25 July 2024

ਜੇ ਸਮਝੀਏ ਤਾਂ ਬਹੁਤ ਗੂੜ੍ਹਾ ਹੁੰਦੈ ਨੂੰਹ-ਸੱਸ ਦਾ ਰਿਸ਼ਤਾ!—ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਨੂੰਹ ਵੀ ਕਿਸੇ ਦੀ ਧੀ ਹੁੰਦੀ ਹੈ, ਫਰਕ ਸਿਰਫ ਇੰਨਾ ਹੁੰਦਾ ਹੈ। ਕੁੜੀ ਵਿਆਹ ਕੇ ਸਹੁਰੇ ਘਰ ਤੋਰਨੀ ਪੈਂਦੀ ਹੈ। ਬੱਸ ਸ਼ਬਦ ਹੀ ਬਦਲੀ ਹੁੰਦੇ ਹਨ ਬਾਕੀ ਕੁਝ ਨਹੀਂ। ਕਿਉਂਕਿ ਧੀਆਂ ਤਾਂ ਰਾਜੇ-ਮਹਾਰਾਜੇ ਵੀ ਆਪਣੇ ਘਰ ਵਿਚ ਨਹੀਂ ਰੱਖ ਸਕੇ। ਹੁਣ ਗੱਲ ਜੇ ਕਰੀਏ ਤਾਂ ਅੱਜ ਨਹੀਂ, ਜਦੋਂ ਦੀ ਸਮਾਜ ਦੀ ਸਿਰਜਣਾ ਹੋਈ ਹੋਵੇਗੀ ਉਸ ਸਮੇਂ ਤੋਂ ਹੀ ਲੋਕ ਕੁਝ ਤਾਂ ਜ਼ੁਬਾਨ ਬੋਲਦੇ ਹੋਣਗੇ। ਜ਼ੁਬਾਨ ਤੋਂ ਬਾਅਦ ਬੋਲ ਤੇ ਬੋਲ ਤੋਂ ਬਾਅਦ ਬੋਲੀਆਂ। ਜੋ ਸਮਾਜ ਦੇ ਸਿਰ ਚੜ੍ਹ ਕੇ ਬੋਲਦੀਆਂ ਹਨ। ਖਾਸ ਕਰਕੇ ਜੇ ਅਸੀਂ ਗੱਲ ਪੰਜਾਬ ਜਾਂ ਪੰਜਾਬੀ ਦੀ ਕਰੀਏ ਤਾਂ ਇੱਥੇ ਸੱਸ ਨੂੰ ਹਊਆ ਹੀ ਸਮਝਿਆ ਜਾਂਦਾ ਹੈ। ਸਾਡੇ ਲੋਕਗੀਤ ਵੀ ਸੱਸ ਦੇ ਹੱਕ ਵਿਚ ਵਕਾਲਤ ਨਹੀਂ ਕਰਦੇ। ਸਗੋਂ ਤਾਹਨੇ-ਮਿਹਣੇ ਤੇ ਨਫਰਤ ਭਰੀਆਂ ਬੋਲੀਆਂ ਹੀ ਬੋਲਦੇ ਹਨ। ਪਤਾ ਨਹੀਂ ਕਿਹੜੇ-ਕਿਹੜੇ ਸ਼ਬਦਾਂ ਨਾਲ ਕੁੜੀਆਂ ਸੱਸ ਨੂੰ ਨਿਵਾਜ਼ਦੀਆਂ ਹਨ। ਜਦ ਕਿ ਸਮੇਂ ਦੀ ਤਬਦੀਲੀ ਅਨੁਸਾਰ ਉਹ ਸਾਰਾ ਸੱਚ ਨਹੀਂ ਰਿਹਾ ਜੋ ਗੀਤਾਂ ’ਚ ਮਿਲਦਾ ਹੈ।

ਜਦੋਂ ਕਿ ਮੁੰਡੇ ਦੀ ਮਾਂ ਆਪਣੀ ਆਉਣ ਵਾਲੀ ਨੂੰਹ ਬਾਰੇ ਪਤਾ ਨਹੀਂ ਕੀ-ਕੀ ਸੁੱਖਾਂ ਸੁੱਖਦੀ ਥੱਕਦੀ ਨਹੀਂ। ਆਹ ਵੀ ਕਰ ਲਉ! ਔਹ ਵੀ ਕਰ ਲਉ! ਕੱਲ੍ਹ ਨੂੰ ਨੂੰਹ ਰਾਣੀ ਨੇ ਆਉਣਾ ਹੈ ਉਹ ਕੀ ਕਹੇਗੀ। ਉਸ ਨੂੰ ਸਾਡਾ ਘਰ ਓਪਰਾ-ਓਪਰਾ ਨਾ ਲੱਗੇ! ਰਿਸ਼ਤੇਦਾਰਾਂ ਵਿਚ ਵੀ ਆਪਣੀ ਨੂੰਹ ਦੇ ਸਿਫਤਾਂ ਦੇ ਪੁਲ ਬੰਨ੍ਹਦੀਆਂ ਥੱਕਦੀਆਂ ਨਹੀਂ ਹਨ। ਘਰ ਸੋਹਣਾ ਸਜਾਉਣਾ ਕਿ ਸਾਰਿਆਂ ਨੂੰ ਸੋਹਣਾ ਲੱਗੇ। ਬੱਸ ਚਾਅ ਹੀ ਇੰਨਾਂ ਹੁੰਦਾ ਹੈ ਕਿ ਮਾਵਾਂ ਫੁੱਲੀਆਂ ਨਹੀਂ ਸਮਾਉਂਦੀਆਂ। ਇੱਕ ਪਾਸੇ ਇਹ ਸਭ ਕੁਝ ਦੂਜੇ ਪਾਸੇ ਸੱਸ ਭੂਤਨੀ, ਚੁੜੇਲ, ਕੋਹੜੀ ਪਤਾ ਨਹੀਂ ਕੀ ਕੁਝ ਬੋਲਿਆ ਜਾਂਦਾ ਹੈ।

ਅਜੇ ਕੁੜੀ ਆਪਣੇ ਘਰ ਵਿਚ ਹੁੰਦੀ ਹੈ ਤੇ ਸੱਸ ਆਪਣੇ ਘਰ ਵਿੱਚ। ਫਿਰ ਇਹ ਸਭ ਕੁਝ ਕਿਉਂ? ਨਹੀਂ ਧੀਆਂ ਨੂੰ ਮਾਵਾਂ ਹੀ ਸਮਝਾ ਸਕਦੀਆਂ ਹਨ। ਇਹ ਕਹਿਣਾ ਚਾਹੀਦਾ ਹੈ ਕਿ ਨਹੀਂ ਧੀਏ, ਅੱਜ ਤੋਂ ਬਾਅਦ ਤੇਰੀ ਮਾਂ ਮੈਂ ਨਹੀਂ, ਤੇਰੀ ਮਾਂ ਉਹ ਹੈ ਜਿਸ ਘਰ ਵਿਚ ਤੂੰ ਜਾ ਰਹੀ ਹੈਂ। ਜੇ ਇੱਕ ਵੇਲੇ ਕੁਝ ਤੇਰੀ ਮਾਂ ਬੋਲ ਵੀ ਲਵੇ ਤਾਂ ਤੂੰ ਚੁੱਪ ਕਰਕੇ ਸਹਿਣ ਕਰ ਲਵੀਂ। ਕੋਈ ਨਹੀਂ ਅਕਸਰ ਤੇਰੀ ਉਹ ਵੀ ਮੇਰੇ ਵਰਗੀ ਮਾਂ ਹੈ। ਮੈਂ ਤੈਨੂੰ ਮੱਤ-ਕੁਮੱਤ ਤੋਂ ਝਿੜਕ ਹੀ ਲੈਂਦੀ ਸੀ।

ਵੱਡਿਆ ਦੀਆਂ ਗਾਲ੍ਹਾਂ ਘਿਉ ਦੀ ਨਾਲਾਂ ਹੁੰਦੀਆਂ ਹਨ। ਮਾਂ ਦੀਆਂ ਪੁੱਤਰ ਵਿਹਾਉਣ ਤੱਕ ਬਹੁਤ ਆਸਾਂ ਹੁੰਦੀਆਂ ਹਨ। ਜੰਮਦੇ ਨੂੰ ਲੋਰੀਆਂ ਹੀ ਇਹੋ ਦਿੰਦੀਆਂ ਹਨ ਕਿ ਪੁੱਤ ਤੂੰ ਵੱਡਾ ਹੋਵੇਂਗਾ, ਤੇਰਾ ਮੈਂ ਵਿਆਹ ਕਰਕੇ ਨੂੰਹ ਲੈ ਕੇ ਆਵਾਂਗੀ। ਕੀ ਇਹ ਮਾਂ ਦੀਆਂ ਰੀਝਾਂ ਨਹੀਂ ਹਨ। ਫਿਰ ਅਸੀਂ ਕੌਣ ਹੁੰਦੇ ਹਾਂ, ਨੂੰਹ-ਸੱਸ ਦੇ ਵਿੱਚ ਤਰੇੜਾਂ ਪਾਉਣ ਵਾਲੇ। ਚੰਗੀਆਂ ਮਾਵਾਂ ਧੀਆਂ ਨੂੰ ਹਮੇਸ਼ਾ ਚੰਗੀ ਮੱਤ ਹੀ ਦਿੰਦੀਆਂ ਹਨ। ਕਹਿੰਦੇ ਹਨ ਕਿ ਚੰਗੀਆਂ ਮਾਵਾਂ ਆਪਣੀਆਂ ਧੀਆਂ ਨੂੰ ਤਿੰਨ ਭੱਬੇ ਜਰੂਰ ਸਮਝਾਉਂਦੀਆਂ ਹਨ। ਪਹਿਲਾ ਭੱਬਾ ਕਿ ਮੈਥੋਂ ਭੁੱਲ ਹੋ ਗਈ ਹੈ ਮੈਨੂੰ ਮੁਆਫ਼ ਕਰ ਦਿਉ! ਦੂਜਾ ਭੱਬਾ ਕਿ ਭਾਣਾ ਮੰਨਣਾ ਕਿ ਜੋ ਕੁਝ ਹੁੰਦਾ ਹੈ ਉਹ ਉੱਪਰ ਵਾਲੇ ਦੀ ਮਰਜ਼ੀ ਮੁਤਾਬਿਕ ਹੀ ਹੁੰਦਾ ਹੈ। ਚਲੋ ਉਸ ਦਾ ਭਾਣਾ ਮੰਨ ਲੈਣਾ। ਤੀਜਾ ਭੱਬਾ ਕਿ ਭਲਾ ਹੋਵੇ ਜੇ ਕੋਈ ਬੋਲ ਵੀ ਗਿਆ ਤਾਂ ਕਹੋ ਕਿ ਉਸ ਦਾ ਭਲਾ ਹੋਵੇ। ਪਰ ਮੇਰਾ ਇਥੇ ਕਹਿਣ ਦਾ ਭਾਵ ਇਹ ਨਹੀ ਕਿ ਨੂੰਹ ਜੁਲਮ ਸਹਿੰਦੀ ਰਹੇ।

ਇਹਨਾਂ ਗੱਲਾਂ ’ਤੇ ਜੇ ਕੋਈ ਥੋੜ੍ਹਾ ਜਿਹਾ ਵੀ ਅਸਰ ਕਰੇ ਤਾਂ ਕਦੇ ਵੀ ਨੂੰਹ-ਸੱਸ ਦੇ ਪਵਿੱਤਰ ਰਿਸ਼ਤੇ ਵਿੱਚ ਅਣਬਣ ਨਹੀਂ ਹੋ ਸਕਦੀ। ਕਿਉਂਕਿ ਹੁਣ ਸਮਾਜ ਪਹਿਲਾਂ ਵਾਲਾ ਨਹੀਂ ਸਗੋਂ ਪੜ੍ਹਿਆ-ਲਿਖਿਆ ਤੇ ਸੂਝਵਾਨ ਹੋ ਗਿਆ ਹੈ। ਆਖ਼ਰੀ ਗੱਲ ਕਿ ਸੱਸਾਂ ਨੂੰ ਵੀ ਨੂੰਹਾਂ ਨਾਲ ਮਾਵਾਂ ਵਾਲਾ ਵਿਹਾਰ ਕਰਨਾ ਚਾਹੀਦਾ ਹੈ। ਜੇਕਰ ਨੂੰਹ ਤੋਂ ਕੋਈ ਗਲਤੀ ਹੋ ਵੀ ਜਾਵੇ, ਕਿਉਂਕਿ ਉਹ ਨਵੇਂ ਘਰ ਵਿਚ ਆਈ ਹੁੰਦੀ ਹੈ, ਤਾਂ ਸੱਸ ਨੂੰ ਮਾਂ ਵਾਂਗ ਧੀ-ਪੁੱਤ ਕਹਿ ਕੇ ਗੱਲ ਸਮਝਾ ਦੇਣੀ ਚਾਹੀਦੀ ਹੈ। ਸਿਆਣੇ ਵੀ ਕਹਿੰਦੇ ਹਨ ਕਿ ਤਾੜੀ ਕਦੇ ਵੀ ਇੱਕ ਹੱਥ ਨਾਲ ਨਹੀਂ ਵੱਜਦੀ, ਕਿਸੇ ਦਾ ਕੂਸਰ ਘੱਟ ਅਤੇ ਕਿਸੇ ਦਾ ਵੱਧ ਹੋ ਸਕਦਾ ਹੈ।

ਨੂੰਹ ਅਤੇ ਸੱਸ ਦਾ ਰਿਸ਼ਤਾ ਜੇਕਰ ਵੇਖਿਆ ਜਾਵੇ ਤਾਂ ਬਹੁਤ ਹੀ ਪਿਆਰਾ ਅਤੇ ਲੰਮੇਰਾ ਰਿਸ਼ਤਾ ਹੈ ਕਿਉਂਕਿ ਧੀਆਂ ਤਾਂ ਵਿਆਹ ਕੇ ਪਰਾਏ ਘਰ ਚਲੀਆਂ ਜਾਂਦੀਆਂ ਹਨ ਅਤੇ ਜਿਨ੍ਹਾਂ ਸਦਾ ਲਈ ਸਾਡੇ ਕੋਲ ਰਹਿਣਾ ਹੈ ਉਹ ਨੂੰਹਾਂ ਹੀ ਹਨ। ਨੂੰਹ ਜਿਸ ਘਰ ਵਿਚ ਵਿਆਹ ਕੇ ਆਉਂਦੀ ਹੈ ਉਹ ਘਰ ਨੂੰਹ ਅਤੇ ਸੱਸ ਦੋਵਾਂ ਦਾ ਹੀ ਹੁੰਦਾ ਹੈ। ਇਸ ਲਈ ਆਪਣੇ ਘਰ ਦੀ ਸ਼ਾਂਤੀ ਲਈ ਦੋਵਾਂ ਨੂੰ ਮਿਲ ਕੇ ਸੋਚਣਾ ਚਾਹੀਦਾ ਹੈ। ਸਾਨੂੰ ਆਪਣੇ ਰੀਤੀ-ਰਿਵਾਜਾਂ ਨੂੰ ਨਹੀਂ ਭੁੱਲਣਾ ਚਾਹੀਦਾ। ਜੇ ਕੋਈ ਕਿਸੇ ਵੀ ਸੱਭਿਅਤਾ ਵਿੱਚੋਂ ਕੋਈ ਚੰਗੀ ਗੱਲ ਮਿਲ ਜਾਵੇ ਤਾਂ ਜ਼ਰੂਰ ਉਸ ਨੂੰ ਅਪਣਾਉਣਾ ਚਾਹੀਦਾ ਹੈ। ਜੇ ਕੋਈ ਕੁਰੀਤੀਆਂ ਹੋਣ ਤੇ ਉਹਨਾਂ ਨੂੰ ਛੱਡ ਕੇ ਅਗੇ ਵਧਣ ਵਿਚ ਕੋਈ ਹਰਜ਼ ਨਹੀਂ।
***
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਮਮਦੋਟ, ਫਿਰੋਜ਼ਪੁਰ
ਮੋ. 75891-55501
***
737

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →