28 April 2024

ਪੰਜਾਬ ਵਿੱਚ ਨਸ਼ਿਆਂ ਦਾ ਪ੍ਰਵੇਸ਼ ਹੋਣਾ ਸਾਡੇ ਸਾਰਿਆ ਵਾਸਤੇ ਚਣੌਤੀ ਦਾ  ਵਿਸ਼ਾ ਬਣਦਾ ਜਾ ਰਿਹਾ ਹੈ —ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਪੰਜਾਬ ਪੰਜਾਂ ਪਾਣੀਆਂ ਦੀ ਧਰਤੀ ਹੈ, ਜਿੱਥੇ ਦੁਨੀਆਂ ਦੀ ਹਰ ਫ਼ਸਲ ਪੈਦਾ ਹੁੰਦੀ ਹੈ। ਪਰ ਅੱਜ ਨਾ ਸਾਥੋਂ  ਫਸਲਾਂ  ਬਚਾਈਆਂ ਜਾ ਰਹੀਆਂ ਨੇ ਤੇ ਨਾ ਹੀ ਨਸਲਾਂ? ਫਸਲਾਂ ਉਤੇ ਕੁਦਰਤੀ ਕਹਿਰ ਵਰਤ ਰਿਹਾ ਹੈ ਤੇ  ਨਸਲਾਂ  ਉਤੇ ਨਸ਼ਿਆਂ ਦਾ ਕਹਿਰ ਵਰਤ ਰਿਹਾ ਹੈ। ਕੋਈ ਇੱਕ ਦਿਨ ਵੀ ਐਸਾ ਨਹੀਂ ਲੰਘ ਰਿਹਾ ਜਿਸ ਦਿਨ ਹੈਰੋਇਨ, ਅਫੀਮ, ਗਾਂਜਾ, ਕੋਕਿਨ, ਗੋਲੀਆਂ, ਪੋਸਤ ਡੋਡੇ ਤੇ ਸ਼ਰਾਬ ਦੀ ਖੇਪ ਨਾ ਫੜੀ ਗਈ ਹੋਵੇ। ਕਦੇ ਪਾਕਿਸਤਾਨ ਤੋਂ ਡਰੋਂਨਾਂ ਰਾਹੀਂ ਭੇਜਦਾ ਸੁਣ ਲੈਂਦੇ ਹਾਂ। ਕਦੇ ਜੰਮੂ ਕਸ਼ਮੀਰ ਤੋਂ ਤੇ ਹੁਣ ਹਰਿਆਣਾ ਤੇ  ਰਾਜਸਥਾਨ ਦੇ ਰਸਤੇ ਨਸ਼ਿਆਂ ਦੀ ਖੇਪ ਆਉਣ ਦੀਅਾਂ ਖਬਰਾਂ ਪੜ੍ਹਨ ਸੁਣਨ ਨੂੰ ਮਿਲ ਰਹੀਆਂ ਹਨ। ਫਿਰ ਇਹ ਕੋਈ ਛੋਟੀ ਮੋਟੀ ਖੇਪ ਨਹੀਂ ਸਗੋਂ ਕਰੋੜਾਂ ਅਰਬਾਂ ਦੀ ਖੇਪ ਹੁੰਦੀ ਹੈ। ਜੋ ਕਿ ਕਿਸੇ ਗਰੀਬ ਦੀ ਨਹੀਂ ਹੋ ਸਕਦੀ। ਇਸ ਦੇ ਪਿਛੇ ਬਹੁਤ ਵੱਡੇ ਵੱਡੇ ਲੋਕਾਂ ਦਾ ਹੱਥ ਹੋ ਸਕਦਾ ਹੈ। ਸਭ ਤੋਂ ਮਾੜੀ ਗੱਲ ਇਹ ਹੈ ਕਿ ਅਦਾਲਤਾਂ ਬਹੁਤ ਜਲਦੀ ਇਹਨਾਂ ਸਮਗਲਰਾਂ ਨੂੰ ਜਮਾਨਤ ਦੇ ਦਿੰਦੀਆਂ  ਹਨ। ਫਿਰ ਕਹਿੰਦੇ ਹਨ ਕਿ ਇਸ ਦਾ ਕੋਈ ਠੋਸ ਸਬੂਤ ਨਾ ਮਿਲਣ ਕਰਕੇ ਬਰੀ  ਕਰ ਦਿੱਤਾ ਹੈ।

ਬਹੁਤੇ ਸਮੱਗਲਰ ਤਾਂ ਜੇਲ੍ਹ ਦੇ ਅੰਦਰ ਬੈਠ ਕਿ ਹੀ ਨਸ਼ੇ ਦਾ ਨੈਟ ਵਰਕ ਚਲਾ ਰਹੇ ਹਨ। ਇਸ ਗੱਲ ਦੀ ਵੀ ਹਰ ਰੋਜ਼ ਚਰਚਾ ਹੋ ਰਹੀ ਹੈ ਕਿ ਜੇਲ੍ਹ ਦੇ ਅੰਦਰ ਮੋਬਾਇਲ ਕਿਥੋਂ ਆਉਂਦੇ ਹਨ। ਬੇਸ਼ਕ ਗੰਧਲੇ ਸਿਸਟਮ ਨੂੰ ਸੁਧਾਰਨ ਵਾਸਤੇ ਬਹੁਤ ਸਮਾਂ ਲੱਗੇਗਾ। ਪਰ ਉਹ ਗੱਲ ਨਜ਼ਰ ਹੀ ਨਹੀਂ ਆ ਰਹੀ। ਅਜੇ ਤਕ ਨਸ਼ਿਆਂ ਤੇ ਨਕੇਲ ਕਸਣ ਦੀ ਸ਼ੁਰੂਆਤ ਵੀ ਨਹੀਂ ਹੋਈ। ਜਿਵੇ ਪਹਿਲਾਂ ਵਾਲੀਆਂ ਸਰਕਾਰਾਂ ਦੇ ਸਮੇ ਲੋਕ  ਟੀਕੇ ਲਾ  ਕੇ ਮਰਦੇ ਸਨ ਅੱਜ ਵੀ ਉਹੀ ਸਿਲਸਿਲਾ ਨਿਰੰਤਰ ਚਲ ਰਿਹਾ ਹੈ। ਦੋ ਚਾਰ ਗਭਰੂ ਸਰਿੰਜਾਂ ਦੀਆਂ ਸੂਈਆਂ ਸਣੇ ਮਰ ਰਹੇ ਹਨ। ਪਤਾ ਨਹੀਂ ਸਰਕਾਰ ਕਿੱਥੋਂ ਅੰਕੜੇ ਜਾਰੀ ਕਰ ਦਿੰਦੀ ਹੈ ਕਿ ਅਸੀਂ ਇਸ ਮਹੀਨੇ ਇੰਨੇ ਲੋਕ ਨਸ਼ਾ ਤਸਕਰੀ ਕਰਨ ਵਾਲੇ ਜੇਲ੍ਹਾਂ ਦੀਅਾਂ ਸਲਾਖਾਂ ਪਿਛੇ ਕਰ ਦਿੱਤੇ ਹਨ। ਪਰ ਘਾਹ ਵਾਂਗੂੰ ਫਿਰ ਨਵੇਂ ਕਿੱਥੋਂ ਫੁੱਟ ਪੈਂਦੇ ਹਨ?

ਅੱਜ ਪੰਜਾਬ ਵਾਸੀਆਂ ਵਾਸਤੇ ਇਹ ਬਹੁਤ ਵੱਡਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇੱਥੋਂ ਤੱਕ ਵੀ ਵੇਖਣ ਸੁਣਨ ਵਿਚ ਆ ਰਿਹਾ ਹੈ ਕਿ ਹੁਣ ਕਾਲਜ ਵੀ ਇਸ ਦੀ ਗ੍ਰਿਫਤ ਤੋਂ ਬਾਹਰ ਨਹੀਂ ਹਨ। ਸਿਆਣੇ ਕਹਿੰਦੇ ਹਨ ਕਿ ਚੋਰ ਨੂੰ ਨਾ ਮਾਰੋ ਚੋਰ ਦੀ ਮਾਂ ਨੂੰ ਮਾਰੋ ਕਿ ਉਹ ਇੱਕ ਅਜਿਹਾ ਚੋਰ ਹੋਰ ਨਾ ਜੰਮ ਦੇਵੇ। ਉਹੀ ਗੱਲ ਇੱਥੇ ਢੁਕਦੀ ਹੈ ਕਿ ਨਸ਼ਾ ਖਾਣ ਤੇ ਵੇਚਣ ਵਾਲਿਆਂ ਦੋਹਾਂ ਤੇ ਬਰਾਬਰ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਦੋਵੇਂ ਧਿਰਾਂ  ਇੱਕੋ ਜਿੰਨੀਆਂ  ਕਸੂਰਵਾਰ ਹਨ। ਪੁਲਿਸ ਨੂੰ ਸਖਤ ਹੋਣਾ ਪਵੇਗਾ। ਰਿਸ਼ਵਤ ਲੈ ਕੇ ਦੋਸ਼ੀਆਂ ਨੂੰ ਛੱਡਣ ਵਾਲੀ ਨੀਤੀ ਬਦਲਣੀ ਪਵੇਂਗੀ। ਜਿਹੜੇ ਪੁਲਿਸ ਕਰਮਚਾਰੀ ਨਸ਼ੇ ਦੇ ਆਦੀ ਹਨ। ਉਹਨਾਂ ਤੇ ਵੀ ਸਖਤੀ ਨਾਲ ਸ਼ਿਕੰਜਾ ਕਸਣ ਦੀ ਸਖਤ ਜ਼ਰੂਰਤ ਹੈ। ਲੋਕਾਂ ਦਾ ਸਾਥ ਵੀ ਚਾਹੀਦਾ ਹੈ। ਅਗਰ ਨਸ਼ੇ ਦੀ ਬਿਮਾਰੀ ਨੂੰ ਦੂਰ ਕਰਨ ਵਾਸਤੇ ਬਾਹਰਲੇ ਸੂਬਿਆਂ ਦੀ ਮੱਦਦ ਦੀ ਜ਼ਰੂਰਤ ਪਵੇ ਤਾਂ ਉਹ ਵੀ ਲੈ ਲੈਣੀ ਚਾਹੀਦੀ ਹੈ। ਸਾਡੇ ਲੋਕਾਂ ਦੇ ਰੋਲ ਮਾਡਲ ਫਿਲਮ ਇੰਡਸਟਰੀ ਵਿੱਚ ਨਸ਼ੇ ਨੂੰ ਪ੍ਰਮੋਟ ਕਰ ਰਹੇ ਹਨ ਉਹਨਾਂ ਤੇ ਵੀ ਨੱਥ ਪਾਉਣੀ ਬਣਦੀ ਹੈ। ਕਲਾਕਾਰ  ਜੋ ਨਸ਼ਿਆਂ ਤੇ ਅਸਲੇ ਦਾ ਪ੍ਰਚਾਰ ਕਰਨ ਵਿੱਚ ਲਗੇ ਹਨ ਉਹਨਾਂ ਤੇ ਦੇਸ਼-ਧਰੋ ਦੇ ਕੇਸ ਦਰਜ਼ ਹੋਣੇ ਚਾਹੀਦੇ ਹਨ। ਅਖੀਰ ਵਿੱਚ ਮੈਂ ਤਾਂ ਸਰਕਾਰ ਨੂੰ ਇਹੋ ਸਲਾਹ ਦੇਣਾ ਚਾਉਂਦਾ ਹਾਂ ਕਿ ਜਿਸ ਤਰ੍ਹਾਂ ਅੰਗਰੇਜ਼ ਅਪਰਾਧੀਆਂ ਨੂੰ ਕਾਲੇ ਪਾਣੀ ਭੇਜ ਦਿੰਦੇ ਸਨ ਇਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਨਸ਼ਿਆਂ ਦੇ ਵਪਾਰੀਆਂ ਨੂੰ ਫੜ ਕੇ ਇਹੋ ਜਿਹੀ ਜੇਲ੍ਹ ਵਿੱਚ ਸੁੱਟਣ ਜਿੱਥੇ ਇਹਨਾਂ ਦਾ ਥਹੁ ਪਤਾ ਵੀ ਨਾ ਕਿਸੇ ਨੂੰ ਲਗ ਸਕੇ। ‘ਕੁਵਿਟਲਾਂ’ ਦੇ ਹਿਸਾਬ ਨਾਲ ਫੜੀ ਜਾ ਰਹੀ ਹੈਰੋਇਨ ਨੂੰ ਤੁਰੰਤ ਬਰਬਾਦ ਕਰ ਦੇਣਾ ਚਾਹੀਦਾ ਹੈ।

ਇੰਝ ਹੀ ਨਸ਼ਿਆਂ ਦੀ ਕੀਮਤ ਵੀ ਕਦੇ ਨਹੀਂ ਦਸਣੀ ਚਾਹੀਦੀ। ਇਹ ਵੀ ਇੱਕ ਬੜਾ ਵੱਡਾ ਦੋਸ਼ ਹੈ। ਅੱਜਕਲ ਦੀ ਮੰਡੀਰ ਇਹੋ ਸੋਚਦੀ ਹੈ ਕਿ ਬਸ ਇਹੋ ਜਿਹੇ ਨਸ਼ੇ ਦਾ ਵਪਾਰ ਕਰੋ ਜਿਸ ਨਾਲ ਰਾਤੋ ਰਾਤ ਮਾਲਾਮਾਲ ਹੋ ਜਾਂਵਾਂਗੇ। ਸਰਕਾਰ ਨੂੰ ਦਿਨ ਰਾਤ ਨਸ਼ਿਆਂ ਨੂੰ ਰੋਕਣ ਦੀ ਮੁਹਿੰਮ ਚਲਾਉਣੀ ਚਾਹੀਦੀ ਹੈ। ਬੇਸ਼ਕ ਪੁਲਿਸ ਦੀ ਡਿਊਟੀ ਅੱਠ ਘੰਟੇ ਕਿਉਂ ਨਾ ਕਰਨੀ ਪਵੇ। ਪਰ ਪਹਿਰਾ ਸਖਤ ਤੋਂ ਸਖਤ ਕਰਨ ਦੀ ਅੱਜ ਜ਼ਰੂਰਤ ਹੈ। ਤਾਂ ਹੀ ਸਾਡਾ ਰੰਗਲਾ ਪੰਜਾਬ ਫਿਰ ਇੱਕ ਵਾਰ ਆਪਣੀ ਪਹਿਲਾਂ ਵਾਲੀ ਸਥਿਤੀ ਤੇ ਆਵੇਂਗਾ |ਸਾਨੂੰ  ਇਹ ਉਮੀਦ ਰੱਖਣੀ ਚਾਹੀਦੀ ਹੈ।
***
ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
ਮਮਦੋਟ ਫਿਰੋਜ਼ਪੁਰ
7589155501
***
868
***

About the author

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਸਵੈ-ਕਥਨ:

ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ।

ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ|

1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ|

ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ|

ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ|

ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ|

ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ|

ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ|
***
Subedar Jasvinder Singh Bhularia
e-mail:jaswinder.bhuleria.1@gmail.com

+91 75891 55501

ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ

ਸਵੈ-ਕਥਨ: ਮੈਂ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਮੇਰਾ ਜਨਮ 24 ਅਗਸਤ 1965 ਨੂੰ ਪਿੰਡ ਮਮਦੋਟ ਜਿਲ੍ਹਾ ਫਿਰੋਜ਼ਪੁਰ ਵਿੱਚ ਹੋਇਆ| ਮੇਰੀ ਮਾਤਾ ਸੁਰਜੀਤ ਕੌਰ ਤੇ ਪਿਤਾ ਸ. ਬਘੇਲ ਸਿੰਘ ਦੇ ਘਰ ਚਾਰ ਪੁੱਤਰ ਹੋਏ ਮੈ ਸਾਰਿਆ ਤੋਂ ਛੋਟਾ ਹਾਂ। ਮੈ ਦਸਵੀ ਜਮਾਤ ਤੱਕ ਪੜ੍ਹਾਈ [ਸ਼ਹੀਦ ਰਾਮ ਕਿਸ਼ਨ ਵਧਵਾ ਮਹਾਂਵੀਰ ਚੱਕਰ] ਸਰਕਾਰੀ ਹਾਈ ਸਕੂਲ ਮਮਦੋਟ ਵਿੱਚ ਕੀਤੀ| ਮੇਰਾ ਪਿੰਡ ਬਿਲਕੁਲ ਪਾਕਿਸਤਾਨ ਦੀ ਹੱਦ ਉਤੇ ਸਥਿਤ ਹੈ| 1988 ਤੋਂ ਪਹਿਲਾਂ ਜਦੋ ਸਰਹੱਦ ਉਤੇ ਤਾਰਬੰਦੀ ਨਹੀਂ ਕੀਤੀ ਸੀ ਉਸ ਵਕਤ ਲਹਿੰਦੇ ਪੰਜਾਬ ਤੇ ਸਾਡੇ ਚੜ੍ਹਦੇ ਪੰਜਾਬ ਦੇ ਲੋਕ ਭਾਵੇ ਇੱਕ ਦੂਜੇ ਨਾਲ ਨਹੀਂ ਸਨ, ਗਲਬਾਤ ਕਰ ਸਕਦੇ ਸਨ ਅਤੇ ਫਿਰ ਵੀ ਅਾਹਮੋ-ਸਾਹਮਣੇ ਕੰਮ ਕਰਦੇ ਨਜ਼ਰ ਆਉਂਦੇ ਰਹਿੰਦੇ ਸਨ| ਜਦੋਂ ਦੀ ਤਾਰਬੰਦੀ ਹੋ ਗਈ ਹੈ| ਉਸ ਸਮੇ ਤੋਂ ਲੋਕਾਂ ਦੀ ਆਪਸ ਵਿੱਚ ਦੂਰੀ ਹੋ ਗਈ ਹੈ| ਮਮਦੋਟ ਕਿਸੇ ਸਮੇਂ ਵਿੱਚ ਇਕ ਰਿਆਸਤ ਵਜੋਂ ਜਾਣਿਆ ਜਾਂਦਾ ਸੀ| ਮਹਾਰਾਜਾ ਰਣਜੀਤ ਸਿੰਘ ਨੇ ਜਦੋਂ ਫਰਵਰੀ 1807 ਵਿੱਚ, ਕਸੂਰ ਉੱਤੇ ਚੜ੍ਹਾਈ ਕੀਤੀ ਅਤੇ ਕੁਤਬੁੱਦੀਨ ਨੂੰ ਸੱਤਾ ਤੋਂ ਹਟਾ ਦਿੱਤਾ, ਮਹਾਰਾਜਾ ਨੇ ਕੁਤਬੁੱਦੀਨ ਨੂੰ ਮਮਦੋਟ ਦੇ 84 ਪਿੰਡਾਂ ਦੀ ਜਾਗੀਰ ਦੇ ਕੇ ਇਥੋਂ ਦਾ ਨਵਾਬ ਬਣਾ ਦਿੱਤਾ ਸੀ। ਮਮਦੋਟ ਦੇ ਨਵਾਬ ਇਫਤਿਖਾਰ ਹੁਸੈਨ ਖਾਨ, ਵੰਡ ਤੋਂ ਬਾਅਦ ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਬਣੇ ਸਨ| ਜਦੋਂ ਵੀ ਕਦੇ ਪਾਕਿਸਤਾਨ ਤੇ ਭਾਰਤ ਵਿਚ ਕੋਈ ਖਟਾਸ ਪੈਦਾ ਹੁੰਦੀ ਹੈ ਤੇ ਸਾਨੂੰ ਆਪਣਾ ਘਰ ਬਾਰ ਛੱਡਣਾ ਪੈਂਦਾ ਹੈ| ਭਾਵੇਂ ਜੰਗ 1965 ਦੀ ਹੋਵੇ ਭਾਵੇਂ 1971 ਦੀ ਤੇ ਭਾਵੇਂ ਕਾਰਗਿਲ ਦਾ ਯੁੱਧ| ਸਾਨੂੰ ਇਥੋਂ ਆਪਣਾ ਜੂਲੀ ਬਿਸਤਰਾ ਗੋਲ ਕਰਨਾ ਹੀ ਪੈਂਦਾ ਹੈ| ਪਿੰਡ ਬਾਰਡਰ ਤੇ ਹੋਣ ਕਰਕੇ ਇੱਥੇ ਅੱਜ ਤਕ ਵੀ ਕਾਲਜ ਨਹੀਂ ਬਣਿਆ |ਸਾਨੂੰ ਉਦੋਂ ਵੀ ਤੇ ਹੁਣ ਵੀ ਅਗੇ ਪੜ੍ਹਨ ਲਈ ਫਿਰੋਜ਼ਪੁਰ ਜਾਣਾ ਪੈਂਦਾ ਹੈ| ਸਾਡੇ ਸਕੂਲ ਤੇ ਬੀ. ਐਸ. ਐਫ. ਦੀ ਗਰਾਉਂਡ ਨਾਲੋ ਨਾਲ ਹੋਣ ਕਰਕੇ ਸਾਨੂੰ ਵੀ ਫੌਜ਼ ਦੀ ਵਰਦੀ ਪਾਉਣ ਦਾ ਬਹੁਤ ਸੌਂਕ ਸੀ| ਮੈ ਫਿਰੋਜ਼ਪੁਰ ਆਰ ਐਸ ਡੀ ਕਾਲਜ਼ ਵਿੱਚ ਪੜ੍ਹਦਾ ਪੜ੍ਹਦਾ ਫੌਜ਼ ਵਿੱਚ ਭਰਤੀ ਹੋ ਗਿਆ| ਜੁਲਾਈ 1984 ਨੂੰ ਮੈ ਅਾਰਟੀਲੇਰੀ [ਤੋਪਖਾਨੇ] ਦੇ ਵਿੱਚ ਇੱਕ ਟੈਕਨੀਕਲ ਅਸਿਸਟੈਂਟ ਵਜੋਂ ਭਰਤੀ ਹੋ ਗਿਆ| ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੈਦਰਾਬਾਦ ਵਿੱਚ ਟ੍ਰੇਨਿੰਗ ਕਰਕੇ ਥਰੀ ਮੀਡੀਅਮ ਰੇਜਿਮੇੰਟ ਵਿੱਚ ਬਤੋਰ ਸਿਪਾਹੀ ਡਿਊਟੀ ਕਰਨ ਲਗ ਪਿਆ| ਮਿਹਨਤ ਤੇ ਲਗਨ ਕਰਕੇ ਮੈ ਬਹੁਤ ਜਲਦੀ ਤੋਪਾਂ ਦਾ ਇੰਸਟ੍ਰਕਟਰ ਬਣ ਗਿਆ ਤੇ ਮੇਰਾ ਪ੍ਰਮੋਸ਼ਨ ਵੀ ਹੋ ਗਿਆ ਯਾਨੀ ਕਿ ਮੈ ਸੂਬੇਦਾਰ ਬਣ ਗਿਆ| ਪੂਰੇ 28 ਸਾਲ ਦੇਸ਼ ਦੀ ਸੇਵਾ ਕੀਤੀ| ਮੇਰਾ ਇਕ ਬੇਟਾ ਹੈ ਜੋ ਪਹਿਲਾਂ ਪੇਸ਼ੇ ਵਜੋਂ ਵਕੀਲ ਬਣਿਆ ਤੇ ਫਿਰ ਬਤੌਰ ਅਲਾਈਡ ਪੀ. ਸੀ. ਐਸ. ਆਫੀਸਰ ਵਜੋਂ ਨਵੇਂ ਸ਼ਹਿਰ ਵਿਖੇ ਲੇਬਰ ਇਨਫੋਰਸਮੈਂਟ ਆਫ਼ਿਸਰ ਦੀ ਡਿਊਟੀ ਕਰ ਰਿਹਾ ਹੈ| ਉਸ ਦੇ ਦੋ ਬੱਚੇ ਵੀ ਹਨ| ਜੇ ਕਰ ਮੈ ਗੱਲ ਕਰਾਂ ਹੁਣ ਲਿਖਣ ਦੀ| ਮੇਰੀਆਂ ਲਿਖੀਆਂ ਚਾਰ ਕੈਸੇਟਾਂ ਟੀ ਸੀਰੀਜ਼ ਤੋਂ ਰਿਲੀਜ਼ ਹੋਈਆਂ ਹਨ| ਪਰ ਉਹ ਚਾਰੇ ਹੀ ਧਾਰਮਿਕ ਕੈਸੇਟਾਂ ਬਾਬਾ ਨਿਰਮਲ ਸਿੰਘ ਜੀ ਪੱਥਰ ਸਾਹਿਬ ਵਾਲਿਆਂ ਨੇ ਰਿਕਾਰਡ ਕਰਵਾਈਆਂ ਸਨ| ਜਿਹਨਾਂ ਨੂੰ ਦਰਸ਼ਨ ਕੁਮਾਰ ਜੀ ਨੇ ਰਿਲੀਜ਼ ਕੀਤਾ ਸੀ| ਫੌਜ਼ ਦੀ ਨੌਕਰੀ ਦੌਰਾਨ ਹੀ ਮੈਨੂੰ ਐਲ ਓ ਸੀ ਕਾਰਗਿਲ ਫਿਲਮ ਵਿੱਚ ਕਰੀਨਾ ਕਪੂਰ ਜੀ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਸੀ| ਜੇ ਪੀ ਦੱਤਾ ਜੀ ਨੇ ਮੈਨੂੰ ਇਹ ਅਵਸਰ ਦਿੱਤਾ ਸੀ| ਫੌਜ਼ ਵਿੱਚ ਰਹਿੰਦਿਆਂ ਮੈ ਬਹੁਤਾ ਕੁਝ ਹੋਰ ਨਹੀਂ ਸੀ ਲਿਖ ਸਕਿਆ ਕਿਉਂਕਿ ਪਬੰਦੀਆ ਬਹੁਤ ਹੁੰਦੀਆਂ ਹਨ| ਪਰ ਸ਼ੌਕ ਨੂੰ ਮੈ ਜਿਆਦਾ ਦੇਰ ਨਹੀਂ ਰੌਕ ਸਕਿਆ| ਰਿਟਾਇਰਮੈਂਟ ਹੁੰਦਿਆਂ ਹੀ ਮੈਂ ਕਲਮ ਚੁੱਕ ਲਈ| ਸਭ ਤੋਂ ਪਹਿਲਾਂ ਮੈ ਸਿਰਫ ਦੇਸ਼ ਸੇਵਕ ਦੇ ਮਿਡਲ ਕਾਲਮ ਲਈ ਲਿਖਦਾ ਸੀ| ਹੌਲੀ ਹੌਲੀ ਮੇਰੀਆਂ ਕਵਿਤਾਵਾਂ ਵੀ ਰਸਾਲਿਆਂ ਤੇ ਮੈਗਜ਼ੀਨਾਂ ਵਿੱਚ ਛਪਣੀਆਂ ਸ਼ੁਰੂ ਗਈਆਂ| ਫਿਰ ਮੈ ਨਿੱਕੀਆਂ ਕਹਾਣੀਆਂ ਤੇ ਵੱਡੀਆਂ ਕਹਾਣੀਆਂ ਵੀ ਲਿਖਣ ਲਗ ਪਿਆ| ਹੁਣ ਤਕ ਮੇਰੇ ਅਜੀਤ, ਸਪੋਕਸਮੈਨ, ਰੋਜ਼ਾਨਾ ਪਹਿਰੇਦਾਰ, ਹਮਦਰਦ ਨਿਊਜ਼ ਪੇਪਰ, ਪੰਜਾਬੀ ਜਾਗਰਣ, ਅੱਜ ਦੀ ਆਵਾਜ਼, ਸੱਚ ਦੀ ਆਵਾਜ਼, ਆਸ਼ਿਆਨਾ, ਅਕਾਲੀਪਤ੍ਰਿਕਾ, ਚੜ੍ਹਦੀਕਲਾ, ਪੰਜਾਬੀ ਪੋਸਟ ਕਨੈਡਾ, ਪੰਜਾਬ ਪੋਸਟ ਕਨੈਡਾ, ਪ੍ਰੀਤਨਾਮਾਂ ਯੂ ਐਸ ਏ, ਦੇਸ਼ ਸੇਵਕ, ਪੰਜਾਬੀ ਟ੍ਰਿਬਿਊਨ, ਲੋਕ ਭਲਾਈ ਸੁਨੇਹਾ, ਸੱਚ ਕਹੁ , ਸੰਤ ਸਿਪਾਹੀ, ਕਲਾਕਾਰਾਂ ਨਾਲ ਰਾਬਤਾ, ਪੰਜ ਦਰਿਆ ਤੇ ਪਰਵਾਸੀ ਨਿਊਜ਼ ਪੇਪਰ, ਪੰਜਾਬ ਪੋਸਟ, ਸ਼ਬਦਾਂ ਦਾ ਕਾਫ਼ਲਾ| ਆਕਾਸ਼ਵਾਣੀ ਰੇਡੀਉ ਤੋਂ ਮਿੰਨੀ ਕਹਾਣੀਆਂ। ਓਨਏਅਰ, ਜੱਗਬਾਣੀ ਟੀਵੀ ਚੈਨਲ, ਸਪੋਕਸਮੈਨ ਟੀਵੀ ਚੈਨਲ, ਚੜ੍ਹਦੀ ਕਲਾ ਟੀਵੀ ਚੈਨਲ ਤੋਂ ਵੀ ਮੇਰੀਆਂ ਰਚਨਾਵਾਂ ਆਉਂਦੀਆਂ ਹੀ ਰਹਿੰਦੀਆਂ ਹਨ| *** Subedar Jasvinder Singh Bhularia e-mail:jaswinder.bhuleria.1@gmail.com +91 75891 55501

View all posts by ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ →