ਉਸ ਪੰਥ ਸਜਾਇਆ ਏ… ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਭਗਤੀ ਤੇ ਸ਼ਕਤੀ ਦਾ, ਉਸ ਬੂਟਾ ਲਾਇਆ ਏ। ਆਪੇ ਗੁਰ ਚੇਲਾ ਉਹ, ਯੋਧਾ ਬਲਕਾਰੀ ਉਹ। ਸਿੱਖ ਕੌਮ ਸਜਾ ਦਿੱਤੀ, ਪਟਨੇ ਦੇ ਮਾਹੀ ਨੇ। ਉਸ ਜ਼ਾਲਿਮ ਹਾਕਮ ਨੂੰ, ਕਹਿ ਸੱਚ ਸੁਣਾਇਆ ਏ। |
ਨਾਮ: ਗੁਰਦੀਸ਼ ਕੌਰ ਗਰੇਵਾਲ
ਜਨਮ ਮਿਤੀ: 5- 7- 1950
ਰਹਾਇਸ਼: ਲੁਧਿਆਣਾ ਤੇ ਕੈਲਗਰੀ ਕੈਨੇਡਾ
ਕਿੱਤਾ: ਅਧਿਆਪਕਾ ( ਰਿਟਾ.)
ਸਟੇਟਸ: ਛੋਟੀ ਜਿਹੀ ਸਾਹਿਤਕਾਰਾ
ਛਪੀਆਂ ਕਿਤਾਬਾਂ: 7
1. ਹਰਫ ਯਾਦਾਂ ਦੇ - ਕਾਵਿ ਸੰਗ੍ਰਹਿ - 2011
2. ਸੋਚਾਂ ਦੇ ਸਿਰਨਾਵੇਂ- ਨਿਬੰਧ ਸੰਗ੍ਰਹਿ- 2013
3. ਜਿਨੀ ਨਾਮੁ ਧਿਆਇਆ- ਧਾਰਮਿਕ ਕਾਵਿ ਸੰਗ੍ਰਹਿ- 2014
4. ਸਰਘੀ ਦਾ ਸੂਰਜ- ਕਾਵਿ ਸੰਗ੍ਰਹਿ- 2017
5. ਮੋਹ ਦੀਆਂ ਤੰਦਾਂ- ਨਿਬੰਧ ਸੰਗ੍ਰਹਿ- 2017
6. ਸਾਹਾਂ ਦੀ ਸਰਗਮ- ਗ਼ਜ਼ਲ ਸੰਗ੍ਰਹਿ- 2021
7. ਖੁਸ਼ੀਆਂ ਦੀ ਖੁਸ਼ਬੋਈ- ਨਿਬੰਧ ਸੰਗ੍ਰਹਿ- 2021
ਮੈਂਬਰ: ਕੈਲਗਰੀ ਦੀਆਂ ਲਿਖਾਰੀ ਸਭਾਵਾਂ ਦੀ ਮੈਂਬਰ ਹੋਣ ਤੋਂ ਇਲਾਵਾ, ਵਿਸ਼ਵ ਪੰਜਾਬੀ ਕਵੀ ਸਭਾ ਦੀ ਸਕੱਤਰ ਤੇ ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜਨਰਲ ਸਕੱਤਰ ਦੀਆਂ ਸੇਵਾਵਾਂ ਵੀ ਨਿਭਾ ਰਹੀ ਹਾਂ ਜੀ
ਮਾਨ ਸਨਮਾਨ: ਦੇਸ਼ ਵਿਦੇਸ਼ ਚ ਮਿਲੇ ਅਨੇਕਾਂ ਸਨਮਾਨਾਂ ਦਾ ਜਿਕਰ ਕਰਨਾ ਜਰੂਰੀ ਨਹੀਂ- ਮਾਂ ਬੋਲੀ ਪੰਜਾਬੀ ਦੀ ਗੁੜ੍ਹਤੀ, ਵਾਹਿਗੁਰੂ ਜੀ ਦੀ ਕਿਰਪਾ ਤੇ ਪਾਠਕਾਂ ਦੇ ਭਰਵੇਂ ਹੁੰਗਾਰੇ ਕਾਰਨ ਹੀ ਕਲਮ ਚਲਦੀ ਹੈ ਜੀ!
-ਗੁਰਦੀਸ਼ ਕੌਰ ਗਰੇਵਾਲ
ਵਟਸਅਪ: +91 98728 60488