25 April 2024

*ਨਵੀਂ ਸਰਕਾਰ (ਗੀਤ)*—ਗੁਰਦੀਸ਼ ਕੌਰ ਗਰੇਵਾਲ

*ਨਵੀਂ ਸਰਕਾਰ (ਗੀਤ}*

 

 

 

ਬਣੀ ਪੰਜਾਬ ਵਿੱਚ ਨਵੀਂ ਸਰਕਾਰ ਜੀ।
ਨਵੇਂ ਨਵੇਂ ਚਿਹਰਿਆਂ ਦੀ ਹੋਈ ਭਰਮਾਰ ਜੀ।

‘ਨੀਲੀਆਂ’ ਤੇ ‘ਚਿੱਟੀਆਂ’ ਨੂੰ ਬੜਾ ਚਿਰ ਤੱਕਿਆ,
ਨਸ਼ਿਆਂ ਦਾ ਹੜ੍ਹ ਗਿਆ ਕਿਸੇ ਤੋਂ ਨਾ ਡੱਕਿਆ।
ਰੋਕ ਲੈਣਾ ਘਰ ਘਰ ਮਚੀ ਹਾਹਾਕਾਰ ਜੀ
ਬਣੀ…

ਨਵੀਂ ਸਰਕਾਰ ਤੋਂ ਉਮੀਦਾਂ ਨੇ ਬਥੇਰੀਆਂ,
ਕਰਿਓ ਨਾ ਭੁੱਲ ਕੇ ਕਦੇ ਵੀ ਹੇਰਾਫੇਰੀਆਂ।
ਸਿਖਿਆ ਤੇ ਸਿਹਤ ਵਾਲਾ ਕਰਨਾ ਸੁਧਾਰ ਜੀ
ਬਣੀ…

ਆਟੇ ਦਾਲ ਵਾਲੀਆਂ ਸਕੀਮਾਂ ਦੀ ਤਾਂ ਲੋੜ ਨਾ,
ਪੁੱਠੀ ਮੱਤ ਦੇਣ ਵਾਲਿਆਂ ਦੀ ਕੋਈ ਥੋੜ੍ਹ ਨਾ।
ਪੰਜਾਬੀਆਂ ਨੂੰ ਦੇਣਾ ਪਊ ਹੁਣ ਰੁਜ਼ਗਾਰ ਜੀ
ਬਣੀ…

ਬੋਚ ਬੋਚ ਤੈਨੂੰ ਪੈਣਾ ਪੈਰ ‘ਮਾਨਾ’ ਧਰਨਾ,
ਦੋਖੀਆਂ ਨੇ ਹਰ ਹੀਲੇ ਬਦਨਾਮ ਕਰਨਾ।
ਰੱਖਿਓ ਸੰਭਾਲ ਸਿਰ ਵਾਲੀ ਦਸਤਾਰ ਜੀ
ਬਣੀ…

ਲੋਭ ਤੇ ਸੁਆਰਥ ਤੋਂ ਮਨ ਰੋਕ ਰੋਕ ਕੇ,
ਸੱਚ ਤੇ ਈਮਾਨ ਉੱਤੇ ਪਹਿਰਾ ਦੇਣਾ ਠੋਕ ਕੇ।
ਉੱਚਾ ਸੁੱਚਾ ਰੱਖੀਂ ‘ਦੀਸ਼’ ਸਦਾ ਕਿਰਦਾਰ ਜੀ
ਬਣੀ…
**

ਗੁਰਦੀਸ਼ ਕੌਰ ਗਰੇਵਾਲ
ਵਟਸਐਪ: +91 98728 60488
***
680

About the author

ਗੁਰਦੀਸ਼ ਕੌਰ ਗਰੇਵਾਲ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਨਾਮ: ਗੁਰਦੀਸ਼ ਕੌਰ ਗਰੇਵਾਲ
ਜਨਮ ਮਿਤੀ: 5- 7- 1950
ਰਹਾਇਸ਼: ਲੁਧਿਆਣਾ ਤੇ ਕੈਲਗਰੀ ਕੈਨੇਡਾ
ਕਿੱਤਾ: ਅਧਿਆਪਕਾ ( ਰਿਟਾ.)
ਸਟੇਟਸ: ਛੋਟੀ ਜਿਹੀ ਸਾਹਿਤਕਾਰਾ
ਛਪੀਆਂ ਕਿਤਾਬਾਂ: 7
1. ਹਰਫ ਯਾਦਾਂ ਦੇ - ਕਾਵਿ ਸੰਗ੍ਰਹਿ - 2011
2. ਸੋਚਾਂ ਦੇ ਸਿਰਨਾਵੇਂ- ਨਿਬੰਧ ਸੰਗ੍ਰਹਿ- 2013
3. ਜਿਨੀ ਨਾਮੁ ਧਿਆਇਆ- ਧਾਰਮਿਕ ਕਾਵਿ ਸੰਗ੍ਰਹਿ- 2014
4. ਸਰਘੀ ਦਾ ਸੂਰਜ- ਕਾਵਿ ਸੰਗ੍ਰਹਿ- 2017
5. ਮੋਹ ਦੀਆਂ ਤੰਦਾਂ- ਨਿਬੰਧ ਸੰਗ੍ਰਹਿ- 2017
6. ਸਾਹਾਂ ਦੀ ਸਰਗਮ- ਗ਼ਜ਼ਲ ਸੰਗ੍ਰਹਿ- 2021
7. ਖੁਸ਼ੀਆਂ ਦੀ ਖੁਸ਼ਬੋਈ- ਨਿਬੰਧ ਸੰਗ੍ਰਹਿ- 2021

ਮੈਂਬਰ: ਕੈਲਗਰੀ ਦੀਆਂ ਲਿਖਾਰੀ ਸਭਾਵਾਂ ਦੀ ਮੈਂਬਰ ਹੋਣ ਤੋਂ ਇਲਾਵਾ, ਵਿਸ਼ਵ ਪੰਜਾਬੀ ਕਵੀ ਸਭਾ ਦੀ ਸਕੱਤਰ ਤੇ ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜਨਰਲ ਸਕੱਤਰ ਦੀਆਂ ਸੇਵਾਵਾਂ ਵੀ ਨਿਭਾ ਰਹੀ ਹਾਂ ਜੀ
ਮਾਨ ਸਨਮਾਨ: ਦੇਸ਼ ਵਿਦੇਸ਼ ਚ ਮਿਲੇ ਅਨੇਕਾਂ ਸਨਮਾਨਾਂ ਦਾ ਜਿਕਰ ਕਰਨਾ ਜਰੂਰੀ ਨਹੀਂ- ਮਾਂ ਬੋਲੀ ਪੰਜਾਬੀ ਦੀ ਗੁੜ੍ਹਤੀ, ਵਾਹਿਗੁਰੂ ਜੀ ਦੀ ਕਿਰਪਾ ਤੇ ਪਾਠਕਾਂ ਦੇ ਭਰਵੇਂ ਹੁੰਗਾਰੇ ਕਾਰਨ ਹੀ ਕਲਮ ਚਲਦੀ ਹੈ ਜੀ!
-ਗੁਰਦੀਸ਼ ਕੌਰ ਗਰੇਵਾਲ
ਵਟਸਅਪ: +91 98728 60488

ਗੁਰਦੀਸ਼ ਕੌਰ ਗਰੇਵਾਲ

ਨਾਮ: ਗੁਰਦੀਸ਼ ਕੌਰ ਗਰੇਵਾਲ ਜਨਮ ਮਿਤੀ: 5- 7- 1950 ਰਹਾਇਸ਼: ਲੁਧਿਆਣਾ ਤੇ ਕੈਲਗਰੀ ਕੈਨੇਡਾ ਕਿੱਤਾ: ਅਧਿਆਪਕਾ ( ਰਿਟਾ.) ਸਟੇਟਸ: ਛੋਟੀ ਜਿਹੀ ਸਾਹਿਤਕਾਰਾ ਛਪੀਆਂ ਕਿਤਾਬਾਂ: 7 1. ਹਰਫ ਯਾਦਾਂ ਦੇ - ਕਾਵਿ ਸੰਗ੍ਰਹਿ - 2011 2. ਸੋਚਾਂ ਦੇ ਸਿਰਨਾਵੇਂ- ਨਿਬੰਧ ਸੰਗ੍ਰਹਿ- 2013 3. ਜਿਨੀ ਨਾਮੁ ਧਿਆਇਆ- ਧਾਰਮਿਕ ਕਾਵਿ ਸੰਗ੍ਰਹਿ- 2014 4. ਸਰਘੀ ਦਾ ਸੂਰਜ- ਕਾਵਿ ਸੰਗ੍ਰਹਿ- 2017 5. ਮੋਹ ਦੀਆਂ ਤੰਦਾਂ- ਨਿਬੰਧ ਸੰਗ੍ਰਹਿ- 2017 6. ਸਾਹਾਂ ਦੀ ਸਰਗਮ- ਗ਼ਜ਼ਲ ਸੰਗ੍ਰਹਿ- 2021 7. ਖੁਸ਼ੀਆਂ ਦੀ ਖੁਸ਼ਬੋਈ- ਨਿਬੰਧ ਸੰਗ੍ਰਹਿ- 2021 ਮੈਂਬਰ: ਕੈਲਗਰੀ ਦੀਆਂ ਲਿਖਾਰੀ ਸਭਾਵਾਂ ਦੀ ਮੈਂਬਰ ਹੋਣ ਤੋਂ ਇਲਾਵਾ, ਵਿਸ਼ਵ ਪੰਜਾਬੀ ਕਵੀ ਸਭਾ ਦੀ ਸਕੱਤਰ ਤੇ ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਜਨਰਲ ਸਕੱਤਰ ਦੀਆਂ ਸੇਵਾਵਾਂ ਵੀ ਨਿਭਾ ਰਹੀ ਹਾਂ ਜੀ ਮਾਨ ਸਨਮਾਨ: ਦੇਸ਼ ਵਿਦੇਸ਼ ਚ ਮਿਲੇ ਅਨੇਕਾਂ ਸਨਮਾਨਾਂ ਦਾ ਜਿਕਰ ਕਰਨਾ ਜਰੂਰੀ ਨਹੀਂ- ਮਾਂ ਬੋਲੀ ਪੰਜਾਬੀ ਦੀ ਗੁੜ੍ਹਤੀ, ਵਾਹਿਗੁਰੂ ਜੀ ਦੀ ਕਿਰਪਾ ਤੇ ਪਾਠਕਾਂ ਦੇ ਭਰਵੇਂ ਹੁੰਗਾਰੇ ਕਾਰਨ ਹੀ ਕਲਮ ਚਲਦੀ ਹੈ ਜੀ! -ਗੁਰਦੀਸ਼ ਕੌਰ ਗਰੇਵਾਲ ਵਟਸਅਪ: +91 98728 60488

View all posts by ਗੁਰਦੀਸ਼ ਕੌਰ ਗਰੇਵਾਲ →