24 April 2024

ਨਵਾਂ ਸਾਲ ਮੁਬਾਰਕ—ਗੁਰਦੀਸ਼ ਕੌਰ ਗਰੇਵਾਲ- ਕੈਲਗਰੀ

ਨਵਾਂ ਸਾਲ ਮੁਬਾਰਕ

ਦੂਰ ਨੇੜੇ ਦੇ ਸੱਜਣ ਪਿਆਰਿਓ ਜੀ,
ਨਵੇਂ ਸਾਲ ਦੀ ਲੱਖ ਵਧਾਈ ਹੋਵੇ।
ਢੁੱਕੇ ਦੁੱਖ ਤਕਲੀਫ ਨਾ ਨੇੜ ਕਿਧਰੇ,
ਖੁਸ਼ੀ ਸਭ ਦੀ ਦੂਣ ਸਵਾਈ ਹੋਵੇ।

ਸੁੱਖ ਕਿਸੇ ਦਾ ਦੇਖ ਨਾ ਦੁਖੀ ਹੋਣਾ,
ਹਰ ਇੱਕ ਦੀ ਖ਼ੈਰ ਮਨਾ ਲਈਏ।
ਲੱਤਾਂ ਖਿੱਚਣ ਦੀ ਰੀਤ ਮਿਟਾ ਦੇਈਏ,
ਨਵੇਂ ਪੂਰਨੇ ਅੱਜ ਤੋਂ ਪਾ ਲਈਏ।

ਕਿਰਤ ਕਰਨਾ ਤੇ ਵੰਡ ਕੇ ਹੈ ਛਕਣਾ,
ਬਾਬੇ ਨਾਨਕ ਨੇ ਕੀਤੀ ਰੁਸ਼ਨਾਈ ਸਾਨੂੰ।
ਨਾਮ ਦਾਤ ਦੀ ਸਾਡੇ ਤੇ ਮਿਹਰ ਹੋ ਜਾਏ,
ਰੂਪ ਰੱਬ ਦਾ ਦਿਸੇ ਲੋਕਾਈ ਸਾਨੂੰ।

ਦੇਸ ਵੱਸੀਏ ਭਾਵੇਂ ਪਰਦੇਸ ਆਪਾਂ,
ਇੱਕ ਦੂਜੇ ਦੀ ਸੁੱਖ ਮਨਾ ਲਈਏ।
ਗਿਲੇ ਸ਼ਿਕਵੇ ਭੁਲਾ ਕੇ ਅੱਜ ਸਾਰੇ,
ਆਓ ਆਪਾਂ ਗਲਵੱਕੜੀ ਪਾ ਲਈਏ।

‘ਦੀਸ਼’ ਹਰ ਦਮ ਇਹੋ ਦੁਆ ਕਰਦੀ,
ਵੈਰ ਵਿਰੋਧ ਤੇ ਈਰਖਾ, ਲਾਂਭ ਰੱਖੀਏ।
ਸਾਂਝੀਵਾਲਤਾ, ਭਲਾ ਮਨੁੱਖਤਾ ਦਾ,
ਮਾਂ-ਬੋਲੀ ਪੰਜਾਬੀ ਨੂੰ ਸਾਂਭ ਰੱਖੀਏ।
***
ਗੁਰਦੀਸ਼ ਕੌਰ ਗਰੇਵਾਲ- ਕੈਲਗਰੀ

ਸੰਪਰਕ: +1 403 404 145

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।*
***
979
***

About the author

ਗੁਰਦੀਸ਼ ਕੌਰ ਗਰੇਵਾਲ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਨਾਮ: ਗੁਰਦੀਸ਼ ਕੌਰ ਗਰੇਵਾਲ
ਜਨਮ ਮਿਤੀ: 5- 7- 1950
ਰਹਾਇਸ਼: ਲੁਧਿਆਣਾ ਤੇ ਕੈਲਗਰੀ ਕੈਨੇਡਾ
ਕਿੱਤਾ: ਅਧਿਆਪਕਾ ( ਰਿਟਾ.)
ਸਟੇਟਸ: ਛੋਟੀ ਜਿਹੀ ਸਾਹਿਤਕਾਰਾ
ਛਪੀਆਂ ਕਿਤਾਬਾਂ: 7
1. ਹਰਫ ਯਾਦਾਂ ਦੇ - ਕਾਵਿ ਸੰਗ੍ਰਹਿ - 2011
2. ਸੋਚਾਂ ਦੇ ਸਿਰਨਾਵੇਂ- ਨਿਬੰਧ ਸੰਗ੍ਰਹਿ- 2013
3. ਜਿਨੀ ਨਾਮੁ ਧਿਆਇਆ- ਧਾਰਮਿਕ ਕਾਵਿ ਸੰਗ੍ਰਹਿ- 2014
4. ਸਰਘੀ ਦਾ ਸੂਰਜ- ਕਾਵਿ ਸੰਗ੍ਰਹਿ- 2017
5. ਮੋਹ ਦੀਆਂ ਤੰਦਾਂ- ਨਿਬੰਧ ਸੰਗ੍ਰਹਿ- 2017
6. ਸਾਹਾਂ ਦੀ ਸਰਗਮ- ਗ਼ਜ਼ਲ ਸੰਗ੍ਰਹਿ- 2021
7. ਖੁਸ਼ੀਆਂ ਦੀ ਖੁਸ਼ਬੋਈ- ਨਿਬੰਧ ਸੰਗ੍ਰਹਿ- 2021

ਮੈਂਬਰ: ਕੈਲਗਰੀ ਦੀਆਂ ਲਿਖਾਰੀ ਸਭਾਵਾਂ ਦੀ ਮੈਂਬਰ ਹੋਣ ਤੋਂ ਇਲਾਵਾ, ਵਿਸ਼ਵ ਪੰਜਾਬੀ ਕਵੀ ਸਭਾ ਦੀ ਸਕੱਤਰ ਤੇ ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜਨਰਲ ਸਕੱਤਰ ਦੀਆਂ ਸੇਵਾਵਾਂ ਵੀ ਨਿਭਾ ਰਹੀ ਹਾਂ ਜੀ
ਮਾਨ ਸਨਮਾਨ: ਦੇਸ਼ ਵਿਦੇਸ਼ ਚ ਮਿਲੇ ਅਨੇਕਾਂ ਸਨਮਾਨਾਂ ਦਾ ਜਿਕਰ ਕਰਨਾ ਜਰੂਰੀ ਨਹੀਂ- ਮਾਂ ਬੋਲੀ ਪੰਜਾਬੀ ਦੀ ਗੁੜ੍ਹਤੀ, ਵਾਹਿਗੁਰੂ ਜੀ ਦੀ ਕਿਰਪਾ ਤੇ ਪਾਠਕਾਂ ਦੇ ਭਰਵੇਂ ਹੁੰਗਾਰੇ ਕਾਰਨ ਹੀ ਕਲਮ ਚਲਦੀ ਹੈ ਜੀ!
-ਗੁਰਦੀਸ਼ ਕੌਰ ਗਰੇਵਾਲ
ਵਟਸਅਪ: +91 98728 60488

ਗੁਰਦੀਸ਼ ਕੌਰ ਗਰੇਵਾਲ

ਨਾਮ: ਗੁਰਦੀਸ਼ ਕੌਰ ਗਰੇਵਾਲ ਜਨਮ ਮਿਤੀ: 5- 7- 1950 ਰਹਾਇਸ਼: ਲੁਧਿਆਣਾ ਤੇ ਕੈਲਗਰੀ ਕੈਨੇਡਾ ਕਿੱਤਾ: ਅਧਿਆਪਕਾ ( ਰਿਟਾ.) ਸਟੇਟਸ: ਛੋਟੀ ਜਿਹੀ ਸਾਹਿਤਕਾਰਾ ਛਪੀਆਂ ਕਿਤਾਬਾਂ: 7 1. ਹਰਫ ਯਾਦਾਂ ਦੇ - ਕਾਵਿ ਸੰਗ੍ਰਹਿ - 2011 2. ਸੋਚਾਂ ਦੇ ਸਿਰਨਾਵੇਂ- ਨਿਬੰਧ ਸੰਗ੍ਰਹਿ- 2013 3. ਜਿਨੀ ਨਾਮੁ ਧਿਆਇਆ- ਧਾਰਮਿਕ ਕਾਵਿ ਸੰਗ੍ਰਹਿ- 2014 4. ਸਰਘੀ ਦਾ ਸੂਰਜ- ਕਾਵਿ ਸੰਗ੍ਰਹਿ- 2017 5. ਮੋਹ ਦੀਆਂ ਤੰਦਾਂ- ਨਿਬੰਧ ਸੰਗ੍ਰਹਿ- 2017 6. ਸਾਹਾਂ ਦੀ ਸਰਗਮ- ਗ਼ਜ਼ਲ ਸੰਗ੍ਰਹਿ- 2021 7. ਖੁਸ਼ੀਆਂ ਦੀ ਖੁਸ਼ਬੋਈ- ਨਿਬੰਧ ਸੰਗ੍ਰਹਿ- 2021 ਮੈਂਬਰ: ਕੈਲਗਰੀ ਦੀਆਂ ਲਿਖਾਰੀ ਸਭਾਵਾਂ ਦੀ ਮੈਂਬਰ ਹੋਣ ਤੋਂ ਇਲਾਵਾ, ਵਿਸ਼ਵ ਪੰਜਾਬੀ ਕਵੀ ਸਭਾ ਦੀ ਸਕੱਤਰ ਤੇ ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜਨਰਲ ਸਕੱਤਰ ਦੀਆਂ ਸੇਵਾਵਾਂ ਵੀ ਨਿਭਾ ਰਹੀ ਹਾਂ ਜੀ ਮਾਨ ਸਨਮਾਨ: ਦੇਸ਼ ਵਿਦੇਸ਼ ਚ ਮਿਲੇ ਅਨੇਕਾਂ ਸਨਮਾਨਾਂ ਦਾ ਜਿਕਰ ਕਰਨਾ ਜਰੂਰੀ ਨਹੀਂ- ਮਾਂ ਬੋਲੀ ਪੰਜਾਬੀ ਦੀ ਗੁੜ੍ਹਤੀ, ਵਾਹਿਗੁਰੂ ਜੀ ਦੀ ਕਿਰਪਾ ਤੇ ਪਾਠਕਾਂ ਦੇ ਭਰਵੇਂ ਹੁੰਗਾਰੇ ਕਾਰਨ ਹੀ ਕਲਮ ਚਲਦੀ ਹੈ ਜੀ! -ਗੁਰਦੀਸ਼ ਕੌਰ ਗਰੇਵਾਲ ਵਟਸਅਪ: +91 98728 60488

View all posts by ਗੁਰਦੀਸ਼ ਕੌਰ ਗਰੇਵਾਲ →