12 June 2024

ਚੁੰਨੀਆਂ ਤੇ ਪੱਗਾਂ ਰੰਗਣ ਵਾਲੇ ਲਲਾਰੀ ਦਿਨੋ ਦਿਨ ਕਿਉਂ ਹੁੰਦੇ ਜਾ ਰਹੇ ਨੇ ਅਲੋਪ—ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਚੁੰਨੀ ਤੇ ਪੱਗ ਦੋਵੇਂ ਔਰਤ ਤੇ ਮਰਦ ਦੇ ਸਿਰ ਦੇ ਤਾਜ਼ ਹੁੰਦੇ ਹਨ| ਬੱਚਾ ਜਦੋ ਥੋੜਾ ਜਿਹਾ ਸਮਝਦਾਰ ਹੋਣ  ਲਗਦਾ ਹੈ| ਉਸ ਸਮੇ ਘਰ ਵਿੱਚ ਇਹ ਚਰਚਾ ਸ਼ੁਰੂ ਹੋ ਜਾਂਦੀ ਸੀ ਕਿ ਕਾਕਾ ਹੁਣ ਜਵਾਨ ਹੋਣ ਲਗ ਪਿਆ ਹੈ| ਇਸ ਦੀ ਪੱਗ ਬੰਨ੍ਹਾਉਣ ਦੀ ਰਸਮ ਕਰ ਲਈਏ| ਫਿਰ ਨਾਨਕਿਆਂ ਨੂੰ ਇਤਲਾਹ ਕੀਤੀ ਜਾਂਦੀ ਸੀ ਕਿ ਆਪਾਂ ਫਲਾਣੇ ਦਿਨ ਘਰ ਵਿੱਚ ਪ੍ਰੋਗਰਾਮ ਕਰਕੇ ਕਾਕੇ ਨੂੰ ਪੱਗ ਬੰਨ੍ਹਾਉਣੀ ਹੈ| ਫਿਰ ਸਾਰੇ ਰਿਸ਼ਤੇਦਾਰ ਇਕੱਠੇ ਹੁੰਦੇ ਸਨ| ਸਾਰੇ ਸ਼ਰੀਕੇ  ਕਬੀਲੇ ਵਿੱਚ ਨਾਨਕੇ, ਮੁੰਡੇ ਨੂੰ ਪੱਗ ਬੰਨ੍ਹਦੇ ਸਨ| ਉਪਰੰਤ ਸਾਰਿਆਂ ਨੇ ਸਰਦਾ ਪੁੱਜਦਾ ਸ਼ਗਨ ਵੀ ਪਾਉਣਾ ਤੇ ਖੁਸ਼ੀਆਂ ਦੇ ਭੰਗੜੇ ਵੀ ਪਾਉਣੇ|

ਹੌਲੀ ਹੌਲੀ ਮੁੰਡਾ ਆਪ ਸਿਰ ਤੇ ਪੱਗ ਬੰਨਣ ਦਾ ਵੱਲ ਸਿੱਖ ਲੈਂਦਾ ਸੀ| ਪੁਰਾਣੇ ਸਮਿਆਂ ਵਿੱਚ ਅਜਕਲ ਵਾਂਗੂੰ ਰੰਗਦਾਰ ਪੱਗਾਂ ਦੁਕਾਨਾਂ ਤੇ ਨਹੀਂ ਸਨ ਮਿਲਦੀਆਂ| ਉਹਨਾਂ ਸਮਿਆਂ ਵਿੱਚ ਸਿਰਫ ਚਿੱਟੀਆਂ ਹੀ ਪੱਗਾਂ ਆਉਂਦੀਆਂ ਸਨ| ਘਰ ਵਾਲਿਅਾਂ ਨੇ ਚਿੱਟੀਆਂ ਪੱਗਾਂ ਲਲਾਰੀ ਕੋਲ ਲੈ ਕੇ ਜਾਣੀਆਂ| ਆਪਣੇ ਮਨ ਪਸੰਦ ਰੰਗ ਉਸ ਨੂੰ ਦੱਸਣਾ ਤੇ ਫਿਰ ਉਸ ਨੇ ਉਹੀ ਰੰਗ ਪੱਗ ਨੂੰ ਕਰ ਕੇ ਦੇਣਾ| ਇਹ ਰਿਵਾਜ਼ ਕੋਈ ਅੱਜ ਤੋਂ ਨਹੀਂ ਬਲਕਿ ਜਦੋਂ ਤੋਂ ਇਨਸਾਨ ਨੂੰ ਜੀਵਨ ਦੀ ਜਾਂਚ ਆਈ ਹੈ| ਉਸ ਸਮੇਂ ਤੋਂ ਇਹ ਕੰਮ ਵੀ ਚਲਦਾ ਆ ਰਿਹਾ ਸੀ| ਫਿਰ ਲਲਾਰੀ ਇੱਕਲੇ ਪੱਗਾਂ ਰੰਗਦੇ ਹੀ ਨਹੀਂ ਸਨ ਸਗੋਂ ਪੱਗਾਂ ਨੂੰ ਮਾਵਾ ਵੀ ਲਾਉਂਦੇ ਸਨ| ਪਿੰਡਾਂ ਦੇ ਚੌਧਰੀ ਤੇ ਨੰਬਰਦਾਰ ਮਾਵੇ ਵਾਲੀ ਪੱਗ ਦਾ ਸ਼ਮਲਾ ਛੱਡ ਕੇ ਪੱਗ ਬੰਨ੍ਹਦੇ ਸੀ| ਦੂਰੋਂ ਹੀ ਪਤਾ ਚੱਲ ਜਾਂਦਾ ਸੀ ਕਿ ਇਹ ਕੋਈ ਪਿੰਡ ਦਾ ਮੋਹਤਬਰ ਬੰਦਾ ਹੋਵੇਂਗਾ| ਜਿੱਥੇ ਵੀ ਕੋਈ ਪੰਚਾਇਤ ਹੋਣੀ ਉੱਥੇ ਸਾਰੇ ਲੋਕ ਹੀ ਪੱਗਾਂ ਬੰਨ੍ਹ ਕੇ ਜਾਂਦੇ ਸੀ| ਇਸ ਤੋਂ ਇਲਾਵਾ ਜਦੋਂ ਕਿਸੇ ਪਰਿਵਾਰ ਦਾ ਮੁਖੀ ਚਲ ਵੱਸਦਾ ਤਾਂ ਸਾਰੇ ਸਾਕ ਸਬੰਧੀ ਪਰਿਵਾਰ ਦੇ ਵੱਡੇ ਮੁੰਡੇ ਨੂੰ ਪੱਗ ਬਨ੍ਹਾਂਉਂਦੇ| ਇਹ ਕਹਿ ਕੇ ਕਿ ਹੁਣ ਉਸ ਤੋਂ ਬਾਅਦ ਪਰਿਵਾਰ ਦੀ ਸਾਰੀ ਜੁੰਮੇਵਾਰੀ ਤੇਰੇ ਸਿਰ ਉਤੇ ਹੈ| ਹੁਣ ਤੂੰ ਵੇਖਣਾ ਹੈ ਕਿ ਅਗੇ ਪਰਿਵਾਰ ਨੂੰ ਕਿਵੇਂ ਚਲਾਉਣਾ ਹੈ| ਫਿਰ ਅਗਲਾ ਵੀ ਪੂਰੀ ਜ਼ੁੰਮੇਵਾਰੀ ਤੇ ਤਨਦੇਹੀ ਨਾਲ ਪਰਿਵਾਰ ਦੀ ਦੇਖ ਭਾਲ ਕਰਦਾ ਸੀ| ਕਿ ਕੋਈ ਇਹ ਨਾ ਆਖੇ ਕਿ ਬਾਪੂ ਜਾਣ ਤੋਂ ਬਾਹਦ ਮੇਰੇ ਸਿਰ ਤੇ ਪੱਗ ਰੱਖੀ ਸੀ ਅਤੇ ਮੈਂ ਕੋਈ ਅਜਿਹਾ ਕੰਮ ਨਾ ਕਰ ਬੈਠਾਂ  ਜਿਸ ਨਾਲ ਪਰਿਵਾਰ ਨੂੰ ਥੱਲੇ ਨਾ ਵੇਖਣਾ ਪਵੇ | ਪੱਗ ਦਾ ਬਹੁਤ ਮਹੱਤਵ ਹੁੰਦਾ ਸੀ| ਇਥੋਂ ਤਕ ਲੋਕ ਕਹਿੰਦੇ ਹੁੰਦੇ ਸੀ ਕਿ ਪੱਗ ਲੱਥ ਗਈ ਸਮਝੋ ਸਿਰ ਲੱਥ ਗਿਆ|

ਇਸੇ ਤਰਾਂ ਚੁੰਨੀ ਵੀ ਆਪਣੀ ਥਾਂ ਬਹੁਤ ਅਹਿਮੀਅਤ ਰੱਖਦੀ ਸੀ| ਬੀਬੀਆਂ ਭੈਣਾਂ ਵੀ ਆਪਣੇ ਸੂਟ ਦੇ ਰੰਗ ਨਾਲ ਦੀ ਚੁੰਨੀ, ਲਲਾਰੀ ਤੋਂ ਹੀ ਰੰਗਵਾਉਂਦੀਆਂ ਹੁੰਦੀਆਂ ਸਨ| ਜਦੋਂ ਕਿੱਧਰੇ ਵਿਆਹ/ਸ਼ਾਦੀਆਂ ਜਾਂ ਖੁਸ਼ੀ ਦੇ ਪ੍ਰੋਗਰਾਮ ਵਿੱਚ ਜਾਣਾ ਹੁੰਦਾ ਤਾਂ ਉਸ ਸਮੇਂ ਗੂੜ੍ਹੇ ਗੂੜ੍ਹੇ ਰੰਗਾਂ ਵਾਲੀਆਂ ਚੁੰਨੀਆਂ ਸਿਰਾਂ ਤੇ ਲੈ ਕੇ ਜਾਂਦੀਅਾਂ ਸਨ| ਜੇ ਕਿਸੇ ਨੇ ਕਿਸੇ ਘਰ ਗ਼ਮੀ ਦੇ ਮੌਕੇ ਤੇ ਜਾਣਾ ਉਸ ਸਮੇਂ ਚਿੱਟੀਆਂ ਚੁੰਨੀਆਂ ਲੈ ਕੇ ਜਾਣਾ| ਦੂਰੋਂ ਹੀ ਪਤਾ ਲੱਗ ਜਾਣਾ ਕਿ ਕੋਈ ਸੋਗ ਦੇ ਬੀਬੀਆਂ ਜਾ ਰਹੀਆਂ ਹਨ| ਇਸੇ ਤਰਾਂ ਪੱਗਾਂ ਦੇ ‘ਤੇ ਚੁੰਨੀਆਂ ਦੇ ਰੰਗ ਖੁਸ਼ੀ ਗਮੀ ਦੇ ਪ੍ਰਤੀਕ ਨੂੰ ਦਰਸਾ ਦਿੰਦੇ ਸਨ| ਉਹਨਾਂ ਸਮਿਆਂ ਵਿੱਚ ਲਲਾਰੀਆਂ ਦਾ ਵੀ ਤੋਰੀ ਫੁੱਲਕਾ ਤੁਰਿਆ ਰਹਿੰਦਾ ਸੀ|

ਜੇ ਕਰ  ਅੱਜਕਲ ਦੀ ਗੱਲ ਕਰੀਏ ਤਾਂ ਗੱਲ ਕੋਈ ਸਮਝ ਵਿੱਚ ਨਹੀਂ ਪੈਂਦੀ| ਮੁੰਡੇ ਘੋਨੇ ਮੋਨੇ ਹੋ ਗਏ ਨੇ| ਪੱਗ  ਸਿਰ ਤੇ ਭਾਰੀ ਲੱਗਣ ਲੱਗ ਪਈ ਹੈ| ਸਾਡੀਆਂ ਧੀਆਂ ਭੈਣਾਂ ਆਪਣੇ ਰੰਗ ਨੂੰ ਛੱਡ ਕੇ ਪੱਛਮੀ ਸੱਭਿਅਤਾ ਦੇ ਰੰਗਾਂ ਵਿੱਚ ਰੰਗੀਆਂ ਗਈਆਂ ਹਨ, ਚੁੰਨੀ ਤਾਂ ਕਿਸ ਨੇ ਲੈਣੀ ਹੈ ਤੇ ਰੰਗਾਉਂਣੀ ਹੈ| ਸਿਰ ਦੇ ਵਾਲ ਹੀ ਭਾਰੇ ਲੱਗਣ ਲੱਗ ਪਏ ਹਨ| ਵਾਲਾਂ ਨੂੰ ਕੈਂਚੀ ਨੇ ਆਪਣੇ ਹਵਾਲੇ ਕਰ ਲਿਆ ਹੈ|

ਸੌ ਵਿੱਚੋ ਇੱਕ ਦੋ ਹੀ ਕੁੜੀਆਂ ਇਹੋ ਜਿਹੀਆਂ  ਹੋਣਗੀਆਂ ਜਿਹੜੀਆਂ ਬਿਊਟੀ ਪਾਰਲਰ ਦਾ ਦਰਵਾਜ਼ਾ ਨਹੀਂ ਖੜਕਾਉਂਦੀਆਂ| ਨਹੀਂ ਤੇ ਬਾਕੀ ਸਾਰੀਆਂ ਹੀ ਉਥੋਂ ਆਪਣਾ ਮੁਖ ਸਜਾਉਣ ਲਈ ਮੱਦਦ ਲੈ ਰਹੀਆਂ ਹਨ| ਦਾਦੀਆਂ  ਅੱਜ ਵੀ  ਲੰਮੀ ਸਾਰੀ ਚੁੰਨੀ ਨਾਲ ਆਪਣਾ ਸਿਰ ਢੱਕ ਕੇ ਰੱਖਦੀਆਂ ਹਨ| ਨੂੰਹਾਂ ਚੁੰਨੀ ਨੂੰ ਗਲ਼ ਵਿੱਚ ਪਾ ਕੇ ਰੱਖਦੀਆਂ ਹਨ ਤੇ ਧੀਆਂ ਨੇ ਚੁੰਨੀ ਤੋਂ ਮੁਖ ਹੀ ਮੋੜ ਲਿਆ ਹੈ| ਇਸੇ ਕਰਕੇ ਅੱਜਕਲ ਲਲਾਰੀ ਅਲੋਪ ਹੁੰਦੇ ਜਾ ਰਹੇ ਹਨ| ਜਦੋ ਚੁੰਨੀਆਂ ਤੇ ਪੱਗਾਂ ਕਿਸੇ ਨੇ ਰੰਗਾਉਣੀਆਂ ਹੀ ਨਹੀਂ ਹਨ ਤਾਂ ਫਿਰ ਉਹਨਾਂ ਲਲਾਰੀਆਂ ਨੇ ਵਿਹਲੇ ਕੀ ਕਰਨਾ ਹੈ| ਹੁਣ ਰੱਬ ਹੀ ਜਾਣੇ ਸਾਡਾ ਸਮਾਜ ਪੱਛਮੀ ਸਭਿਅਤਾ ਵਿੱਚੋਂ ਬਾਹਰ ਨਿੱਕਲ ਕੇ ਆਵੇਗਾ ਜਾਂ ਨਹੀਂ|
***
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
ਮਮਦੋਟ ਫਿਰੋਜ਼ਪੁਰ
7589155501

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।
*
***
1198
***

About the author

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →