4 February 2026

ਡਾ. ਗੁਰਬਖਸ਼ ਸਿੰਘ ਭੰਡਾਲ ਵਧਾਈ ਦੇ ਪਾਤਰ: ਪਾਕਿਸਤਾਨ ਦੀ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰ ਨਾਮਜ਼ਦ—ਅੱਖਰ ਮੰਚ ਕਪੂਰਥਲਾ

‘ਲਿਖਾਰੀ’ ਵੱਲੋਂ ਇਹ ਸੂਚਨਾ ਦੇਂਦਿਆਂ ਪਰਸੰਨਤਾ ਹੋ ਰਹੀ ਹੈ ਕਿ ‘ਲਿਖਾਰੀ’ ਨਾਲ ਜੁੜੇ ਪੰਜਾਬੀ ਜਗਤ ਦੇ
ਸੁਪ੍ਰਸਿੱਧ ਬਹੁਪੱਖੀ ਲੇਖਕ ਡਾ. ਗੁਰਬਖਸ਼ ਸਿੰਘ ਭੰਡਾਲ ਨੂੰ
ਪਾਕਿਸਤਾਨ ਦੀ ਬਾਬਾ ਗੁਰੂ ਨਾਨਾਕ ਦੇਵ ਯੂਨੀਵਰਸਿਟੀ ਨਨਕਾਣਾ ਸਾਹਿਬ ਦੇ ਸਲਾਹਕਾਰ ਬੋਰਡ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।
‘ਲਿਖਾਰੀ’ ਵੱਲੋਂ ਹਾਰਦਿਕ ਮੁਬਾਰਕਾਂ।
ਡਾ. ਗੁਰਬਖਸ਼ ਸਿੰਘ ਭੰਡਾਲ
001-216-556-2080

ਸ਼੍ਰੋਮਣੀ ਪ੍ਰਵਾਸੀ ਸਾਹਿਤਕਾਰ, ਡਾ. ਗੁਰਬਖਸ਼ ਸਿੰਘ ਭੰਡਾਲ ਨੂੰ ਪਾਕਿਸਤਾਨ ਦੀ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਨਕਾਣਾ ਸਾਹਿਬ ਦੇ ਸਲਾਹਕਾਰ ਬੋਰਡ ਦਾ ਮੈਂਬਰ ਨਾਮਜ਼ਦ ਕਰਨ ‘ਤੇ ਅੱਖਰ ਮੰਚ ਕਪੂਰਥਲਾ ਦੇ ਸਰਪ੍ਰਸਤ ਤੇ ਉੱਘੇ ਲੇਖਕ ‘ਤੇ ਸ਼ਾਇਰ ਪ੍ਰੋ. ਕੁਲਵੰਤ ਸਿੰਘ ਔਜਲਾ, ਮੰਚ ਦੇ ਪ੍ਰਧਾਨ ਤੇ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ, ਉੱਘੇ ਚਿੰਤਕ ਤੇ ਆਲੋਚਕ ਡਾ. ਸਰਦੂਲ ਸਿੰਘ ਔਜਲਾ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ, ਬਾਬਾ ਨਿਰਮਲ ਸਿੰਘ ਸਪੇਨ, ਰਤਨ ਸਿੰਘ ਸੰਧੂ, ਊਧਮ ਸਿੰਘ ਔਜਲਾ, ਜਸਵਿੰਦਰ ਸਿੰਘ ਚਾਹਲ, ਹਰਜਿੰਦਰ ਸਿੰਘ ਔਜਲਾ ਯੂ.ਐਸ.ਏ., ਜਰਨੈਲ ਸਿੰਘ ਭੰਡਾਲ ਕੈਨੇਡਾ, ਡਾ. ਗਗਨਗੀਤ ਔਜਲਾ ਯੂ .ਕੇ., ਹਰਪਿੰਦਰ ਸਿੰਘ ਬਾਜਵਾ, ਜਸਵਿੰਦਰ ਸਿੰਘ ਕੋਟ ਕਰਾਰ ਖਾਂ, ਸੁਰਜੀਤਸਿੰਘ ਠੀਕਰੀਵਾਲ, ਆਰਟਿਸਟ ਜਸਬੀਰ ਸਿੰਘ ਸੰਧੂ, ਜਰਨੈਲ ਸਿੰਘ ਮੋਠਾਂਵਾਲਾ ਤੇ ਮੰਚ ਨਾਲ ਸਬੰਧਿਤ ਹੋਰ ਆਗੂਆਂ ਨੇ ਡਾ. ਭੰਡਾਲ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਭੰਡਾਲ ਦੀ ਇਸ ਕਿ ਨਿਯੁਕਤੀ ਨਾਲ ਮੰਚ ਦਾ ਮਾਣ ਵਧਿਆ ਹੈ।

ਵਰਨਣਯੋਗ ਹੈ ਕਿ ਜ਼ਿਲ੍ਹਾ ਕਪੂਰਥਲਾ ਦੇ ਭੰਡਾਲ ਬੇਟ ਦੇ ਜੰਮਪਲ ਡਾ. ਗੁਰਬਖਸ਼ ਸਿੰਘ ਭੰਡਾਲ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ 30 ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾ ਚੁੱਕੇ ਹਨ। ਡਾ. ਭੰਡਾਲ ਅੰਤਰਰਾਸ਼ਟਰੀ ਪੱਧਰ ਦੀਆਂ ਉਨ੍ਹਾਂ 10 ਸਿੱਖ ਸ਼ਖਸੀਅਤਾਂ ਵਿਚ ਸ਼ਾਮਲ ਹਨ, ਜਿਨ੍ਹਾਂ ਨੂੰ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਨਨਕਾਣਾ ਸਾਹਿਬ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰ ਬਣਨ ਦਾ ਮਾਣ ਹਾਸਲ ਹੋਇਆ ਹੈ।

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।
*
**
1734
***

+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ