20 April 2024

ਪਰਾਲੀ ਦਾ ਮੁੱਦਾ ਪੰਜਾਬ ਸਰਕਾਰ ਤੇ ਕਿਸਾਨਾਂ ਵਿੱਚ ਖੜਾ ਕਰ ਸਕਦਾ ਹੈ ਵਾਦ ਵਿਵਾਦ—ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਫੋਟੋ ‘ਵਿਕੀਪੀਡੀਅਾ’ ਤੋਂ ਧੰਨਵਾਦ ਸਹਿਤ

ਬੀਤੇ ਦਿਨ ਮੁੱਖ ਸਕੱਤਰ ਪੰਜਾਬ ਵਿਜੇ ਕੁਮਾਰ ਜੰਜੂਆ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਵਿਭਾਗ, ਮਾਲ ਵਿਭਾਗ ਅਤੇ ਪ੍ਰਦੂਸ਼ਣ ਬੋਰਡ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਇਸ ਸਬੰਧੀ ਕੀਤੀ ਗਈ| ਜਿਸ ਵਿੱਚ ਇਸ ਗੱਲ ਦੀ ਚਰਚਾ ਕੀਤੀ ਗਈ ਕਿ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਸਾੜਨ ਤੋਂ
ਕਿਵੇਂ ਬਚਾਇਆ ਜਾ ਸਕਦਾ ਹੈ? ਇਸ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਪਰਾਲੀ ਸਾੜਨ ਨਾਲ ਉੱਤਰੀ ਭਾਰਤ ਵਿੱਚ ਜੋ ਪ੍ਰਦੂਸ਼ਣ ਦਾ ਪੱਧਰ ਵਧਦਾ ਹੈ| ਉਸ ਨਾਲ ਪੰਜਾਬ ਨੂੰ ਕੌਮੀ ਪੱਧਰ ’ਤੇ ਨਮੋਸ਼ੀ ਝੱਲਣੀ ਪੈਂਦੀ ਹੈ| ਕਿਸਾਨਾਂ ਨੂੰ ਪਰਾਲੀ ਸਾੜਨ ਦੀ ਥਾਂ ਉਸ ਦੇ ਪ੍ਰਬੰਧਨ ਲਈ ਸਮਝਾਇਆ ਜਾਣਾ ਚਾਹੀਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਐਤਕੀਂ ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ‘ਰੈੱਡ ਐਂਟਰੀ’ ਪਾ ਸਕਦੀ ਹੈ। ਕਿਉਂਕਿ ‘ਆਪ’ ਸਰਕਾਰ ਦੇ ਕਾਰਜ ਕਾਲ ’ਚ ਇਹ ਝੋਨੇ ਦਾ ਪਹਿਲਾ ਸੀਜ਼ਨ ਹੈ| ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਵੱਧ ਅੱਗ ਲਾਈ ਜਾਂਦੀ ਹੈ| ਸਰਕਾਰ ਲਈ ਪਰਾਲੀ ਨੂੰ ਸਾੜਨ ਤੋਂ ਰੋਕਣਾ ਵੱਡੀ ਚੁਣੌਤੀ ਹੋਵੇਗੀ। ਬੇਸ਼ੱਕ ਉਹਨਾਂ ਵਲੋਂ ਇਹ ਕਿਹਾ ਗਿਆ ਹੈ ਕਿ  ਸਰਕਾਰ ਮੁੱਢਲੇ ਪੜਾਅ ’ਤੇ ਨਰਮੀ ਵਰਤੇਗੀ| ਪਰ ਜੇਕਰ ਕਿਸਾਨਾਂ ਨੇ ਪਰਾਲੀ ਨੂੰ ਸਾੜਨ ’ਚ ਰਫ਼ਤਾਰ ਫੜੀ ਤਾਂ ਮਾਲ ਮਹਿਕਮੇ ਦੇ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਜਾਵੇਗੀ। ਜਿਸ ਕਾਰਨ ਪਰਾਲੀ ਸੜਨ ਵਾਲੇ ਕਿਸਾਨ ਕਈ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਦੇ ਲਾਭ ਲੈਣ ਤੋਂ ਵਾਂਝੇ ਹੋ ਜਾਣਗੇ। ਇਸ ਲਈ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਉਹਨਾਂ ਵੱਲੋਂ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਯੋਗ ਪ੍ਰਬੰਧ ਕਰਨ ਲਈ ਜ਼ੋਰ ਦਿੱਤਾ ਜਾਵੇ।

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਪੰਜਾਬ ਸਰਕਾਰ ਨੇ ਪਹਿਲੇ ਪੜਾਅ ’ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕ ਮੁਹਿੰਮ ਵਿੱਢੀ ਹੈ। ਪਰਾਲੀ ਅਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖ਼ਰੀਦ ਲਈ ਕਿਸਾਨਾਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਰਾਹੀਂ ਵੀ ਜਾਗਰੂਕ ਕੀਤਾ ਜਾਵੇ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਬੱਚਿਆਂ ਦਾ ਭਵਿੱਖ ਗੰਧਲਾ ਤੇ ਪ੍ਰਦੂਸ਼ਿਤ ਹੋ ਸਕਦਾ ਹੈ| ਇਸ ਮਾਮਲੇ ਵਿੱਚ ਕੋਈ ਢਿੱਲ ਵਰਤੀ ਗਈ ਤਾਂ ਕਾਰਵਾਈ ਹੋਵੇਗੀ। ਪਰ ਇਹ ਪੰਜਾਬ ਸਰਕਾਰ ਦਾ ਆਪਣਾ ਪੱਖ ਹੈ| ਜੋ ਮੁੱਖ ਸਕੱਤਰ  ਸਾਹਮਣੇ ਲੈ ਕੇ ਆਇਆ ਹੈ| ਪਰ ਇਸ ਵਿੱਚ ਇਕ ਵੀ ਗੱਲ ਜਾਂ ਪੱਖ ਕਿਸਾਨਾਂ ਦਾ ਨਹੀਂ ਰਖਿਆ ਗਿਆ ਤੇ ਨਾ ਹੀ ਸੁਣਿਆ ਗਿਆ ਹੈ| ਕੀ ਕਿਸਾਨਾਂ ਨੂੰ ਪ੍ਰਦੂਸ਼ਣ ਤੇ ਗੰਧਲਾ ਵਾਤਾਵਰਨ ਪ੍ਰੇਸ਼ਾਨ ਨਹੀਂ  ਕਰਦਾ? ਕੀ ਕਿਸਾਨ ਸ਼ੌਂਕ ਨਾਲ ਪਰਾਲੀ ਨੂੰ ਅੱਗ ਲਾਉਂਦੇ ਹਨ? ਕੀ ਅੱਗ ਕਿਸਾਨਾਂ ਦੀ ਦੋਸਤ ਹੈ? ਕੀ ਅੱਗ ਲਾਉਣ ਨਾਲ ਰੁੱਖਾਂ ਤੇ ਜਾਨਵਰਾਂ ਦਾ ਨੁਕਸਾਨ ਨਹੀਂ ਹੁੰਦਾ? ਕੀ ਜਿੱਥੇ ਆਮ ਲੋਕ ਰਹਿੰਦੇ ਹਨ ਉਥੇ ਕਿਸਾਨ ਨਹੀਂ ਰਹਿੰਦੇ? ਕੀ ਕਿਸਾਨ ਦੇਸ਼ ਧ੍ਰੋਹੀ ਹਨ?

ਇਸ ਤਰ੍ਹਾਂ ਦਾ ਕੁਝ ਨਹੀਂ ਹੈ ਕਿਸਾਨ ਵੀ ਇਨਸਾਨ ਹਨ| ਪਰ ਮਜ਼ਬੂਰ ਕਿਸਾਨ ਕਰਨ ਤੇ ਕੀ ਨਾ ਕਰਨ? ਹੁਣ ਮਸਲਾ ਇਸ ਗੱਲ ਦਾ ਹੈ ਕਿ ਸਾਰੇ ਕਿਸਾਨ ਤਾਂ ਹੈਪੀ ਸੀਡਰ ਨਹੀਂ ਖਰੀਦ ਸਕਦੇ| ਜਿਹਨਾਂ ਕੋਲ ਜ਼ਮੀਨ ਹੀ ਗੁਜ਼ਾਰੇ ਜੋਗੀ 2-4 ਏਕੜ ਹੈ ਉਹ ਕੀ ਕਰਨਗੇ? ਰੈੱਡ ਐਂਟਰੀ ਕਿਸੇ ਮਸਲੇ ਦਾ ਹਲ ਨਹੀਂ ਹੈ| ਬੇਸ਼ਕ ਕੇਂਦਰ ਸਰਕਾਰ ਨੇ 2500 ਰੁਪਏ ਦੇਣ ਤੋਂ ਕੋਰਾ ਜਬਾਬ ਦੇ ਦਿੱਤਾ ਹੈ| ਪੰਜਾਬ ਸਰਕਾਰ ਆਪਣੇ ਕੋਲੋਂ ਕਿਸਾਨਾਂ ਨੂੰ 4-5  ਹਜ਼ਾਰ ਰੁਪਏ ਦੇ ਦੇਵੇ| ਉਸ ਤੋਂ ਮਗਰੋਂ ਆਪਣੇ ਸਾਰੇ ਕਨੂੰਨ ਲਾਗੂ ਕਰ ਲਵੇ| ਫਿਰ ਵੀ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਲਾਉਂਦਾ ਫੜਿਆ ਜਾਵੇ, ਜੋ ਮਰਜ਼ੀ ਡੰਨ ਉਸ ਨੂੰ ਲਾ ਦੇਣ| ਉਹ ਗੱਲ ਨਾ ਹੋਵੇ ਹੱਥੋਂ ਦੇਣਾ ਨਹੀਂ ਮੁੱਖੋਂ ਪੈਣਾ ਨਹੀਂ ਖਾਹ ਬੱਚਾ ਬਥੇਰਾ ਕੁਝ ਹੈ| ਅਜੇ ਵੀ ਥੋੜਾ ਜਿਹਾ ਸਮਾਂ ਸਰਕਾਰ ਕੋਲ ਬਾਕੀ ਹੈ| ਆਪਣੀ ਮੀਟਿੰਗ ਬੁਲਾ ਕੇ ਪਰਾਲੀ ਦੇ ਮਸਲੇ ਉਤੇ ਸੋਚ ਵਿਚਾਰ ਕਰੇ| ਨਹੀਂ ਤਾਂ ਕਿਸਾਨਾਂ ਤੇ ਸਰਕਾਰ ਵਿੱਚ ਵਿਵਾਦ ਖੜਾ ਹੋ ਸਕਦਾ ਹੈ|ਕਿਸਾਨ ਜਥੇਬੰਦੀਆਂ ਨਾਲ ਵੀ ਸਲਾਹ ਮਸ਼ਵਰਾ ਕਰਨ ਦੀ ਜ਼ਰੂਰਤ ਹੈ| ਅਗਰ ਨਹੀਂ ਤਾਂ ਇਹੋ ਜਿਹੇ ਫੈਸਲੇ  ਪੰਜਾਬ ਦੇ ਹਿੱਤ ਵਿੱਚ ਨਹੀਂ ਹੋਣਗੇ| ਭਗਵੰਤ ਮਾਨ ਹੁਣ ਬਾਕੀ ਸਾਰੀਆਂ ਗੱਲਾਂ ਛੱਡ ਕੇ ਇਸ ਮਸਲੇ ਤੇ ਕੇਂਦਰਿਤ ਹੋਵੇ| ਕਿਸਾਨ ਕੋਈ ਮਤਰੇਈ ਮਾਂ ਦੇ ਪੁੱਤਰ ਨਹੀਂ ਹਨ| ਇਹਨਾਂ ਨਾਲ ਕੋਝਾ ਸਲੂਕ ਨਾ ਕੀਤਾ ਜਾਵੇ| ਕਿਸਾਨ ਅੰਨ ਦਾਤੇ ਹਨ ਇਹਨਾਂ ਦਾ ਰੁੱਤਬਾ ਵੀ ਅੰਨ ਦਾਤਿਆਂ ਵਾਲਾ ਰਹਿਣ ਦੇਣ ਦੀ ਜ਼ਰੂਰਤ ਹੈ| ਮਸਲੇ ਹਮੇਸ਼ਾ ਪਿਆਰ ਨਾਲ ਹੱਲ ਹੁੰਦੇ ਹਨ ਪਰਚਿਆਂ ਨਾਲ ਨਹੀਂ।
***
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
ਮਮਦੋਟ ਫਿਰੋਜ਼ਪੁਰ
+91 7589155501
***
889
***

About the author

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →