23 April 2026

ਉਹ ਡਾਇਰੀ ਦੇ ਵਰਕੇ ਫਰੋਲਦਾ ਰਹਿੰਦਾ ਸੀ — ਸੂਬੇਦਾਰ ਜਸਵਿੰਦਰ ਸਿੰਘ ਭੂਲੇਰੀਆ

ਥੋੜ੍ਹੇ ਕੁ ਦਿਨਾਂ ਦੀ ਗੱਲ ਹੈ ਕਿ ਮੇਰੇ ਬੇਟੇ ਦਾ ਇੱਕ ਸੀਨੀਅਰ ਅਫਸਰ ਸੀ ਜਿਹਨਾਂ ਦੀ ਰਿਟਾਇਰਮੈਂਟ ਹੋਈ ਨੂੰ ਲੱਗਭਗ ਛੇ ਕੁ ਮਹੀਨੇ ਹੋਏ ਸਨ। ਉਹ ਇਕ ਬਹੁਤ ਹੀ ਚੰਗੇ ਸੁਭਾਅ ਦਾ ਹਸਮੁੱਖ ਇਨਸਾਨ ਸੀ। ਨੌਕਰੀ ਦੁਰਾਨ ਉਹਨਾਂ ਨੇ ਕਦੇ ਵੀ ਆਪਣੇ ਜੂਨੀਅਰਾਂ ਨੂੰ ਝਿੜਕਿਆ ਨਹੀਂ ਸੀ। ਜੇ ਕਿਸੇ ਤੋਂ ਕੋਈ ਕੰਮ ਕਰਦਿਆਂ ਗਲਤੀ ਵੀ ਹੋ ਜਾਣੀ ਤਾਂ ਉਹਨਾਂ ਨੇ ਆਪਣੇ ਕੋਲ ਬੁਲਾ ਕੇ ਇੰਝ ਸਮਝਾਉਣਾ, ਜਿਵੇਂ ਪਿਤਾ ਆਪਣਿਆ ਪੁੱਤਰਾਂ ਨੂੰ ਸਮਝਾਉਂਦਾ ਹੈ। ਸਮਝਾਉਂਦੇ ਹੋਏ ਕਹਿਣਾ ਮੈ ਵੀ ਤੁਹਾਡੇ ਵਾਂਗੂੰ ਬੜੀਆਂ ਗਲਤੀਆਂ ਕਰਦਾ ਹੁੰਦਾ ਸੀ। ਫਿਰ ਮੇਰੇ ਸੀਨੀਅਰ ਨੇ ਕਹਿਣਾ ਇੰਝ ਨਹੀਂ ਇੰਝ ਕਰੀਦਾ ਹੈ ਕੰਮ। ਹਰ ਇੱਕ ਨਾਲ ਹਸਦੇ ਖੇਡਦੇ ਰਹਿਣਾ, ਤੁਰਦੇ ਫਿਰਦੇ ਨੇ ਸਟਾਫ ਕੋਲ ਆ ਜਾਣਾ। ਬੜੇ ਪਿਆਰ ਨਾਲ ਕਹਿਣਾ ਕਿ ਆਪਣਾ ਆਹ ਕੰਮ ਕਰਨ ਵਾਲਾ ਰਹਿੰਦਾ ਹੈ। ਜ਼ਰਾ ਵਕਤ ਮਿਲੇ ਤਾਂ ਕਰ ਲਿਓ। ਕੋਈ ਗੱਲ ਨਹੀਂ ਅਗਰ ਅੱਜ ਨਾ ਵਕਤ ਮਿਲੇ ਤਾਂ ਕੱਲ ਨੂੰ ਕਰ ਲੈਣਾ। ਬਾਕੀ ਚਿੰਤਾ ਨਹੀਂ ਕਰਨੀ ਅਗਰ ਤੁਹਾਡੇ ਤੋਂ ਨਾ ਹੋਇਆ ਤਾਂ ਮੈਨੂੰ ਦਸ ਦਿਉ, ਮੈ ਕਰ ਦੇਵਾਂਗਾ। ਮੈ ਵਿਹਲੇ ਨੇ ਕੀ ਕਰਨਾ। ਇੱਕ ਡਾਕ ਉਤੇ ਘੁੱਗੀ ਹੀ ਮਾਰਨੀ ਹੁੰਦੀ ਹੈ। ਮੇਰਾ ਕਿਹੜਾ ਕੁੱਝ ਘੱਟਣ ਲੱਗਾ ਹੈ।

ਬੇਸ਼ਕ ਸਟਾਫ ਤੋਂ ਕੰਮ ਵੀ ਪੂਰਾ ਲੈ ਲੈਣਾ ‘ਤੇ ਕਿਸੇ ਨੂੰ ਦੁਖੀ ਵੀ ਨਹੀਂ ਹੋਣ ਦੇਣਾ।  ਸਾਰੇ ਸਟਾਫ ਤੋਂ ਖੁੱਸ਼ ਰਹਿੰਦਾ ਸੀ। ਪਰ ਪੈਸੇ ਦਾ ਪੱਕਾ ਪੀਰ ਸੀ। ਤੁਰਦੇ ਫਿਰਦੇ ਨੇ ਪੁੱਛ ਲੈਣਾ ਕਿ ਫਲਾਣਾ ਆਦਮੀ ਕਿਵੇਂ ਆਇਆ ਸੀ। ਕੀ ਕਹਿੰਦਾ ਸੀ ਕੋਈ ਜੇਬ ਵੀ ਗਰਮ ਕਰਕੇ ਗਿਆ ਹੈ ਜਾਂ ਐਵੇ ਹੀ  ਵਾਪਿਸ ਪਰਤ ਗਿਆ ਹੈ। ਇਹਨਾਂ ਲੋਕਾਂ ਦਾ ਕੰਮ ਕਰ ਦਿਆਂ ਕਰੋ। ਆਪਾਂ ਕਿਹੜੇ ਪੈਸੇ ਆਪਣੀ ਜੇਬ ਵਿੱਚੋ ਦੇਣੇ ਹਨ। ਸਰਕਾਰ ਤੋਂ ਪੈਸੇ ਆਉਣੇ ਨੇ। ਅਗਰ ਇਹਨਾਂ ਨੂੰ ਕੁੱਝ ਮਿਲੇਗਾ ਤਾਂ ਹੀ ਆਪਣੀ ਕੁੱਝ ਮੁੱਠ ਵਿੱਚ ਆਵੇਗਾ। ਸਾਰਿਆਂ ਨੇ ਹੱਸਦੇ ਹੱਸਦੇ ਕਹਿ ਦੇਣਾ ਕਿ ਸਾਬ ਜੀ, ਜਦੋ ਤੁਸੀਂ ਪੈਨਸ਼ਨ ਪਾ ਕੇ ਚਲੇ ਗਏ ਫਿਰ ਤੁਹਾਡੀ ਮੁੱਠੀ ਦਾ ਕੀ ਬਣੇਗਾ? ਗੱਲ ਸੁਣਦਿਆਂ ਹੀ ਉਸ ਦਾ ਸਾਰਾ ਹਾਸਾ ਬੰਦ ਹੋ ਜਾਣਾ। ਉਸ ਨੇ ਲੰਬੇ ਲੰਬੇ ਸਾਹ ਲੈਣ ਲੱਗ ਜਾਣਾ। ਕਹਿਣਾ ਕਿ ਫਿਰ ਕੀ ਹੋਇਆ ਸਾਰੀ ਉਮਰ ਪੈਸਾ ਹੀ ਕਮਾਇਆ ਹੈ। ਉਹ ਗੱਲ ਵੱਖਰੀ ਹੈ ਕੀ ਪੈਸਾ ਜੋੜਿਆ ਨਹੀਂ ਗਿਆ ਪਰ ਉਸ ਪੈਸੇ ਨਾਲ ਐਸ ਬਹੁਤ ਕੀਤੀ ਹੈ। ਇਕੱਲੀ ਤਨਖਾਹ ਨਾਲ ਤਾਂ ਘਰ ਦਾ ਰਾਸ਼ਨ ਪਾਣੀ ਵੀ ਨਹੀਂ ਚੱਲਦਾ। ਇਸ ਗੱਲ ਦਾ ਤੁਹਾਨੂੰ ਸਾਰਿਆਂ ਨੂੰ ਪਤਾ ਹੀ ਹੈ। ਜੇ ਐਸ਼ ਕਰਨੀ ਹੋਵੇ ਫਿਰ ਜਿਹੜੇ ਪੈਸੇ ਆਪਾਂ ਨੂੰ ਲੋਕ ਕੰਮ ਕਰਾਉਣ ਦੇ, ਦੇ ਕੇ ਜਾਂਦੇ ਹਨ, ਇਹਨਾਂ ਨੂੰ ਰਿਸ਼ਵਤ ਨਾ ਸਮਝਿਆ ਕਰੋ। ਇਹ ਆਪਣਾ ਹੱਕ ਬਣਦਾ ਹੈ। ਨਾਲੇ ਆਪਾਂ ਕਿਹੜੇ ਲੋਕਾਂ ਦੇ ਗਲ਼ ਪੇਕੇ ਖੋਂਹਦੇ ਹਾਂ। ਬਸ ਲੋਕ ਖੁਸ਼ੀ ਨਾਲ ਹੀ ਪਾਰਟੀ ਕਰ ਦਿੰਦੇ ਨੇ। ਪਾਰਟੀ ਲੈਣਾ ਤਾਂ ਕੋਈ ਰਿਸ਼ਵਤ ਨਹੀਂ ਹੁੰਦੀ। ਜਿਹੜੇ ਆਪਾਂ ਨੂੰ ਪਾਰਟੀ ਦੇ ਕੇ ਜਾਂਦੇ ਨੇ ਉਹ ਪਤਾ ਨਹੀਂ ਅਗੋਂ ਕਿੰਨੀ ਲੋਕਾਂ ਦੀ ਛਿੱਲ ਲ੍ਹਾਉਂਦੇ ਹੋਣੇ ਨੇ। ਉਹ ਕਿਹੜਾ ਆਪਾਂ ਨੂੰ ਆ ਕੇ ਦਸਦੇ ਨੇ। ਇਸ ਤਰਾਂ ਉਸ ਨੇ ਗੱਲਾਂ ਕਰਨੀਆਂ।

ਬਸ ਛੇ ਕੁ ਮਹੀਨਿਆਂ ਬਾਹਦ ਉਸ ਦੀ ਅਚਾਨਕ ਮੌਤ ਹੋ ਗਈ। ਸਾਰਾ ਸਟਾਫ ਅਫਸੋਸ ਵਾਸਤੇ ਗਿਆ। ਅਫਸੋਸ ਕਰਨ ਤੋਂ ਬਾਅਦ ਉਸ ਦੀ ਘਰ ਵਾਲੀ ਨੂੰ ਮੌਤ ਦਾ ਕਾਰਨ ਪੁੱਛਿਆ ਕਿ ਕੀ ਹੋਇਆ ਸੀ ਸਾਬ ਨੂੰ? ਅਚਾਨਕ ਕਿਵੇਂ ਮੌਤ ਹੋ ਗਈ? ਤਕੜਾ ਸੀ ਉਸ ਨੇ ਤਾਂ ਸਾਡੇ ਸਾਹਮਣੇ ਕਦੇ ਗੋਲ਼ੀ ਤਕ ਨਹੀਂ ਸੀ ਖਾਹਦੀ। ਪਤਨਿ ਬੋਲੀ: ‘ਵੀਰ ਜੀ ਹੋਣਾ ਕੀ ਸੀ ਜਦੋਂ ਦਾ ਪੈਨਸ਼ਨ ਲੈ ਕੇ ਆਇਆ ਸੀ ਇੱਕ ਉਸ ਕੋਲ ਡਾਇਰੀ ਹੁੰਦੀ ਸੀ ਉਹੀ ਸਾਰਾ ਦਿਨ ਫਰੋਲਦਾ ਰਹਿੰਦਾ ਸੀ। ਪਤਾ ਨਹੀਂ ਉਸ ਡਾਇਰੀ ਵਿੱਚ ਕੀ ਲਿਖਿਆ ਸੀ।‘

ਸਾਰੇ ਸਟਾਫ ਵਾਲੇ ਇੱਕ ਦੂਜੇ ਦੇ ਮੂੰਹ ਵਲ ਵੇਖਣ ਲੱਗ ਪਏ। ਉਹਨਾਂ ਨੂੰ ਵੀ ‘ਸਾਬ’ ਦੀ ਡਾਇਰੀ ਯਾਦ ਆ ਗਈ। ਇੱਕ ਬੋਲਿਆ: ‘ਭੈਣ ਜੀ! ਡਾਇਰੀ ਵਿੱਚ ਲੋਕਾਂ ਤੋਂ ਜਿਹੜੇ ਪੈਸੇ ਲੈਣੇ ਹੁੰਦੇ ਨੇ ਉਹ ਹੀ ਲਿਖਿਆ ਹੁੰਦਾ ਸੀ।‘
‘ ਬਸ ਵੀਰ ਜੀ ਉਹ ਵੀ ਇਹੋ ਹੀ ਬੋਲਦਾ ਰਹਿੰਦਾ ਸੀ। ਸ਼ਾਇਦ ਉਹੀ ਡਾਇਰੀ ਉਸ ਦੀ ਮੌਤ ਦਾ ਕਾਰਨ ਬਣ ਗਈ ਜਿਸ ਦੇ ਸਾਰਾ ਸਾਰਾ ਦਿਨ ਵਰਕੇ ਫਰੋਲਦਾ ਰਹਿੰਦਾ ਸੀ।‘
***
ਸੂਬੇਦਾਰ ਜਸਵਿੰਦਰ ਸਿੰਘ ਭੂਲੇਰੀਆ
+91 7589155501

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।
*
**
1812
***

+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →