29 March 2024

ਦੀਵਾਲੀ ਮੰਨਾਈਏ, ਦੀਵਾਲਾ ਨਹੀਂ—ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਦੁਨੀਆਂ ਦੇ ਵਿੱਚ ਭਾਰਤ ਇਕ ਅਜਿਹਾ ਦੇਸ਼ ਹੈ ਜਿੱਥੇ ਸਾਲ ਵਿੱਚ ਛੱਤੀ ਮਹੀਨੇ ਤੇ ਛੇ ਰੁੱਤਾਂ ਆਉਂਦੀਆਂ ਹਨ| ਛੱਤੀ ਮਹੀਨਿਆਂ ਦਾ ਮੱਤਲਬ ਕਿ ਬਿਕ੍ਰਮੀ ਸੰਮਤ, ਨਾਨਕਸ਼ਾਹੀ ਸੰਮਤ ਤੇ ਈਸਵੀ| ਹਰ ਇੱਕ ਧਰਮ ਦੇ ਲੋਕ ਆਪਣੇ ਆਪਣੇ ਹਿਸਾਬ ਨਾਲ ਆਪਣੇ ਆਪਣੇ ਸਾਲਾਂ ਦੇ ਥਿੱਤ ਵਾਰ ਮਨਾਉਂਦੇ ਹਨ| ਹਰ ਧਰਮ ਦੇ ਲੋਕ ਤਿਉਹਾਰ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਉਂਦੇ ਹਨ| ਸੰਗਰਾਂਦ, ਪੁੰਨਿਆਂ, ਇਕਾਦਸ਼ੀ, ਮੱਸਿਆ, ਪੰਚਮੀ, ਪੈਂਚਕਾਂ ਗੰਢ ਮੂਲ ਦੁਸਹਿਰਾ ਤੇ ਦੀਵਾਲੀ| ਇਸ ਤੋਂ ਇਲਾਵਾ ਗੁਰਪੂਰਵ, ਜਨਮ ਅਸ਼ਟਮੀ, ਰਾਮ ਨੌਮੀ, ਮਕਰ ਸੁਕਰਾਂਤੀ, ਮਾਘੀ, ਵਿਸਾਖੀ, ਕ੍ਰਿਸਮਿਸ ਤੇ ਹੋਰ ਅਨੇਕਾਂ ਹੀ ਤਿਉਹਾਰ| ਇਥੋਂ ਤਕ ਕਿ ਕਸ਼ਮੀਰ ਵਿੱਚ ਪਿੰਡਾਂ ਦੇ ਜਨਮ ਦਿਨ ਵੀ ਮਨਾਉਂਦੇ ਹਨ| ਹੋਰ ਦੀ ਹੋਰ ਛੱਡੋ ਭਾਰਤ ਦੇ ਕਈ ਖਿੱਤਿਆਂ ਵਿੱਚ ਕਈ ਕਬੀਲੇ ਦਰਖਤਾਂ ਦੇ ਵਿਆਹ, ਪਸ਼ੂ ਪੰਛੀਆਂ ਤੇ ਜਾਨਵਰਾਂ ਦੇ ਵਿਆਹ ਵੀ ਰਚਾਉਂਦੇ ਹਨ| ਗੱਲ ਕੀ ਕਿ ਕੋਈ ਦਿਨ ਵੀ ਇਹੋ ਜਿਹਾ ਨਹੀਂ ਜਾਂਦਾ ਹੋਣਾ ਜਿਸ ਦਿਨ ਲੋਕ ਕੋਈ ਨਾ ਕੋਈ ਤਿਉਹਾਰ ਨਾ ਮਨਾਉਂਦੇ ਹੋਣ।

ਕਈ ਤਿਉਹਾਰ ਇਹੋ ਜਿਹੇ ਹਨ| ਜਿਹੜੇ ਸਾਰੇ ਧਰਮਾਂ ਦੇ ਲੋਕ ਸਮੁਚੇ ਭਾਰਤ ਵਰਸ਼ ਵਿਚ ਮਨਾਉਂਦੇ ਹਨ| ਜਿਵੇਂ ਕਿ ਜਨਮ ਅਸ਼ਟਮੀ, ਰਾਮ ਨੌਮੀ, ਦੁਸਹਿਰਾ ਤੇ ਦਿਵਾਲੀ| ਇਹ ਤਕਰੀਬਨ ਸਾਰੇ ਭਾਰਤ ਵਰਸ਼ ਵਿਚ ਹੀ ਮਨਾਏ ਜਾਂਦੇ ਹਨ| ਹੁਣੇ ਹੁਣੇ ਲੋਕ ਦੁਸਹਿਰਾ ਮਨਾ ਕੇ ਹਟੇ ਹਨ ਤੇ ਹੁਣ ਦੀਵਾਲੀ ਦਾ ਸ਼ੁੱਭ ਦਿਹਾੜਾ ਮਨਾਇਆ ਜਾਣਾ ਹੈ|ਸਿੱਖ ਇਸ ਨੂੰ ਬੰਦੀ ਛੋੜ ਦੇ ਦਿਹਾੜੇ ਦੇ ਰੂਪ ਵਿੱਚ ਮਨਾਉਂਦੇ ਹਨ| ਕਿਉਂਕਿ ਇਸ ਦਿਨ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲੇ ਵਿੱਚੋ 40 ਰਾਜਿਆਂ ਨੂੰ ਰਿਹਾ ਕਰਵਾ ਕੇ ਸ਼੍ਰੀ ਅਮ੍ਰਿੰਤਸਰ ਵਿਖੇ ਪਹੁੰਚੇ ਸਨ| ਜਿਹਨਾਂ ਦੇ ਆਉਣ ਦੀ ਖੁਸ਼ੀ ਵਿੱਚ ਸਿੱਖਾਂ ਨੇ ਆਪਣੇ ਆਪਣੇ ਘਰਾਂ ਤੇ ਗੁਰੂਦੁਆਰਿਆਂ ਵਿੱਚ ਦੇਸੀ ਘਿਉ ਦੇ ਦੀਵੇ ਜਗਾਏ ਸਨ| ਹਿੰਦੂ ਵੀ ਇਸ ਦਿਨ ਨੂੰ ਬੜੀ ਸ਼ਰਧਾ ਤੇ ਭਾਵਨਾ ਨਾਲ ਇਸ ਕਰਕੇ ਮਨਾਉਂਦੇ ਹਨ ਕਿ ਇਸ ਦਿਨ ਸ਼੍ਰੀ ਰਾਮ ਚੰਦਰ ਜੀ 14 ਸਾਲ ਦਾ ਬਨਵਾਸ ਕੱਟਕੇ ਵਾਪਿਸ ਅਯੁੱਧਿਆ ਪਹੁੰਚੇ ਸਨ| ਜਿਸ ਕਰਕੇ ਇਸ ਦਿਨ ਨੂੰ ਲੋਕ ਦੀਵਾਲੀ ਦੇ ਰੂਪ ਵਿੱਚ ਮਨਾਉਂਦੇ ਹਨ| ਦੀਵਾਲੀ ਦਾ ਮਤਲਬ ਹੀ ਦੀਵਿਆਂ ਵਾਲੀ ਰਾਤ ਹੈ| ਬਹੁਤ ਸਾਰੇ ਲੋਕ ਇਸ ਦਿਨ ਆਪਣੇ ਚਹੇਤਿਆਂ ਨੂੰ ਵੱਡੇ ਵੱਡੇ ਗਿਫ਼ੱਟ, ਮਠਿਆਈਆਂ ਤੇ ਹੋਰ ਫ਼ਲ ਫਰੂਟ ਦਿੰਦੇ ਹਨ| ਇਸ ਦਿਨ ਲੋਕ ਨਵੇਂ ਨਵੇਂ ਸੂਟ, ਵਧੀਆਂ ਕਪੜੇ ਤੇ ਹੋਰ ਗਹਿਣੇ ਖਰੀਦਦੇ ਹਨ| ਸੋਨਾ, ਚਾਂਦੀ ਤੇ ਬਰਤਨ ਵੀ ਲੋਕ ਇਸੇ ਦਿਨ ਖਰੀਦਣ ਦੇ ਚਾਹਵਾਨ ਹੁੰਦੇ ਹਨ| ਬਹੁਤ ਖੁਸ਼ੀਆਂ ਤੇ ਚਾਵਾਂ ਮਲਾਰਾਂ ਨਾਲ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ|

ਹੁਣ ਗੱਲ ਦੂਸਰੇ ਪਾਸੇ ਦੀ ਕਰੀਏ ਤਾਂ ਇਸੇ ਦਿਨ ਲੋਕ ਧੰਨ ਲੱਛਮੀਂ ਦੀ ਪੂਜਾ ਕਰਦੇ ਹਨ| ਵਪਾਰੀ ਲੋਕ ਇਸ ਦਿਨ ਆਪਣੇ ਨਵੇਂ ਵਹੀ ਖ਼ਾਤੇ ਵੀ ਸ਼ੁਰੂ ਕਰਦੇ ਹਨ| ਇਸ ਦਿਨ ਨੂੰ ਸੁਭ ਲੱਛਮੀਂ ਵੀ ਲਿਖਦੇ ਹਨ| ਬੱਚੇ ਵੀ ਆਪਣੇ ਆਪਣੇ ਘਰਾਂ ਵਿੱਚ ਇਸ ਦਿਨ ਬੁਗਨੀ ਲਿਆ ਕੇ ਰੱਖਦੇ ਹਨ| ਘਰਦਿਆਂ ਤੋਂ ਪੈਸੇ ਲੈਕੇ ਉਸ ਵਿੱਚ ਪਾਉਂਦੇ ਰਹਿੰਦੇ ਹਨ| ਸਿੱਖਾਂ ਵਿੱਚ ਤਾਂ ਇਹ ਸ਼ਬਦ ਲੋਕ ਆਮ ਹੀ ਬੋਲਦੇ ਹਨ ਕਿ “ਦਾਲ ਰੋਟੀ ਘਰ ਦੀ ਦੀਵਾਲੀ ਅਮ੍ਰਿੰਤਸਰ ਦੀ।”

ਜਿੱਥੇ ਦੀਵਾਲੀ ਦਾ ਲਾਭ ਹੁੰਦਾ ਹੈ ਉੱਥੇ ਹਾਨੀਆਂ ਵੀ ਜ਼ਰੂਰ ਹੁੰਦੀਆਂ ਹਨ| ਅਕਸਰ ਵੇਖਦੇ ਹਾਂ ਕਿ ਕਈ ਲੋਕ ਇਸ ਦਿਨ ਸਾਰੀ ਸਾਰੀ ਰਾਤ ਜੂਆ ਖੇਡਦੇ ਰਹਿੰਦੇ ਹਨ| ਘਰਾਂ ਦੇ ਘਰ ਬਰਬਾਦ ਹੋ ਜਾਂਦੇ ਨੇ| ਜੂਆ ਖਾਸ ਕਰਕੇ ਭਾਰਤ ਵਰਸ਼ ਦੇ ਪੂਰਬੀ ਇਲਾਕਿਆਂ ਵਿੱਚ ਬਹੁਤ ਜ਼ਿਆਦਾ ਖੇਡਿਆ ਜਾਂਦਾ ਹੈ| ਅਸਾਮ, ਬੰਗਾਲ, ਮਨੀਪੁਰ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼, ਸਿੱਕਿਮ ਤੇ ਮੇਘਾਲਿਆ ਦੇ ਲੋਕ ਬਹੁਤ ਜਿਆਦਾ ਜੂਆ ਖੇਡਦੇ ਹਨ|

ਇਸ ਦਿਨ ਲੋਕ ਨਸ਼ੇ ਵੀ ਬਹੁਤ ਜ਼ਿਆਦਾ ਕਰਦੇ ਹਨ| ਖਾਸ ਕਰਕੇ ਸ਼ਰਾਬ ਦਾ ਦੌਰ ਇਸ ਦਿਨ ਬਹੁਤ ਜ਼ਿਆਦਾ ਚਲਦਾ ਹੈ| ਲੋਕ ਨਸ਼ਾ ਕਰਕੇ ਲੜਾਈਆਂ ਝਗੜੇ ਆਮ ਹੀ ਕਰ ਲੈਂਦੇ ਹਨ| ਪਟਾਕਿਆਂ ਨਾਲ ਕਈ ਘਰ ਤੇ ਕਈ ਕਈਂ ਦੁਕਾਨਾਂ ਵੀ ਸੜ ਕੇ ਸੁਆਹ ਹੋ ਜਾਂਦੀਆਂ ਹਨ| ਬਸ ਛੋਟੀ ਜਿਹੀ ਅਣਗਿਹਲੀ ਵਰਤਣ ਦੇ ਨਾਲ ਵੱਡੇ ਵੱਡੇ ਹਾਦਸੇ ਵਾਪਰਦੇ ਆਮ ਵੇਖੇ ਜਾਂਦੇ ਹਨ| ਜੋ ਕੇ ਨਹੀਂ ਹੋਣੇ ਚਾਹੀਦੇ। ਲੋਕਾਂ ਦਾ ਬਹੁਤ ਆਰਥਿਕ ਨੁਕਸਾਨ ਹੋ ਜਾਂਦਾ ਹੈ| ਫਿਰ ਬਹੁਤੇ ਲੋਕ ਤਾਂ ਇਹੋ ਕਹਿੰਦੇ ਸੁਣੇ ਹਨ ਕਿ ਇਹ ਦੀਵਾਲੀ ਨਹੀਂ ਦੀਵਾਲਾ ਹੀ ਕਢ ਕੇ ਚਲੀ ਗਈ ਹੈ| ਹੁਣ ਅਸੀਂ ਆਪ ਸੋਚਣਾ ਹੈ ਕਿ ਦੀਵਾਲੀ ਮਨਾਉਣੀ ਹੈ ਜਾਂ ਫਿਰ ਦੀਵਾਲਾ ਕਢਾਉਣਾ ਹੈ| ਆਉ ਅਾਪਾਂ ਵੀ ਸਾਰੇ ਪ੍ਰਣ ਕਰੀਏ ਕਿ ਗਰੀਨ ਦੀਵਾਲੀ ਮਨਾਵਾਂਗੇ| ਇਕ ਦੂਜੇ ਨਾਲ ਪਿਆਰ ਮੁਹੱਬਤ ਕਰਕੇ ਇਕ ਦੂਜੇ ਦੀਆਂ ਖੁਸ਼ੀਆਂ ਵਿੱਚ ਸਾਂਝ ਪਾਵਾਂਗੇ| ਜੂਐ ਵਰਗੀ ਭਿਆਨਕ ਬਿਮਾਰੀ ਨਜ਼ਦੀਕ ਨਹੀਂ ਲਗਨ ਦਿਆਂਗੇ| ਇਕ ਚੰਗੇ ਸਮਾਜ ਦੀ ਸਿਰਜਣਾ ਕਰਾਂਗੇ| ਨਸ਼ਿਆਂ ਤੋਂ ਮੁਕਤ ਹੋ ਕੇ ਸਰੀਰ ਨੂੰ ਨਿਰੋਗ ਰੱਖਾਂਂਗੇ| ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਬਣਾਈ ਰਖਾਂਗੇ| ਪਿਆਰ ਦੇ ਦੀਵੇ ਜਗਾ ਕੇ ਹਮੇਸ਼ਾ ਇਸ ਦੁਨੀਆਂ ਨੂੰ ਚਾਨਣ ਦਿੰਦੇ ਰਹਾਂਗੇ| ਇਹਨਾਂ ਹੀ ਉਮੀਦਾਂ ਤੇ ਵਾਅਦਿਆਂ ਨਾਲ ਸਮੂਹ ਸੰਸਾਰ ਨੂੰ ਦੀਵਾਲੀ, ਲਛਮੀ ਦੀਅਾਂ ਵਧਾਈਆਂ ਦਿੰਦਾ ਹੋਇਆ ਆਪ ਸਭ ਸੰਸਾਰ ਵਾਸੀਅਾਂ ਨੂੰ ਦੀਵਾਲੀ ਮੁਬਾਰਕ ਦੀਵਾਲਾ ਨਹੀਂ!
**
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
ਮਮਦੋਟ, ਫਿਰੋਜ਼ਪੁਰ
7589155501

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।*
***
925
***

About the author

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →