26 April 2024

‘ਮਿੱਟੀ ਨਾ ਫਰੋਲ ਜੋਗੀਆ’ ਵਾਲੀ ਗੱਲ ਨਾ ਕਰੋ, ਭਗਵੰਤ ਸਿੰਹਾਂ! ਕਾਗਜ਼ਾਂ ਚ ਕੁਝ ਨਹੀਂ ਲੱਭਣਾ—ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਅਾ

ਗ੍ਰੰਟੀਆਂ ਵਾਅਦੇ ਤੇ ਦਾਅਵੇ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਤਾ ਵਿੱਚ ਆਈ ਹੈ |ਪੁਰਾਣੇ ਖੁੰਢ ਅੱਜ ਖੁੰਢ ਚਰਚਾ ਦਾ ਵਿਸ਼ਾ ਬਣ ਕੇ ਰਹਿ ਗਏ ਹਨ| ਲੋਕਾਂ ਦੇ ਮਨਾਂ ਵਿੱਚ ਬਦਲਾਵ ਦਾ ਜਨੂੰਨ ਸੀ, ਉਹ ਵੀ ਪੂਰਾ ਹੋ ਗਿਆ ਹੈ|  ਭ੍ਰਿਸ਼ਟਾਚਾਰ, ਨਸ਼ਾ ਮੁਕਤ ਪੰਜਾਬ, ਬੇਰੁਜ਼ਗਾਰੀ, ਗੈਂਗਸਟਰਵਾਦ, ਲੁੱਟਾਂ ਖੋਹਾਂ, ਕਤਲਾਣੇ ਹਮਲੇ ਪਹਿਲਾਂ ਵਾਂਗ ਹੀ ਅਖਬਾਰਾਂ ਦੀਅਾਂ ਸੁਰਖ਼ੀਆਂ ਬਟੋਰ ਰਹੇ ਹਨ| ਅਗੋਂ ਵੀ ਕੋਈ ਰੋਕ ਪੈਣ ਵਾਲੀ ਸਥਿਤੀ ਨਜ਼ਰ ਨਹੀ ਆਉਂਦੀ ਪਈ ਦਿਸਦੀ|

ਜੇਕਰ ਗੱਲ ਕਰੀਏ ਪੰਜਾਬ ਦੇ ਸਿਰ ਚੜ੍ਹੇ ਕਰਜ਼ੇ ਦੀ ਤਾਂ ਇਸ ਗੱਲ ਦਾ ਕਿਸੇ ਨੂੰ ਵੀ ਭੁਲੇਖਾ ਨਹੀਂ ਸੀ, ਕਿ ਪੰਜਾਬ ਲੱਖਾਂ ਕਰੋੜਾਂ ਦੇ ਕਰਜ਼ੇ ਥੱਲੇ ਦੱਬਿਆ ਪਿਆ ਹੈ| ਇਥੇ ਆਮਦਨੀ ਘਟ ਤੇ ਖਰਚਾ ਜਿਆਦਾ ਹੈ| ਪੂਰੇ ਪੰਜਾਬ ਦਾ ਬਜਟ ਵਿਗੜਿਆ ਪਿਆ ਹੈ| ਕੋਈ ਵੀ ਪਾਰਟੀ ਸਤਾ ਵਿਚ ਆਵੇ ਉਹ ਜਾਦੂ ਦੀ ਛੜੀ ਨਾਲ ਪੰਜਾਬ ਨੂੰ ਲੀਹ ਉਤੇ ਆਸਾਨੀ ਨਾਲ ਨਹੀਂ ਚੜ੍ਹਾ ਸਕਦੀ| ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਸਿਰ ਚੜ੍ਹੇ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਵਿਚ ਪਿਛਲੀਆਂ ਸਰਕਾਰਾਂ ਵੱਲੋਂ ਚੁੱਕੇ ਗਏ ਕਰਜ਼ ਦਾ ਲੇਖਾ-ਜੋਖਾ ਕੀਤਾ ਜਾਵੇਗਾ| ਜ਼ਿਕਰਯੋਗ ਹੈ ਕਿ ‘ਆਪ’ ਵੱਲੋਂ ਚੋਣ ਪ੍ਰਚਾਰ ਦੌਰਾਨ ਸੂਬੇ ਸਿਰ ਚੜ੍ਹੇ ਕਰਜ਼ੇ ਨੂੰ ਸਟੇਜਾਂ ਤੋਂ ਖ਼ੂਬ ਪ੍ਰਚਾਰਿਆ ਗਿਆ ਸੀ| ਪੰਜਾਬ ਸਿਰ ਚੜ੍ਹਿਆ ਆਰਥਿਕ ਕਰਜ਼ਾ ਸੂਬੇ ਦੀ ਨਵੀਂ ਸਰਕਾਰ ਲਈ ਸਮੱਸਿਆ ਬਣ ਸਕਦਾ ਹੈ| ਕਿਉਂਕਿ ਸਰਕਾਰ ਅੱਗੇ ਰਾਜ ਦੀ ਲੀਹੋ ਲੱਥੀ ਆਰਥਿਕਤਾ ਨੂੰ ਪਟੜੀ ’ਤੇ ਲਿਆਉਣ ਦੀ ਚੁਣੌਤੀ ਹੈ| ਇਹ ਗੱਲ ਕਹੀ ਜਾ ਰਹੀ ਹੈ ਕਿ ਜਾਂਚ ਵਿਚ ਦੇਖਿਆ ਜਾਵੇਗਾ ਕਿ ਇਹ ਕਰਜ਼ਾ ਕਿਸ ਮੰਤਵ ਲਈ ਚੁੱਕਿਆ ਗਿਆ ਸੀ | ਫਿਰ ਉਹ ਪੈਸਾ ਕਿੱਥੇ-ਕਿੱਥੇ ਖ਼ਰਚਿਆ ਗਿਆ ਹੈ| ਅਗਰ ਉਹ ਪੇਸਾ ਗਲਤ ਥਾਂ ਤੇ ਵਰਤਿਆ ਗਿਆ ਹੋਇਆ ਜਾਂਚ ਵਿੱਚ ਸਾਹਮਣੇ ਆਇਆ ਤਾਂ ਫਿਰ ਉਹ ‘ਆਪ’ ਸਰਕਾਰ ਇਸ ਪੈਸੇ ਦੀ ਵਸੂਲੀ ਕਰੇਗੀ|

ਇਹ ਵੀ ਗੱਲ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੇ ਕੁਝ ਸਮੇਂ ਦੌਰਾਨ ਕੋਈ ਸਕੂਲ ਕਾਲਜ, ਹਸਪਤਾਲ ਤੇ ਯੂਨੀਵਰਸਿਟੀ ਨਹੀਂ ਬਣੀ, ਫਿਰ ਇਹ ਪੈਸਾ ਕਿੱਥੇ ਖ਼ਰਚ ਕੀਤਾ ਗਿਆ। ਪੰਜਾਬ ਦੇ ਮਾਲੀਏ ’ਚ ਪਿਛਲੀਆਂ ਸਰਕਾਰਾਂ ਦੇ ਰਾਜ ਦੌਰਾਨ ਕੋਈ ਖਾਸ ਵਾਧਾ ਨਹੀਂ ਹੋਇਆ ਤੇ ਸੂਬੇ ਦੀ ਗੱਡੀ ਕਰਜ਼ਾ ਚੁੱਕ ਕੇ ਹੀ ਚੱਲਦੀ ਰਹੀ ਹੈ।

ਪੰਜਾਬ ਸਿਰ ਚੜ੍ਹੇ ਕਰਜ਼ੇ ਲਈ ਪਹਿਲਾਂ ਸਰਕਾਰ ਚਲਾ ਚੁੱਕੀਆਂ ਸਿਆਸੀ ਧਿਰਾਂ ’ਤੇ ਵੀ ਉਂਗਲ ਉੱਠਦੀ ਰਹੀ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਮਾਰਚ 2022 ਤੱਕ ਪੰਜਾਬ ਸਿਰ ਚੜ੍ਹੇ ਕਰਜ਼ੇ ਦਾ ਅੰਕੜਾ 2.73 ਲੱਖ ਕਰੋੜ ਰੁਪਏ ਬਣਦਾ ਹੈ| ਜਦਕਿ ‘ਆਪ’ ਸਰਕਾਰ ਵੱਲੋਂ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੂਬੇ ਦੀ ਆਬਾਦੀ ਕਰੀਬ ਤਿੰਨ ਕਰੋੜ ਹੈ ਤੇ ਇਸ ਹਿਸਾਬ ਨਾਲ ਪੰਜਾਬ ਦੇ ਹਰ ਬਾਸ਼ਿੰਦੇ ਦੇ ਹਿੱਸੇ ਇੱਕ-ਇੱਕ ਲੱਖ ਰੁਪਏ ਦਾ ਕਰਜ਼ਾ ਆਉਂਦਾ ਹੈ| ਲੰਘੇ ਮਾਲੀ ਵਰੵੇ ਦੇ ਅੰਕੜਿਆਂ ਮੁਤਾਬਕ ਸਾਲਾਨਾ ਆਮਦਨੀ ਦਾ ਕਰੀਬ 21 ਫ਼ੀਸਦੀ ਤੋਂ ਵੱਧ ਪੈਸਾ ਕਰਜ਼ੇ ਦੇ ਵਿਆਜ ਦੀ ਅਦਾਇਗੀ ਵਿਚ ਗਿਆ ਹੈ ਤੇ 36.9 ਫ਼ੀਸਦੀ ਤਨਖ਼ਾਹਾਂ ਅਤੇ ਪੈਨਸ਼ਨਾਂ ਦੇ ਭੁਗਤਾਨ ਵਿਚ ਖ਼ਰਚ ਹੁੰਦਾ ਰਿਹਾ ਹੈ| ਵੇਰਵਿਆਂ ਮੁਤਾਬਕ ਜਦ ਕਾਂਗਰਸ ਨੇ 2017 ਵਿਚ ਸੱਤਾ ਸੰਭਾਲੀ ਸੀ ਤਾਂ ਉਦੋਂ ਪੰਜਾਬ ਸਿਰ 1.82 ਲੱਖ ਕਰੋੜ ਰੁਪਏ ਦਾ ਕਰਜ਼ਾ ਸੀ ਜੋ ਕਿ ਪੰਜ ਸਾਲਾਂ ਵਿਚ ਵੱਧ ਕੇ 2.73 ਲੱਖ ਕਰੋੜ ਰੁਪਏ ਹੋ ਗਿਆ ਹੈ| ਇਸ ਤਰ੍ਹਾਂ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿਚ ਵਿਚ ਕਰੀਬ 91 ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ਾ ਚੁੱਕਿਆ| ਉਸ ਤੋਂ ਪਹਿਲਾਂ ਜਦ ਅਕਾਲੀ-ਭਾਜਪਾ ਗੱਠਜੋੜ ਸਰਕਾਰ 2007 ਵਿਚ ਸੱਤਾ ’ਚ ਆਈ ਸੀ ਤਾਂ ਉਦੋਂ ਸੂਬੇ ਸਿਰ 51,153 ਕਰੋੜ ਰੁਪਏ ਦਾ ਕਰਜ਼ਾ ਸੀ ਜੋ ਕਿ ਮਗਰੋਂ ਉਨ੍ਹਾਂ ਦੇ ਦਸ ਸਾਲਾਂ ਦੇ ਕਾਰਜਕਾਲ ਵਿਚ ਵੱਧ ਕੇ 1.82 ਲੱਖ ਕਰੋੜ ਰੁਪਏ ਹੋ ਗਿਆ।

ਇਸ ਤਰ੍ਹਾਂ ਗੱਠਜੋੜ ਸਰਕਾਰ ਨੇ 10 ਸਾਲਾਂ ਵਿਚ 1.31 ਲੱਖ ਰੁਪਏ ਦਾ ਕਰਜ਼ਾ ਚੁੱਕਿਆ| ਪਿਛਲੇ ਵਰੵੇ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਵੀ ਬਹੁਤ ਸਾਰੇ ਐਲਾਨ ਕੀਤੇ ਸਨ| ਜਿਨ੍ਹਾਂ ਦੇ ਬਕਾਇਆ ਦਾ ਸਰਕਾਰ ਭੁਗਤਾਨ ਨਹੀਂ ਕਰ ਸਕੀ ਸੀ| ਪਿਛਲੀ ਸਰਕਾਰ ਦੇ ਤਿੰਨ ਰੁਪਏ ਪ੍ਰਤੀ ਯੂਨਿਟ ਸਸਤੀ ਬਿਜਲੀ ਦੇਣ ਦੇ 1700 ਕਰੋੜ, ਡਿਫਾਲਟਰਾਂ ਦੇ ਬਕਾਏ ਮੁਆਫ਼ ਕਰਨ ਦੇ 1500 ਕਰੋੜ, ਜਲ ਘਰਾਂ ਦੀ ਮੁਆਫ਼ੀ ਦੇ 600 ਕਰੋੜ ਅਤੇ ਨਰਮੇ ਦੇ ਮੁਆਵਜ਼ੇ ਦੇ ਕਰੀਬ 100 ਕਰੋੜ ਦੇ ਬਕਾਏ ਹਾਲੇ ਵੀ ਤਾਰੇ ਨਹੀਂ ਗਏ ਹਨ| ਜਦਕਿ ਹੁਣ ‘ਆਪ’ ਸਰਕਾਰ ਨੇ ਵੀ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ| ਅਜੇ ਲਾਭ ਪਾਤਰੀਆਂ ਨੂੰ ਘਰ ਘਰ ਰਾਸ਼ਨ ਪੁਚਾਉਣ ਵਾਸਤੇ ਵੀ ਮੁਲਾਜ਼ਮ ਰਖਣੇ ਬਾਕੀ ਹਨ|

ਸਿਆਣੇ ਗੱਲਾਂ ਕਰਦੇ ਹਨ ਕਿ ਪਿੰਡ ਵਿੱਚ ਇੱਕ ਦੋ ਜਣਿਆਂ ਦਾ ਮੂੰਹ ਖੰਡ ਨਾਲ ਵੀ ਭਰਿਆ ਜਾ ਸਕਦਾ ਹੈ| ਪਰ ਪੂਰੇ ਪਿੰਡ ਦਾ ਮੂੰਹ ਮਿੱਟੀ ਨਾਲ ਵੀ ਨਹੀਂ ਭਰ ਸਕਦਾ ਕੋਈ| ਕੇਂਦਰ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਪਹਿਲਾਂ ਬਾਬਾ ਰਾਮਦੇਵ ਵੀ ਕਾਲੇ ਧੰਨ ਨੂੰ ਭਾਰਤ ਵਿੱਚ ਵਾਪਿਸ ਲਿਆਉਣ ਦੀ ਬਹੁਤ ਗੱਲ ਕਰਦਾ ਸੀ| ਹੁਣ ਭਾਜਪਾ ਨੂੰ ਪੂਰੇ ਅੱਠ ਸਾਲ ਹੋ ਗਏ ਹਨ ਸਤਾ ਵਿਚ ਆਈ ਨੂੰ| ਕਾਲਾ ਧੰਨ ਤਾਂ ਅੱਜ ਤਕ ਵਾਪਿਸ ਨਹੀਂ ਆਇਆ| ਇਸ ਕਰਕੇ ਭਗਵੰਤ ਸਿੰਘ ਮਾਨ ਜੀ ਆਪਣਾ ਸੁਨਹਿਰੀ ਸਮਾਂ ਖਰਾਬ ਨਾ ਕਰੋ| ਕਾਗਜ਼ਾਂ ਦੇ ਢਿੱਡ ਭਰੇ ਹੁੰਦੇ ਹਨ| ਸਰਕਾਰ ਹੀ ਬਦਲੀ ਹੈ ਬਾਕੀ ਮੁਲਾਜ਼ਮ ਤਾਂ ਉਹੀ ਹਨ| ਉਹਨਾਂ ਨੇ ਤੁਹਾਡੇ ਕੋਲ ਫੋਕੀਆਂ ਫਾਈਲਾਂ ਹੀ ਵਿਖਾ ਦੇਣੀਆਂ ਹਨ| ਅਗੇ ਦੀ ਸੋਚ ਸੋਚ ਕੇ ਚਲੋ ਪਿਛੇ ਵੇਖਣ ਨਾਲ ਕੁਝ ਪਲੇ ਨਹੀਂ ਪੈਣਾ| ਬਸ ਮੈ ਤਾਂ ਅਖੀਰ ਵਿੱਚ ਮੁਖ ਮੰਤਰੀ ਪੰਜਾਬ ਨੂੰ ਇਹੋ ਹੀ ਕਹਿਣਾ ਚਾਹੁੰਦਾ ਹਾਂ ਕਿ ‘ਮਿੱਟੀ ਨਾ ਫਰੋਲ ਜੋਗੀਆ’ ਵਾਲੀ ਗੱਲ ਨਾ ਕਰੋ| ਖਿਦੋ ਨੂੰ ਉਦੇੜ੍ਹਨ ਨਾਲ ਲੀਰਾਂ ਹੀ ਨਿਕਲਣੀਆਂ ਨੇ|
***
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
ਮਮਦੋਟ[ ਫਿਰੋਜ਼ਪੁਰ ]
7589155501
***
740

About the author

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →