆਪਕ ਕੋਲੋਂ ਸਿੱਖ ਸਕਦਾ ਹੈ। ਮੇਰੇ ਹਿਸਾਬ ਨਾਲ ਉਹ ਹੋਰ ਕਿਸੇ ਕੋਲੋਂ ਨਹੀਂ ਸਿੱਖ ਸਕਦਾ। ਪਰ ਕੁੱਝ ਕੁ ਗੱਲਾਂ ਇਹੋ ਜਿਹੀਆਂ ਵੀ ਹੁੰਦੀਆਂ ਹਨ ਜਿਹੜਾ ਬੱਚਾ ਸਕੂਲ ਵਿੱਚੋ ਨਹੀਂ ਬਲਕਿ ਆਪਣੇ ਆਸ ਪਾਸ ਤੋਂ ਸਿੱਖਦਾ ਹੈ।

ਜੇਕਰ ਗੱਲ ਕਰੀਏ ਕਿ ਚੋਰੀ ਕਰਨ ਵਾਸਤੇ ਕੋਈ ਅਲੱਗ ਸਿਖਲਾਈ ਕੇਂਦਰ ਨਹੀਂ ਬਣੇ। ਨਸ਼ਾ ਲਾਉਣਾ ਲੋਕ ਆਪਣੇ ਆਪ ਸਿੱਖਦੇ ਹਨ। ਉਹਨਾਂ ਨੂੰ ਨਸ਼ਾ ਸੇਵਨ ਕਰਨ ਦੀ ਕੋਈ ਵੱਖਰੀ ਸਿੱਖਿਆ ਨਹੀਂ ਦਿੱਤੀ ਜਾਂਦੀ ਅਤੇ ਨਾ ਹੀ ਉਹਨਾਂ ਲਈ ਕੋਈ ਵਖਰੇ ਸਿਖਲਾਈ ਕੇਂਦਰ ਹੀ ਬਣਾਏ ਗਏ ਹਨ। ਇਹ ਚੀਜ਼ਾਂ ਬੱਚੇ ਆਪਣੇ ਨਜ਼ਦੀਕੀਆਂ ਕੋਲੋਂ ਸਹਿਜ ਸੁਭਾ ਹੀ ਸਿੱਖ ਲੈਂਦੇ ਨੇ। ਬਾਅਦ ਵਿੱਚ ਇਹਨਾਂ ਨੂੰ ਹਟਾਉਣ ਵਾਸਤੇ ਜ਼ਰੂਰ ਕੇਂਦਰਾਂ ਵਿੱਚ ਭੇਜਣਾ ਪੈਂਦਾ ਹੈ। ਇਹੋ ਹੀ ਜੇਕਰ ਵਿੱਦਿਆ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਚੰਗੇ ਸੰਸਕਾਰ ਸਿਖਾਏ ਜਾਣ ਤਾਂ ਸਮਝੋ ਕਿ ਸੋਨੇ ਤੇ ਸੁਹਾਗੇ  ਵਾਲੀ ਗੱਲ ਬਣ ਸਕਦੀ ਹੈ। ਬੱਚਿਆਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਵੱਡਿਆਂ ਦਾ ਸਤਿਕਾਰ ਕਰੋ, ਛੋਟਿਆਂ ਨਾਲ ਪਿਆਰ ਕਰੋ ਅਤੇ ਘਰ ਵਿੱਚ ਜਿਹੜਾ ਵੀ ਮਹਿਮਾਨ ਆਉਂਦਾ ਹੈ ਉਸ ਨੂੰ ਰਿਸ਼ਤੇ ਮੁਤਾਬਿਕ ਇੱਜਤ ਦੇਣੀ ਸਿਖਾਉ। ਜਦੋਂ ਬੱਚੇ ਸਕੂਲ ਤੋਂ ਘਰ ਵਾਪਿਸ ਆਉਂਦੇ ਨੇ, ਆਉਂਦਿਆਂ ਹੀ ਸਾਰੇ ਪਰਿਵਾਰ ਨੂੰ ਸਤਿ ਸ਼੍ਰੀ ਅਕਾਲ, ਰਾਮ ਰਾਮ ਜਾਂ ਜੋ ਵੀ ਸਤਿਕਾਰ ਯੋਗ ਸ਼ਬਦ ਨੇ, ਉਹਨਾਂ ਨਾਲ ਇੱਜਤ ਕਰਨਾ ਸਿਖਾਓ। ਬਜ਼ੁਰਗਾਂ ਦੇ ਪੈਰੀ ਹੱਥ ਲਾਓ। ਗਰੀਬਾਂ ਦੀ ਸਹਾਇਤਾ ਕਰਨੀ ਅਤੇ ਆਪਣੇ ਫਰਜ਼ਾਂ ਪ੍ਰਤੀ ਜਾਗ੍ਰਿਤ ਰਹਿਣ ਦੀ ਸਿਖਿਆ ਦਿਓ।

ਇਹ ਸਾਰੀਆਂ ਸਿੱਖਿਆਂ ਨਿੱਕੀਆਂ ਨਿੱਕੀਆਂ ਗੱਲਾਂ ਇਕ ਦਿਨ ਬੰਦੇ ਨੂੰ ਮਹਾਨ ਬਣਾ ਦਿੰਦੀਆਂ ਹਨ। ਜਦੋਂ  ਬੱਚੇ ਕਿਸੇ ਆਏ ਗਏ ਨੂੰ ਸਤਿਕਾਰ ਨਾਲ ਬੋਲਣਗੇ ਤਾਂ ਵੇਖਣ ਵਾਲੇ ਨੂੰ ਵੀ ਬਹੁਤ ਵਧੀਆਂ ਲੱਗੇਗਾ। ਸਾਹਮਣੇ ਵਾਲੇ ਦੇ ਮੂੰਹ ਵਿੱਚੋ ਇਹ ਸ਼ਬਦ ਆਪ ਮੁਹਾਰੇ ਹੀ ਨਿੱਕਲ ਆਉਣਗੇ ਕਿ ਬੱਚੇ ਕਿੰਨੇ ਸੰਸਕਾਰੀ ਨੇ। ਇਹ ਸੰਸਕਾਰ ਕਿਸੇ ਹੋਰ ਨੇ ਨਹੀਂ ਸਗੋਂ ਅਸੀਂ ਖ਼ੁਦ ਸਿਖਾਉਣੇ ਹੁੰਦੇ ਨੇ। ਪਹਿਲਾਂ ਸੰਯੁਕਤ ਪਰਿਵਾਰ ਹੁੰਦੇ ਸਨ। ਸਾਰੇ ਚਾਚੇ, ਤਾਏ ਅਤੇ ਬਜ਼ੁਰਗ ਇੱਕਠੇ ਰਹਿੰਦੇ ਸੀ। ਬੱਚੇ ਉਹਨਾਂ ਨੂੰ ਵੇਖ ਵੇਖਕੇ ਆਪੇ ਹੀ ਸਿੱਖ ਜਾਂਦੇ ਸੀ। ਅੱਜਕਲ ਉਹ ਜ਼ਮਾਨਾ ਨਹੀਂ ਰਿਹਾ। ਪਰਿਵਾਰ ਛੋਟੇ ਹੋ ਗਏ ਨੇ, ਲੋਕ ਇੱਕਲਾ ਇੱਕਲਾ ਰਹਿਣਾ ਪਸੰਦ ਕਰਦੇ ਨੇ ਜਿਸ ਕਰਕੇ ਸਾਡੇ ਬੱਚਿਆਂ ਵਿੱਚੋਂ ਚੰਗੇ ਸੰਸਕਾਰ ਘੱਟਦੇ ਜਾ ਰਹੇ ਹਨ। ਸਕੂਲਾਂ ਵਿੱਚ ਤਾਂ ਇੰਨੇ ਕੁ ਮੁਕਾਬਲੇ ਚੱਲ ਰਹੇ ਨੇ ਕਿ ਬੱਸ ਪੜ੍ਹਾਈ ਹੀ ਪੜ੍ਹਾਈ, ਹੋਰ ਕੋਈ ਗੱਲ ਨਹੀਂ। ਕੋਈ ਸਰੀਰਕ ਮਾਪਦੰਡ ਨਹੀਂ, ਕਿਤਾਬਾਂ ਦੇ ਬੋਝ ਨੇ ਹੀ  ਬੱਚਿਆਂ ਨੂੰ ਦੱਬ ਕੇ ਰੱਖਿਆ ਹੋਇਆ ਹੈ। ਫਿਰ ਸੰਸਕਾਰਾਂ ਦੀ ਗੱਲ ਕਿਵੇਂ ਚਲ ਸਕਦੀ ਹੈ। ਲੋੜ ਹੈ, ਆਪਾਂ ਸਾਰਿਆਂ ਨੂੰ ਰਲ ਮਿਲ ਕੇ ਇਹੋ ਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਜਿਹਨਾਂ ਨਾਲ ਸਾਡਾ ਆਉਣ ਵਾਲਾ ਭਵਿੱਖ ਉੱਜਲਾ ਹੋ ਸਕੇ। ਸਾਡੇ ਮਾਂ ਬੋਲੀ ਪੰਜਾਬੀ ਦੇ ਲੁਪਤ ਹੁੰਦੇ ਜਾ ਰਹੇ ਸ਼ਬਦ ਫਿਰ ਦੁਬਾਰਾ ਜੀਵਿਤ ਹੋ ਜਾਣ। ਚਾਚਾ, ਤਾਇਆ, ਬਾਬਾ, ਮਾਮਾ, ਭੂਆ, ਫੁਫੜ, ਮਾਸੜ, ਚਾਚੀ , ਤਾਈ, ਮਾਸੀ, ਭੈਣ ਭਰਾ, ਨਾਨੀ, ਨਾਨਾ, ਦਾਦਾ, ਦਾਦੀ, ਭਤੀਜਾ ਭਤੀਜੀ, ਭਣੇਵਾਂ, ਭਣੇਵੀ, ਦਿਉਰ, ਜੇਠ, ਸੱਸ, ਸਹੁਰਾ, ਨਾਨਕੇ ਅਤੇ ਦਾਦਕੇ ਸਜੀਵ ਹੋ ਜਾਣ। ਬੱਚੇ ਇਹਨਾਂ ਸ਼ਬਦਾਂ ਨਾਲ ਬੁਲਾਉਣਾ ਸਿੱਖ ਲੈਣ। ਇਸ ਕਰਕੇ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਸੰਸਕਾਰਾਂ ਪ੍ਰਤੀ ਜਾਗਰੂਕ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।
***
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
ਮਮਦੋਟ
+91 7589155501 

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।
*
**
1776
***

+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →