|
ਪੰਜਾਬ ਦੇ ਕਿਸੇ ਜ਼ਿਲ੍ਹੇ ਵਿੱਚ ਜਦੋਂ ਵੀ ਕੋਈ ਗੰਭੀਰ ਕੁਦਰਤੀ ਆਫ਼ਤ ਆਉਂਦੀ ਹੈ ਤੇ ਉਥੋਂ ਦੇ ਲੋਕਾਂ ਨੂੰ ਅਣਸੁਖਾਵੇਂ ਹਾਲਾਤ ਵਿੱਚੋਂ ਲੰਘਦਿਆਂ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਲੋਕਾਂ ਵਿੱਚ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ ‘ਤੇ ਗੁੱਸਾ ਤੇ ਰੋਸ ਜ਼ਰੂਰ ਆਉਂਦਾ ਹੈ। ਉਨ੍ਹਾਂ ਦਾ ਗੁੱਸਾ ਸਹੀ ਵੀ ਹੁੰਦਾ ਹੈ। ਵੈਸੇ ਅਜਿਹੀ ਪੁਜੀਸ਼ਨ ਹਰ ਕੁਦਰਤੀ ਆਫ਼ਤ ਵਿੱਚ ਵੇਖਣ ਨੂੰ ਮਿਲਦੀ ਹੈ, ਭਾਵੇਂ ਜ਼ਿਲ੍ਹਾ ਪ੍ਰਸ਼ਾਸ਼ਨ ਜਿੰਨਾ ਮਰਜ਼ੀ ਵਧੀਆ ਕੰਮ ਕਰਨ ਦੀ ਕੋਸ਼ਿਸ਼ ਕਰੇ। ਇਹ ਸਮਾਂ ਸਰਕਾਰਾਂ ਦੀ ਅਣਗਹਿਲੀਆਂ ਦੀ ਨਿੰਦਿਆ ਕਰਨ ਦਾ ਨਹੀਂ, ਸਗੋਂ ਲੋਕਾਂ ਦੀ ਬਾਂਹ ਫੜ੍ਹਨ ਦਾ ਸਮਾਂ ਹੈ। ਇਹ ਨਹੀਂ ਕਿਹਾ ਜਾ ਸਕਦਾ ਕਿ ਸਰਕਾਰਾਂ ਦੀ ਅਣਗਹਿਲੀ ਨਹੀਂ, ਬਿਲਕੁਲ ਸਰਕਾਰ ਫੇਲ੍ਹ ਹੋਈ ਹੈ। ਪ੍ਰੰਤੂ ਹੁਣ ਇੱਕ ਦੂਜੇ ‘ਤੇ ਦੋਸ਼ ਲਗਾਉਣ ਦਾ ਸਮਾਂ ਨਹੀਂ। ਸਿਆਸਤਦਾਨਾ ਨੂੰ ਕੁਦਰਤੀ ਆਫ਼ਤ ‘ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਸਿਆਸਤ ਕਰਨ ਲਈ ਹੋਰ ਬਥੇਰੇ ਮੁੱਦੇ ਮਿਲਦੇ ਰਹਿਣਗੇ। ਇਸ ਸਮੇਂ ਪੰਜਾਬ ਦੇ 12 ਜ਼ਿਲ੍ਹਿਆਂ ਤਰਨਤਾਰਨ, ਫ਼ਾਜਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫ਼ੀਰੋਜ਼ਪੁਰ, ਹੁਸ਼ਿਆਰਪੁਰ, ਪਠਾਨਕੋਟ, ਕਪੂਰਥਲਾ, ਰੋਪੜ, ਮੋਹਾਲੀ, ਮੋਗਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਪਟਿਆਲਾ ਜ਼ਿਲ੍ਹੇ ਸਭ ਤੋਂ ਜ਼ਿਆਦਾ ਪ੍ਰਭਾਵਤ ਹਨ। ਕੁਲ 1400 ਪਿੰਡ ਹੜ੍ਹਾਂ ਨਾਲ ਪ੍ਰਭਾਵਤ ਹੋਏ ਹਨ, ਗੁਰਦਾਸਪੁਰ ਦੇ ਸਭ ਤੋਂ ਵੱਧ 324 ਪਿੰਡ, ਮਾਨਸਾ 163, ਕਪੂਰਥਲਾ 152, ਅੰਮ੍ਰਿਤਸਰ 135, ਹੁਸ਼ਿਆਰਪੁਰ 119 ਪਿੰਡ ਪਾਣੀ ਦੀ ਮਾਰ ਵਿੱਚ ਆਏ ਹਨ। ਹੁਣ ਤੱਕ ਪੰਜਾਬ ਵਿੱਚ 30 ਮੌਤਾਂ ਹੋ ਚੁੱਕੀਆਂ ਹਨ, 2.50 ਲੱਖ ਏਕੜ ਰਕਬੇ ਵਿੱਚ ਫ਼ਸਲ ਦਾ ਨੁਕਸਾਨ ਹੋਇਆ ਹੈ, 50 ਹਜ਼ਾਰ ਏਕੜ ਨਰਮਾ ਤਬਾਹ ਹੋ ਗਿਆ ਹੈ? ਇਕੱਲੀਆਂ ਫ਼ਸਲਾਂ ਦਾ 3200 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਬਾਕੀ ਹੋਰ ਨੁਕਸਾਨ ਵੱਖਰਾ ਹੈ। 3.00 ਲੱਖ ਲੋਕ ਪ੍ਰਭਾਵਤ ਹੋਏ ਹਨ, 174 ਅਸਥਾਈ ਰਾਹਤ ਕੈਂਪ ਸਥਾਪਤ ਕੀਤੇ ਹਨ, ਜਿਨ੍ਹਾਂ ਵਿੱਚ 7400 ਪ੍ਰਭਾਵਤ ਲੋਕਾਂ ਨੂੰ ਠਹਿਰਾਇਆ ਗਿਆ ਹੈ, ਭਾਰਤੀ ਫ਼ੌਜ ਦੀਆਂ 10 ਪਲਾਟੂਨਾਂ, 35 ਹੈਲੀਕਾਪਟਰ, ਐਨ.ਡੀ.ਆਰ.ਐਫ਼ ਦੀਆਂ 20 ਟੀਮਾਂ ਅਤੇ 818 ਮੈਡੀਕਲ ਟੀਮਾਂ ਲੋਕਾਂ ਨੂੰ ਬਚਾਉਣ ਵਿੱਚ ਲੱਗੀਆਂ ਹੋਈਆਂ ਹਨ। 20000 ਲੋਕਾਂ ਨੂੰ ਹੜ੍ਹਾਂ ਦੇ ਪਾਣੀ ‘ਚੋਂ ਬਾਹਰ ਕੱਢਿਆ ਗਿਆ ਹੈ। ਮਰਨ ਵਾਲੇ ਬੇਜ਼ੁਬਾਨ ਪਸ਼ੂਆਂ ਦੀ ਗਿਣਤੀ ਵੀ 350 ਦੇ ਕਰੀਬ ਪਹੁੰਚ ਗਈ ਹੈ, 60 ਹਜ਼ਾਰ ਪਸ਼ੂ ਪ੍ਰਭਾਵਤ ਹੋਏ ਦੱਸੇ ਜਾ ਰਹੇ ਹਨ, ਪ੍ਰੰਤੂ ਹੜ੍ਹ ਦਾ ਪਾਣੀ ਘੱਟਣ ਤੋਂ ਬਾਅਦ ਅਸਲੀ ਗਿਣਤੀ ਦਾ ਪਤਾ ਚਲ ਸਕੇਗਾ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ |
|
*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ। |

by 
ਜ਼ਿਆਦਾ ਖ਼ਤਰਨਾਕ ਬਣੀ ਹੋਈ ਹੈ। ਪੰਜਾਬ ਦੇ ਤਿੰਨੋ ਦਰਿਆਵਾਂ ਸਤਲੁਜ, ਰਾਵੀ ਅਤੇ ਬਿਆਸ ਤੋਂ ਇਲਾਵਾ ਘੱਗਰ, ਟਾਂਗਰੀ, ਮਾਰਕੰਡਾ, ਰਜਵਾਹਿਆਂ, ਨਾਲਿਆਂ, ਚੋਆਂ ਵਿੱਚ ਵਧੇਰੇ ਮਾਤਰਾ ਵਿੱਚ ਪਾਣੀ ਆ ਜਾਣ ਕਰਕੇ ਉਨ੍ਹਾਂ ਦੇ ਆਲੇ ਦੁਆਲੇ ਵਸਣ ਵਾਲੇ ਪਿੰਡਾਂ ਦੇ ਵਸਿੰਦਿਆਂ ਦੇ ਘਰਾਂ, ਫਸਲਾਂ, ਮਨੁਖੀ ਜਾਨਾ ਅਤੇ ਪਸ਼ੂਆਂ ਦਾ ਬੇਅੰਤ ਨੁਕਸਾਨ ਹੋਇਆ ਹੈ। ਇਹ ਨੁਕਸਾਨ ਪੂਰਾ ਤਾਂ ਨਹੀਂ ਹੋ ਸਕਦਾ, ਪ੍ਰੰਤੂ ਹੌਸਲਾ ਹਾਰਕੇ ਵੀ ਕੁਝ ਨਹੀਂ ਬਣਦਾ। ਬਿਆਸ ਦਰਿਆ ਦੇ ਪਾਣੀ ਨੇ ਸਭ ਤੋਂ ਵਧੇਰੇ ਨੁਕਸਾਨ ਪਹੁੰਚਾਇਆ ਹੈ। ਇਸ ਲਈ ਪੰਜਾਬੀਆਂ ਨੇ ਹਰ ਅਣਸੁਖਾਵੇਂ ਹਾਲਤ ਦਾ ਮੁਕਾਬਲਾ ਕਰਨ ਦੀ ਠਾਣ ਲਈ ਹੈ। ਪੰਜਾਬੀ ਹੀ ਪੰਜਾਬੀਆਂ ਦੇ ਮਦਦਗਾਰ ਬਣ ਰਹੇ ਹਨ।
ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ 9 ਜ਼ਿਲ੍ਹਿਆਂ ਵਿੱਚ ਇਸਤਰੀਆਂ ਡਿਪਟੀ ਕਮਿਸ਼ਨਰ ਹਨ। ਸਾਰੇ ਜ਼ਿਲ੍ਹਿਆਂ
ਅਜਿਹੇ ਦੁੱਖ ਦੇ ਮੌਕੇ ਪੰਜਾਬੀਆਂ ਦੀ ਪੰਜਾਬੀਆਂ ਨੇ ਹੀ ਬਾਂਹ ਫੜ੍ਹੀ ਹੈ। ਪੰਜਾਬੀਆਂ ਦੀ ਮਦਦ ਲਈ ਪੰਜਾਬੀ ਹੀ ਅੱਗੇ ਆਏ ਹਨ। ਵੱਡੀ ਮਾਤਰਾ ਵਿੱਚ ਵਾਲੰਟੀਅਰ ਸੰਸਥਾਵਾਂ ਇਸ ਕੰਮ ਵਿੱਚ ਮਦਦ ਕਰ ਰਹੀਆਂ ਹਨ, ਜਿਨ੍ਹਾਂ ਵਿੱਚ ਖਾਲਸਾ ਏਡ ਸ਼ਾਮਲ ਹੈ। ਪਿੰਡਾਂ ਵਿੱਚੋਂ ਲੋਕ ਰਾਹਤ ਸਮਗਰੀ ਲੈ ਕੇ ਧੜਾ ਧੜ ਪ੍ਰਭਾਵਤ ਇਲਾਕਿਆਂ ਵਿੱਚ ਪਹੁੰਚ ਰਹੇ ਹਨ। ਪੰਜਾਬ ਦੇ ਸੈਲੀਵਰਿਟੀਜ਼ ਦੀਆਂ ਟੀਮਾਂ ਵੀ ਹੜ੍ਹ ਰਾਹਤਾਂ ਵਿੱਚ ਮੋਹਰੀ ਦੀ ਭੂਮਿਕਾ ਨਿਭਾ ਰਹੀਆਂ ਹਨ, ਜਿਨ੍ਹਾਂ ਵਿੱਚ
ਅਸਾਨੀ ਨਾਲ ਚਲ ਸਕਦੀ ਹੈ। ਇਹ ਹਰ ਤਰ੍ਹਾਂ ਦੀ ਐਮਰਜੈਂਸੀ ਹਾਲਾਤ ਵਿੱਚ ਹੀ ਵਰਤੀ ਜਾਂਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਿਸਾਨ ਜਥੇਬੰਦੀਆਂ ਵੀ ਅੱਗੇ ਹੋ ਕੇ ਮਦਦ ਕਰ ਰਹੀਆਂ ਹਨ। ਵਿਕਰਮ ਸਿੰਘ ਸਾਹਨੀ ਰਾਜ ਸਭਾ ਮੈਂਬਰ ਨੇ ਵੀ ਮਦਦ ਕੀਤੀ ਹੈ। ਹਰਿਆਣਾ