27 April 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਖੁੱਲਾ ਖ਼ੱਤ–ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਆਯੁਸ਼ਮਾਨ ਕਾਰਡ ਦਾ ਅਸਲੀ ਸੱਚ-ਕੱਚ ਦਾ ਚਿੱਠਾ 

ਸਤਿ ਸ਼੍ਰੀ ਅਕਾਲ ਜੀ!
ਲਿਖਤੁਮ: ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਪਿੰਡ ਤੇ ਡਾਕ ਮਮਦੋਟ ਜਿਲ੍ਹਾ ਫਿਰੋਜ਼ਪੁਰ 
ਵਿਸ਼ਾ :ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਆਯੁਸ਼ਮਾਨ ਕਾਰਡ ਦਾ ਅਸਲੀ ਸੱਚ ਕੱਚ ਦਾ ਚਿੱਠਾ  

ਪਿਛਲੇ ਹਫ਼ਤੇ ਮੈ ਆਪਣੇ ਵੱਡੇ ਭਰਾ ਨੂੰ ਇਲਾਜ਼ ਲਈ ਸ਼੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਲੈ ਕੇ ਗਿਆ। ਪਹਿਲੀ ਗੱਲ ਤਾਂ ਇਹ ਸੀ ਕਿ ਫਰੀਦਕੋਟ ਸਾਡੇ ਪਿੰਡ ਮਮਦੋਟ ਤੋਂ ਲੱਗਭਗ 70 ਕਿਲੋਮੀਟਰ ਦੂਰ  ਹੈ। ਜਦੋ ਅਸੀਂ ਉੱਥੇ ਹਸਪਤਾਲ ਵਿੱਚ ਪਹੁੰਚੇ, ਸਾਡੇ ਮਰੀਜ਼ ਨੂੰ ਉਹਨਾਂ ਨੇ ਐਮਰਜੈਂਸੀ ਵਿੱਚ ਦਾਖਲ ਕਰਨ ਲਈ ਕਿਹਾ। ਅਸੀਂ ਮਰੀਜ਼ ਨੂੰ ਐਮਰਜੈਂਸੀ ਵਿੱਚ ਲੈਕੇ ਗਏ। ਉਹਨਾਂ ਨੇ ਸਾਨੂੰ 1600 ਰੁਪਏ ਜਮਾਂ ਕਰਵਾਉਣ ਵਾਸਤੇ ਕਿਹਾ। ਮੈ ਝੱਟ ਆਪਣੇ ਭਰਾ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਆਯੁਸ਼ਮਾਨ ਕਾਰਡ ਉਹਨਾਂ ਨੂੰ ਵਿਖਾ ਦਿੱਤਾ। ਉਹਨਾਂ ਦਾ ਕਹਿਣਾ ਸੀ ਇਹ ਕਾਰਡ ਐਮਰਜੈਂਸੀ ਵਿੱਚ ਨਹੀਂ ਚੱਲਦਾ। ਇਸ ਲਈ ਜਦੋਂ ਤੱਕ  ਤੁਸੀਂ ਪੈਸੇ ਜਮਾਂ ਨਹੀਂ ਕਰਵਾਉਗੇ ਉਸ ਸਮੇਂ ਤਕ  ਇਲਾਜ਼ ਅਰੰਭ ਨਹੀਂ ਹੋਵੇਗਾ। ਅਸੀਂ ਆਪਣੇ ਮਰੀਜ਼ ਦੀ ਹਾਲਤ ਨੂੰ ਦੇਖਦੇ ਹੋਏ ਪੈਸੇ ਜਮਾਂ ਕਰਵਾ ਦਿੱਤੇ। ਦੋ ਜਣੇ ਮਰੀਜ਼ ਦੇ ਕੋਲ ਰੁੱਕ ਗਏ। ਮੈ ਕਾਰਡ ਚਾਲੂ ਕਰਵਾਉਣ ਵਾਸਤੇ ਇੱਕ ਲੰਬੀ ਕਤਾਰ ਵਿੱਚ ਖੜਾ ਹੋ ਗਿਆ। ਮੈਂ ਜਦੋ ਕਤਾਰ ਵਿੱਚ ਖੜਾ ਹੋਇਆ ਸੀ। ਉਸ ਸਮੇ ਘੜੀ ਤੇ ਲੱਗਭਗ ਚਾਰ ਕੁ ਵਜੇ ਸ਼ਾਮ ਸਨ। ਫਿਰ ਬਸ ਗੱਲ ਕੀ ਕਤਾਰ ਵਿੱਚ ਖੜੇ ਖੜੇ ਤੜਕੇ ਦੇ ਢਾਈ ਵੱਜ ਗਏ। ਫਿਰ ਅੰਦਰੋਂ ਇੱਕ ਮੁਲਾਜ਼ਮ ਨਿਕਲਿਆ ਤੇ ਕਹਿੰਦਾ ਹੁਣ ਤੁਸੀਂ ਚਲੇ ਜਾਓ, ਸਵੇਰੇ ਅੱਠ ਵਜੇ ਕੰਮ ਸ਼ੁਰੂ ਹੋਵੇਗਾ। ਕੁੱਝ ਕੁ ਮਰੀਜ਼ਾਂ ਦੇ ਵਾਰਿਸ ਉਥੇ ਹੀ ਲੇਟ ਗਏ ਤੇ ਕੁੱਝ ਕੁ ਇੱਧਰ ਉਧਰ ਚਲੇ ਗਏ। ਸਵੇਰ ਦੇ ਅੱਠ ਵਜੇ ਤਾਂ ਕਤਾਰ ਹੋਰ ਲੰਬੀ ਹੋ ਗਈ। ਫਿਰ ਉਹੀ ਧੱਕ – ਮਧੱਕਾ ਸ਼ੁਰੂ ਹੋ ਗਿਆ। ਖਿੜਕੀਆਂ ਪੰਜ ਹਨ ਪਰ ਕਾਰਡ ਚਾਲੂ ਕਰਨ ਦਾ ਕੰਮ ਇੱਕ ਹੀ ਖਿੜਕੀ ਤੇ ਕੀਤਾ ਜਾ ਰਿਹਾ ਹੈ। ਮੁੱਕਦੀ ਗੱਲ ਇਹ ਹੈ ਕਿ ਅਗਲੇ ਦਿਨ ਸ਼ਾਮ ਨੂੰ ਚਾਰ ਪੰਜ ਵਜੇ ਕਾਰਡ ਚਾਲੂ ਕੀਤਾ ਗਿਆ। ਉਦੋਂ ਤੱਕ ਮਰੀਜ਼ ਦੇ ਸਾਰੇ ਹੀ ਟੈਸਟ ਤੇ ਦਵਾਈਆਂ ਮੁੱਲ ਖਰੀਦਣੀਆਂ ਪਈਆਂ।

ਅਗਲੀ ਗੱਲ ਜਦੋਂ ਡਾਕਟਰ ਦਵਾਈ ਲਿਖ ਦਿੰਦੇ ਹਨ ਤਾਂ ਉਹ ਦਵਾਈ ਲੈਣ ਦਾ ‘ਪਰਸੀਜ਼ਰ’ ਬਹੁਤ ਹੀ ਲੰਬਾ ਹੈ। ਪਹਿਲਾਂ ਪਰਚੀਆਂ ਉਤੇ ਕਲਰਕ ਤੋਂ ਮੋਹਰ ਲਵਾ ਕੇ ਫਿਰ ਸਬੰਧਤ ਡਾਕਟਰ ਦੇ ਹਸਤਾਖਸਰ ਕਰਾਉਣੇ ਪੈਂਦੇ ਹਨ। ਫਿਰ ਕਤਾਰ ਵਿੱਚ ਲੱਗ ਕੇ ਇੱਕ ਖਿੜਕੀ ਤੇ ਪਰਚੀ ਜਮਾਂ ਕਰਨੀ ਪੈਂਦੀ ਹੈ। ਉਹ ਪਰਚੀ ਚੈਕ ਕਰਕੇ ਇੱਕ ਮੋਹਰ ਲਾ ਕੇ ਦਿੰਦੇ ਹਨ ਫਿਰ ਪਰਚੀ ਨੂੰ ਡਿਸਪੈਂਸਰੀ ਵਿੱਚ ਲੈ ਕੇ ਜਾਣਾ ਪੈਂਦਾ ਹੈ। ਉਥੇ ਵੀ ਲੰਬੀ ਕਤਾਰ ਵਿੱਚ ਖੜਨਾ ਪੈਂਦਾ ਹੈ ਅਤੇ ਦੋ ਨੰਬਰ ਆਉਂਦਾ ਹੈ ਤਾਂ ਫਿਰ ਮੁਲਾਜ਼ਮ ਉਸ ਪਰਚੀ ਤੇ ਦਵਾਈਆਂ ਦਾ ਐਸਟੀਮੇਟ ਲਾ ਕੇ ਦਿੰਦੇ ਹਨ। ਇਸ ਪਿੱਛੋਂ ਐਸਟੀਮੇਟ ਵਾਲੀ ਪਰਚੀ ਇੱਕ ਅਲੱਗ ਖਿੜਕੀ ਵਿੱਚ ਜਮਾਂ ਕਰਵਾਉਣੀ ਪੈਂਦੀ ਹੈ। ਉਥੇ ਵੀ ਲੰਬੀ ਕਤਾਰ ਲੱਗੀ ਹੁੰਦੀ ਹੈ। ਫਿਰ ਮੁਲਾਜ਼ਮ ਐਸਟੀਮੇਟ ਵਾਲੀ ਪਰਚੀ ਤੇ ਬਿੱਲ ਕੱਟ ਕੇ ਦਿੰਦਾ ਹੈ । ਉਹ ਬਿੱਲ ਲੈ ਕੇ ਡਿਸਪੈਂਸਰੀ ਉਤੇ ਜਾਣਾ ਪੈਂਦਾ ਹੈ। ਫਿਰ ਲੰਬੀ ਕਤਾਰ ਵਿੱਚ ਖੜ ਕੇ ਪਰਚੀ ਜਮਾਂ ਕਰਾਉਣੀ ਪੈਂਦੀ ਹੈ। ਫਿਰ ਉਹ ਅਗੋਂ ਆਖਦੇ ਹਨ ਕਿ ਦੋ ਘੰਟਿਆਂ ਬਾਹਦ ਆਉਣਾ। ਅਗੋਂ ਤੁਸੀਂ ਆਪ ਹੀ ਹਿਸਾਬ ਲਗਾ ਲਵੋਂ ਕਿ ਉਹ ਦਵਾਈ ਆਉਣ ਤੱਕ ‘ਸੀਰੀਅਸ’ ਮਰੀਜ਼ ਦਾ ਕੀ ਬਣੇਗਾ? ਇਸ ਖੱਜਲ ਖੁਆਰੀ ਨੂੰ ਵੇਖਦੇ ਹੋਏ ਲੋਕ ਬਾਹਰੋਂ ਪ੍ਰਾਈਵੇਟ ਦੁਕਾਨਾਂ ਤੋਂ ਦਵਾਈ ਲੈਣ ਲਈ ਮਜ਼ਬੂਰ ਹੋ ਜਾਂਦੇ ਹਨ।

ਇਸ ਤੋਂ ਬਾਹਦ ਜਦੋਂ ਕਾਰਡ ਬੰਦ ਕਰਵਾਉਣਾ ਪੈਂਦਾ ਹੈ ਤਾਂ ਫਿਰ ਵੀ 25 ਤੋਂ 30 ਘੰਟੇ ਲੱਗ ਜਾਂਦੇ ਹਨ ਕਿਉਂਕਿ ਕਾਰਡ ਵੀ ਉਸੇ ਹੀ ਖਿੜਕੀ ਵਿੱਚੋ ਬੰਦ ਹੁੰਦਾ ਹੈ ਜਿਥੋਂ ਕਾਰਡ ਚਾਲੂ ਕਰਵਾਇਆ ਜਾਂਦਾ। ਸਭ ਤੋਂ ਵੱਡੀ ਮੁਸੀਬਤ ਇਹ ਹੈ ਕਿ ਕਾਰਡ ਸਿਰਫ ਤਿੰਨ ਦਿਨਾਂ ਤਕ ਹੀ ਚਲਦਾ ਹੈ। ਉਸ ਵਿੱਚ ਪੈਸੇ ਵੀ ਸੱਤ ਅੱਠ ਹਜ਼ਾਰ ਹੀ ਹੁੰਦੇ ਹਨ। ਕਹਿਣ ਨੂੰ ਪੰਜ ਲੱਖ ਪਰ ਵਿੱਚੋ ਮਿਲਦਾ ਨਹੀਂ ਕੱਖ ਵੀ। ਮੁੱਖ ਮੰਤਰੀ ਸਾਬ ਜੀ! ਇਹ ਲੋਕਾਂ ਦੀ ਸਿਹਤ ਨਾਲ ਸਿੱਧਾ ਸਿੱਧਾ ਖਿਲਵਾੜ ਹੋ ਰਿਹਾ ਹੈ। ਬੇਸ਼ਕ ਸਾਡੇ ਮਾਣਯੋਗ ਸਿਹਤ ਮੰਤਰੀ ਬਲਬੀਰ ਸਿੰਘ ਜੀ ਨੂੰ ਕਹੋ ਕਿ ਉਹ ਆਪਣੇ ਕਿਸੇ ਵਫ਼ਾਦਾਰ ਮੁਲਾਜ਼ਮ ਨੂੰ ਫਰੀਦਕੋਟ ਭੇਜ ਕੇ ਚੈਕ ਕਰਵਾ ਸਕਦੇ ਹਨ। ਅਗਰ ਸਹੂਲਤਾਂ ਦੇਣੀਆਂ ਹਨ ਤੇ ਫਿਰ ਖਿੜਕੀਆਂ ਜ਼ਿਆਦਾ ਚਾਲੂ ਕਰਨੀਆਂ ਪੈਣਗੀਆਂ। ਇਹ ਬਿਲਕੁਲ ਸਚਾਈ ਹੈ। ਲੋਕਾਂ ਨੂੰ ਬਿਆਨਾਂ ਰਾਹੀਂ ਗੁਮਰਾਹ ਨਾ ਕੀਤਾ ਜਾਵੇ। ਅਗਰ ਤੁਸੀਂ ਇੱਕ ਸਚੇ ਸੁੱਚੇ ਆਮ ਆਦਮੀ ਹੋ ਫਿਰ ਆਮ ਆਦਮੀ ਦੀ ਸਿਹਤ ਦਾ ਇਲਾਜ਼ ਵੀ ਹੋਣ ਦਿਉ। ਉਮੀਦ ਹੈ ਕਿ ਆਪ ਮੇਰੀ ਇਸ ਚਿੱਠੀ ਤੇ ਜ਼ਰੂਰ ਗਹੁ ਕਰੋਂਗੇ।

ਬੇਨਤੀ ਕਰਤਾ ਸਮੁੱਚੇ ਪੰਜਾਬ ਦਾ ਇੱਕ ਵਸਨੀਕ :

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
ਪਿੰਡ ਤੇ ਡਾਕ ਮਮਦੋਟ
ਜਿਲ੍ਹਾ ਫਿਰੋਜ਼ਪੁਰ
7589155501

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।
*
***
1310
***

About the author

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →