28 April 2024

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸ਼ਿਵ ਬਟਾਲਵੀ ਤੇ ਅੰਮ੍ਰਿਤਾ ਪ੍ਰੀਤਮ ਨੂੰ ਸਮਰਪਿਤ ਕਾਵਿ ਮਿਲਣੀ—ਰਮਿੰਦਰ ਰਮੀ

ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾਕਟਰ ਸਰਬਜੀਤ ਕੌਰ ਸੋਹਲ, ਅੰਤਰਰਾਸ਼ਟਰੀ ਸਾਹਿਤਕ ਸੰਸਥਾ ਦੀ ਸੰਸਥਾਪਕ/ਮੁੱਖ ਪ੍ਰਬੰਧਕ ਰਮਿੰਦਰ ਰਮੀ ਅਤੇ ਸਰਪ੍ਰਸਤ/ਪ੍ਰਬੰਧਕ ਸੁਰਜੀਤ ਕੌਰ ਜੀ ਵੱਲੋਂ ਸ਼ਿਵ ਬਟਾਲਵੀ ਤੇ ਅੰਮ੍ਰਿਤਾ ਪ੍ਰੀਤਮ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਵਿ ਮਿਲਣੀ ਦਾ ਆਯੋਜਨ ਬੀਤੇ ਦਿਨੀਂ 14 ਅਗਸਤ ਨੂੰ ਕੀਤਾ ਗਿਆ।

ਇਸ ਅੰਤਰਰਾਸ਼ਟਰੀ ਕਾਵਿ ਮਿਲਣੀ ਦੇ ਪ੍ਰੋਗਰਾਮ ਵਿੱਚ ਬਹੁਤ ਨਾਮਵਰ ਸ਼ਖ਼ਸੀਅਤਾਂ ਤੇ ਉੱਚ ਪਾਏ ਦੇ ਕਵੀਆਂ ਨੇ ਸ਼ਿਰਕਤ ਕੀਤੀ ਤੇ ਸ਼ਿਵ ਕੁਮਾਰ ਬਟਾਲਵੀ ਅਤੇ ਅੰਮ੍ਰਿਤਾ ਪ੍ਰੀਤਮ ਤੇ ਉਹਨਾਂ ਦੀਆਂ ਅਤੇ ਆਪਣੀਆਂ ਰਚਨਾਵਾਂ ਨੂੰ ਪੜ੍ਹਕੇ ਅਤੇ ਕੁਝ ਨੇ ਆਪਣੀ ਸੁਰੀਲੀ ਅਵਾਜ਼ ਵਿੱਚ ਗਾ ਕੇ ਮਾਹੋਲ ਨੂੰ ਰੰਗੀਨ ਬਣਾ ਦਿੱਤਾ।

ਬੁਲਾਰਿਅਾਂ ਵਿੱਚ ਮੁੱਖ ਮਹਿਮਾਨ ਮਨਜੀਤ ਇੰਦਰਾ, ਅੰਮੀਆਂ ਕੁੰਵਰ, ਮਿਹਰਬਾਨ ਬਟਾਲਵੀ(ਸ਼ਿਵ ਬਟਾਲਵੀ ਜੀ ਦਾ ਬੇਟਾ) ਅਤੇ ਵਿਸ਼ੇਸ਼ ਮਹਿਮਾਨ ਸਫ਼ੀਆ ਹਯਾਤ, ਕਵਿੰਦਰ ਚਾਂਦ, ਪਿਆਰਾ ਸਿੰਘ ਕੁੱਦੋਵਾਲ, ਭੁਪਿੰਦਰ ਸਿੰਘ ਵਾਲੀਆ, ਡਾ: ਕੁਲਦੀਪ ਸਿੰਘ ਦੀਪ, ਅਮਰਜੀਤ ਪੰਛੀ, ਪਰਮਜੀਤ ਦਿਓਲ, ਨਦੀਮ ਅਫ਼ਜ਼ਲ,ਮੀਨਾ ਮਹਿਰੋਕ, ਵਿਜੇਤਾ ਭਰਦਵਾਜ, ਦੀਪ ਕੁਲਦੀਪ, ਤਰਲੋਚਨ ਲੋਚੀ, ਸੁਖਦੀਪ ਬਿਰਡਨੋ ਆਦਿ ਸ਼ਾਮਲ ਸਨ।

ਡਾਕਟਰ ਸਰਬਜੀਤ ਕੌਰ ਸੋਹਲ ਜੀ ਨੇ ਹਾਜ਼ਰੀਨ ਮੈਂਬਰਜ਼ ਨੂੰ ਜੀ ਆਇਆ ਕਿਹਾ ਤੇ ਦੱਸਿਆ ਕਿ ਸ਼ਿਵ ਬਟਾਲਵੀ ਅਤੇ ਅੰਮ੍ਰਿਤਾ ਪ੍ਰੀਤਮ ਜੀ ਨੂੰ ਸਮਰਪਿਤ ਇਹ ਅੰਤਰਰਾਸ਼ਟਰੀ ਸਾਹਿਤਕ ਤੇ ਪੰਜਾਬ ਸਾਹਿਤ ਅਕਾਦਮੀ ਵੱਲੋਂ ਇਹ ਪਰੋਗਰਾਮ ਮਿਲਕੇ ਸਾਂਝੇ ਤੌਰ ਤੇ ਕੀਤਾ ਗਿਆ ਹੈ। ਇਸ ਮੀਟਿੰਗ ਦੀ ਵਿਸ਼ੇਸ਼ ਗੱਲ ਇਹ ਸੀ ਕਿ ਰਮਿੰਦਰ ਰਮੀ ਨੇ ਸ਼ਿਵ ਬਟਾਲਵੀ ਜੀ ਦੇ ਬੇਟੇ ਮਿਹਰਬਾਨ ਬਟਾਲਵੀ ਜੀ ਨੂੰ ਵਿਸ਼ੇਸ਼ ਸੱਦਾ ਦਿੱਤਾ ਸੀ। ਜਿਹਨਾਂ ਦਾ ਸੱਭ ਮੈਂਬਰਜ਼ ਵੱਲੋਂ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ ਤੇ ਸੱਭ ਨੇ ਇਹੀ ਮਹਿਸੂਸ ਕੀਤਾ ਜਿਵੇਂ ਅਸੀਂ ਅੱਜ ਸ਼ਿਵ ਬਟਾਲਵੀ ਜੀ ਦੇ ਦਰਸ਼ਨ ਕਰ ਲਏ ਹੋਣ, ਸਾਡੇ ਸਾਹਮਣੇ ਸ਼ਿਵ ਬੈਠੇ ਹੋਣ।

ਇਸ ਕਾਵਿ ਮਿਲਣੀ ਦੇ ਹੋਸਟ ਰਿੰਟੂ ਭਾਟੀਆ ਜੀ ਸਨ ਜਿਹਨਾਂ ਦੀ ਹੋਸਟਿੰਗ ਕਾਬਿਲੇ ਤਾਰੀਫ਼ ਸੀ।

ਪ੍ਰੋਗਰਾਮ ਦੀ ਸ਼ੁਰੂਆਤ ਤ੍ਰੈਲੋਚਨ ਲੋਚੀ ਜੀ ਦੀ ਸੁਰੀਲੀ ਅਵਾਜ਼ ਵਿੱਚ (ਸ਼ਹਿਰ ਤੇਰੇ ਤ੍ਰਿਕਾਲਾਂ ਪਈਆਂ) ਗ਼ਜ਼ਲ਼ ਨਾਲ ਹੋਈ। ਅਮਰਜੀਤ ਪੰਛੀ ਨੇ ਵੀ ਆਪਣੀ ਪਿਆਰੀ ਅਵਾਜ਼ ਵਿੱਚ ਗਾ ਕੇ ਸ਼ਿਵ ਦੀ ਰਚਨਾ (ਮੈਨੂੰ ਤੇਰਾ ਸ਼ਬਾਬ ਲੈ ਬੈਠਾ ) ਸੁਣਾਈ। ਇਸੇ ਤਰਾਂ ਸੱਭ ਮੈਂਬਰਜ਼ ਦੀਆਂ ਰਚਨਾਵਾਂ ਬਹੁਤ ਹੀ ਭਾਵਪੂਰਤ ਅਤੇ ਬਾਕਮਾਲ ਸਨ, ਤੇ ਉਹਨਾਂ ਦੀ ਪੇਸ਼ਕਾਰੀ ਵੀ ਬਹੁਤ ਲਜਵਾਬ ਸੀ। ਕਵਿੰਦਰ ਚਾਂਦ ਤੇ ਡਾ : ਕੁਲਦੀਪ ਸਿੰਘ ਦੀਪ ਨੇ ਅਜ਼ਾਦੀ ਦਿਵਸ ਸੰਬੰਧੀ ਆਪਣੀਆਂ ਖ਼ੂਬਸੂਰਤ ਤੇ ਦਿਲ ਨੂੰ ਛੂੰਹਦੀਆਂ ਹੋਈਆਂ ਰਚਨਾਵਾਂ ਸੁਣਾਈਆਂ।

ਪਿਆਰਾ ਸਿੰਘ ਕੁੱਦੋਵਾਲ ਜੀ ਨੇ ਸ਼ਿਵ ਦੀ ਰਚਨਾ (ਮੈਨੂੰ ਮੁਕਤ ਕਰੋ )ਬਹੁਤ ਦਿਲ ਟੁੰਬਵੀਂ ਅਵਾਜ਼ ਵਿੱਚ ਪੇਸ਼ ਕੀਤੀ। ਰਿੰਟੂ ਭਾਟੀਆ ਜੀ ਹਰ ਮੈਂਬਰ ਨੂੰ ਆਪਣੀ ਰਚਨਾ ਪੇਸ਼ ਕਰਨ ਤੋਂ ਪਹਿਲਾਂ ਉਹਨਾਂ ਨੂੰ ਇੰਟਰੋਡਿਊਸ ਕਰਾਉਂਦੇ ਸਨ। ਬਹੁਤ ਸੁਖਾਵੇਂ ਮਾਹੋਲ ਵਿੱਚ ਇਹ ਕਾਵਿ ਮਿਲਣੀ ਹੋਈ, ਜਿਸਦਾ ਹਰ ਇਕ ਨੇ ਅਨੰਦ ਮਾਣਿਆ। ਵਿਸ਼ੇਸ਼ ਗੱਲ ਇਹ ਸੀ ਕਿ ਸੱਭ ਮੈਂਬਰਜ਼ ਨੇ 3 ਘੰਟੇ ਲਗਾਤਾਰ ਮੀਟਿੰਗ ਵਿੱਚ ਬੈਠਕੇ ਇਸ ਅੰਤਰਰਾਸ਼ਟਰੀ ਕਾਵਿ ਮਿਲਣੀ ਵਿੱਚ ਆਏ ਮਹਿਮਾਨਾਂ ਦੀ ਸ਼ਾਇਰੀ ਦਾ ਅਨੰਦ ਮਾਣਿਆ। ਮਨਜੀਤ ਇੰਦਰਾ ਨੇ ਸ਼ਿਵ ਬਾਰੇ ਆਪਣੀਆਂ ਕੁਝ ਯਾਦਾਂ ਨੂੰ ਵੀ ਸਾਂਝਾ ਕੀਤਾ ਤੇ ਆਪਣੀ ਸੁਰੀਲੀ ਅਵਾਜ਼ ਵਿੱਚ ਇਕ ਰਚਨਾ ਗਾ ਕੇ ਸੁਣਾਈ। ਇਸੇ ਤਰਾਂ ਅੰਮੀਆਂ ਕੁੰਵਰ ਜੀ ਨੇ ਅੰਮ੍ਰਿਤਾ ਪ੍ਰੀਤਮ ਬਾਰੇ ਆਪਣੀਆਂ ਕੁਝ ਯਾਦਾਂ ਨੂੰ ਸਾਂਝਾ ਕੀਤਾ ਤੇ ਬਹੁਤ ਪਿਆਰੀ ਆਪਣੀ ਇਕ ਰਚਨਾ ਨੂੰ ਪੇਸ਼ ਕੀਤਾ ਜਿਸ ਵਿੱਚ ਉਹਨਾਂ ਦੇ ਤੇ ਅੰਮ੍ਰਿਤਾ ਪ੍ਰੀਤਮ ਦੇ ਆਪਸੀ ਪਿਆਰ ਤੇ ਆਪਸੀ ਰਿਸ਼ਤੇ ਦੇ ਨਿੱਘ ਦੀ ਖ਼ੁਸ਼ਬੂ ਆ ਰਹੀ ਸੀ।

ਪ੍ਰੋਗਰਾਮ ਦੀ ‘ਕਲੋਜ਼ਿੰਗ’ ਨਾਮਵਰ ਸ਼ਾਇਰਾ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਸਰਪ੍ਰਸਤ ਸੁਰਜੀਤ ਕੌਰ ਜੀ ਨੇ ਕੀਤੀ ਤੇ ਕਿਹਾ ਕਿ ਅੱਜ ਦੀ ਅੰਤਰਰਾਸ਼ਟਰੀ ਕਾਵਿ ਮਿਲਣੀ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾਕਟਰ ਸਰਬਜੀਤ ਕੌਰ ਸੋਹਲ ਜੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਰਮਿੰਦਰ ਰਮੀ ਵੱਲੋਂ ਸਾਂਝੇ ਤੌਰ ਤੇ ਆਯੋਜਿਤ ਕੀਤੀ ਗਈ ਸੀ। ਇਹ ਪ੍ਰੋਗ੍ਰਾਮ ਬਹੁਤ ਵਧੀਆ ਹੋ ਰਹੇ ਹਨ ਤੇ ਦੇਸ਼ਾਂ ਪ੍ਰਦੇਸ਼ਾਂ ਵਿੱਚੋਂ ਨਾਮਵਰ ਸ਼ਖ਼ਸੀਅਤਾਂ ਨੂੰ ਇਕ ਮੰਚ ਤੇ ਇਕੱਠਿਆਂ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰੋਗਰਾਮ ਬਹੁਤ ਕਾਮਯਾਬ ਰਿਹਾ। ਬਾਦ ਵਿੱਚ ਇਸ ਸੰਸਥਾ ਦੀ ਸੰਸਥਾਪਕ ਤੇ ਪ੍ਰਬੰਧਕ ਰਮਿੰਦਰ ਰਮੀ ਨੇ ਡਾਕਟਰ ਸਰਬਜੀਤ ਕੌਰ ਸੋਹਲ ਜੀ , ਸੰਚਾਲਕ ਰਿੰਟੂ ਭਾਟੀਆ, ਸੁਰਜੀਤ ਕੌਰ ਜੀ ਤੇ ਮੀਟਿੰਗ ਵਿੱਚ ਹਾਜ਼ਰੀਨ ਮੈਂਬਰਜ਼ ਦਾ ਦਿਲੋਂ ਸ਼ੁਕਰਾਨਾ ਕੀਤਾ ਤੇ ਕਿਹਾ ਕਿ ਆਸ ਕਰਦੇ ਹਾਂ ਕਿ ਸੱਭ ਮੈਂਬਰਜ਼ ਤੇ ਦੋਸਤਾਂ ਦਾ ਸਾਨੂੰ ਹਮੇਸ਼ਾਂ ਇਸੇ ਤਰਾਂ ਸਹਿਯੋਗ ਮਿਲਦਾ ਰਹੇਗਾ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾਕਟਰ ਸਰਬਜੀਤ ਕੌਰ ਸੋਹਲ ਜੀ ਪਹਿਲੇ ਦਿਨ ਤੋਂ ਹਮੇਸ਼ਾਂ ਸਾਡੇ ਨਾਲ ਹਨ ਤੇ ਇਹਨਾਂ ਦੇ ਟੀਮ ਮੈਂਬਰਜ਼ ਵੀ ਸਾਨੂੰ ਪੂਰਾ ਸਹਿਯੋਗ ਦਿੰਦੇ ਹਨ।

ਇਸ ਕਾਵਿ ਮਿਲਣੀ ਵਿੱਚ ਮੈਂਬਰਜ਼ ਦੀ ਹਾਜ਼ਰੀ ਬਹੁਤਾਤ ਵਿੱਚ ਸੀ। ਇਹ ਪ੍ਰੋਗਰਾਮ ਬਹੁਤ ਸ਼ਾਨਦਾਰ ਤੇ ਕਾਮਯਾਬ ਹੋ ਨਿਬੜਿਆ, ਜਿਸਦੇ ਚਰਚੇ ਦੀ ਗੂੰਜ ਦੁਨੀਆਂ ਭਰ ਵਿੱਚੋਂ ਸੁਣਾਈ ਦੇ ਰਹੀ ਹੈ।
***
854
***

About the author

ਰਮਿੰਦਰ ਰਮੀ
+1 647 919 9023 | raminderwalia213@gmail.com | + ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਜੀਵਨ ਬਿਉਰਾ:
ਪੂਰਾ ਨਾਮ: ਰਮਿੰਦਰ ਕੌਰ ਵਾਲੀਆ
ਕਲਮੀ ਨਾਮ: ਰਮਿੰਦਰ ਰਮੀ
ਪਿਤਾ ਦਾ ਨਾਮ: ਸ: ਇੰਦਰਜੀਤ ਸਿੰਘ ਆਹਲੂਵਾਲੀਆ
ਮਾਤਾ ਦਾ ਨਾਮ: ਸ੍ਰੀਮਤੀ ਰਜਿੰਦਰ ਕੌਰ ਆਹਲੂਵਾਲੀਆ
ਜਨਮ ਸਥਾਨ: ਜਲੰਧਰ
ਜਨਮ ਤਰੀਕ: 23 ਮਾਰਚ 1954
ਪਾਲਣਾ: ਅੰਮ੍ਰਿਤਸਰ, ਪੰਜਾਬ, ਭਾਰਤ

ਸਿਖਿਆ: ਬੀ. ਏ. , ਗੁਰੂ ਨਾਨਕ ਦੇਵ ਯੂਨਿਵਰਸਿਟੀ, ਪੰਜਾਬ
ਪੱਕਾ ਪਤਾ: 213 Vodden Street West L6X 2W8, Ontario, Brampton
Mobile: +1 (647) 919-9023
E-mail: raminderwalia213@gmail.com

ਸ਼ੌਕ: ਲਿਖਣਾ ਪੜ੍ਹਣਾ ਤੇ ਗੁਰੂ ਘਰ ਨਾਲ ਪ੍ਰੀਤ, ਕੀਰਤਨ ਬੱਚਪਨ ਵਿੱਚ ਸਿੱਖਿਆ ਤੇ ਚੰਡੀਗੜ੍ਹ 23.24 ਸਾਲ ਬਾਦ ਫਿਰ ਸ਼ੁਰੂ ਕੀਤਾ ਸੀ ਜੋ ਕਿ ਕੈਨੇਡਾ ਆਉਣ ਦੇ ਬਾਦ ਵੀ ਅਜੇ ਸੈਕਟਰ 37 ਸੀ ਚੰਡੀਗੜ੍ਹ ਨਾਲ ਸਾਂਝ ਬਰਕਰਾਰ ਹੈ।

* ਚੰਡੀਗੜ੍ਹ ਦੇ ਸਮੂਹ ਇਸਤਰੀ ਸਤਿਸੰਗ ਦੀ ਸੈਕਟਰੀ ਜਨਰਲ ਤੇ ਸਿੱਖ ਨਾਰੀ ਮੰਚ ਦੀ ਸੀਨੀਅਰ ਵਾਈਸ ਪ੍ਰਧਾਨ ਵਜੋਂ ਸੇਵਾ ਨਿਭਾਈ।

* ਪੜ੍ਹਣ ਲਿਖਣ ਦਾ ਸ਼ੋਕ ਤਾਂਂ ਬਚਪਨ ਵਿਚ ਸੀ ਤੇ ਕਾਲਜ ਦੀ ਮੈਗਜ਼ੀਨ ਵਿਚ ਵੀ ਆਰਟੀਕਲ ਤੇ ਕਹਾਣੀ ਲਿਖ ਕੇ ਦਿੰਦੀ ਰਹੀ ਸੀ। ਸ: ਗੁਰਬਖ਼ਸ਼ ਸਿੰਘ ਪ੍ਰੀਤਲੜੀ ਤੇ ਸ: ਨਵਤੇਜ ਸਿੰਘ ਨੂੰ ਵੀ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ।

* ਬਰੈਂਪਟਨ ਵਿਚ ਸੱਭ ਸਾਹਿਤਕ ਤੇ ਸਮਾਜਿਕ ਸੰਸਥਾਵਾਂ ਨਾਲ ਜੁੜੀ ਹੋਈ ਹਾਂ।
ਲਿਖਣ ਰੁਚੀ: ਹਰ ਵਿਸ਼ੇ ਤੇ ਲਿਖਣਾ,ਕਵਿਤਾ, ਲੇਖ, ਯਾਦਾਂ, ਰੀਪੋਰਟਿੰਗ ਆਦਿ
ਪ੍ਰਕਾਸ਼ਨਾ: ‘ਕਿਸ ਨੂੰ ਆਖਾਂ’ (ਕਾਵਿ ਸੰਗ੍ਰਹਿ), ਦੂਜੀ ਪੁਸਤਕ ਤਿਆਰੀ ਅਧੀਨ

ਹੋਰ ਸਰਗਰਮੀਅਾਂ ਬੇਅੰਤ ਜਿਵੇਂ ਕਿ ਫੇਸ ਬੁਕ, ਵਟਸਅਪ ਗਰੁੱਪ ਵਿਚ ਰਚਨਾਵਾਂ ਦੇਣੀਅਾਂ ਅਤੇ ਜੂਮ ਮੀਟਿੰਗਾਂ ਕਰਕੇ ਹੋਰ ਸਾਹਿਤਕਾਰਾਂ ਨਾਲ ਕਾਵਿ ਮਿਲਣੀਅਾਂ ਆਦਿ ਕਰਨਾ।
***

ਰਮਿੰਦਰ ਰਮੀ

ਜੀਵਨ ਬਿਉਰਾ: ਪੂਰਾ ਨਾਮ: ਰਮਿੰਦਰ ਕੌਰ ਵਾਲੀਆ ਕਲਮੀ ਨਾਮ: ਰਮਿੰਦਰ ਰਮੀ ਪਿਤਾ ਦਾ ਨਾਮ: ਸ: ਇੰਦਰਜੀਤ ਸਿੰਘ ਆਹਲੂਵਾਲੀਆ ਮਾਤਾ ਦਾ ਨਾਮ: ਸ੍ਰੀਮਤੀ ਰਜਿੰਦਰ ਕੌਰ ਆਹਲੂਵਾਲੀਆ ਜਨਮ ਸਥਾਨ: ਜਲੰਧਰ ਜਨਮ ਤਰੀਕ: 23 ਮਾਰਚ 1954 ਪਾਲਣਾ: ਅੰਮ੍ਰਿਤਸਰ, ਪੰਜਾਬ, ਭਾਰਤ ਸਿਖਿਆ: ਬੀ. ਏ. , ਗੁਰੂ ਨਾਨਕ ਦੇਵ ਯੂਨਿਵਰਸਿਟੀ, ਪੰਜਾਬ ਪੱਕਾ ਪਤਾ: 213 Vodden Street West L6X 2W8, Ontario, Brampton Mobile: +1 (647) 919-9023 E-mail: raminderwalia213@gmail.com ਸ਼ੌਕ: ਲਿਖਣਾ ਪੜ੍ਹਣਾ ਤੇ ਗੁਰੂ ਘਰ ਨਾਲ ਪ੍ਰੀਤ, ਕੀਰਤਨ ਬੱਚਪਨ ਵਿੱਚ ਸਿੱਖਿਆ ਤੇ ਚੰਡੀਗੜ੍ਹ 23.24 ਸਾਲ ਬਾਦ ਫਿਰ ਸ਼ੁਰੂ ਕੀਤਾ ਸੀ ਜੋ ਕਿ ਕੈਨੇਡਾ ਆਉਣ ਦੇ ਬਾਦ ਵੀ ਅਜੇ ਸੈਕਟਰ 37 ਸੀ ਚੰਡੀਗੜ੍ਹ ਨਾਲ ਸਾਂਝ ਬਰਕਰਾਰ ਹੈ। * ਚੰਡੀਗੜ੍ਹ ਦੇ ਸਮੂਹ ਇਸਤਰੀ ਸਤਿਸੰਗ ਦੀ ਸੈਕਟਰੀ ਜਨਰਲ ਤੇ ਸਿੱਖ ਨਾਰੀ ਮੰਚ ਦੀ ਸੀਨੀਅਰ ਵਾਈਸ ਪ੍ਰਧਾਨ ਵਜੋਂ ਸੇਵਾ ਨਿਭਾਈ। * ਪੜ੍ਹਣ ਲਿਖਣ ਦਾ ਸ਼ੋਕ ਤਾਂਂ ਬਚਪਨ ਵਿਚ ਸੀ ਤੇ ਕਾਲਜ ਦੀ ਮੈਗਜ਼ੀਨ ਵਿਚ ਵੀ ਆਰਟੀਕਲ ਤੇ ਕਹਾਣੀ ਲਿਖ ਕੇ ਦਿੰਦੀ ਰਹੀ ਸੀ। ਸ: ਗੁਰਬਖ਼ਸ਼ ਸਿੰਘ ਪ੍ਰੀਤਲੜੀ ਤੇ ਸ: ਨਵਤੇਜ ਸਿੰਘ ਨੂੰ ਵੀ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ । * ਬਰੈਂਪਟਨ ਵਿਚ ਸੱਭ ਸਾਹਿਤਕ ਤੇ ਸਮਾਜਿਕ ਸੰਸਥਾਵਾਂ ਨਾਲ ਜੁੜੀ ਹੋਈ ਹਾਂ। ਲਿਖਣ ਰੁਚੀ: ਹਰ ਵਿਸ਼ੇ ਤੇ ਲਿਖਣਾ,ਕਵਿਤਾ, ਲੇਖ, ਯਾਦਾਂ, ਰੀਪੋਰਟਿੰਗ ਆਦਿ ਪ੍ਰਕਾਸ਼ਨਾ: ‘ਕਿਸ ਨੂੰ ਆਖਾਂ’ (ਕਾਵਿ ਸੰਗ੍ਰਹਿ), ਦੂਜੀ ਪੁਸਤਕ ਤਿਆਰੀ ਅਧੀਨ ਹੋਰ ਸਰਗਰਮੀਅਾਂ ਬੇਅੰਤ ਜਿਵੇਂ ਕਿ ਫੇਸ ਬੁਕ, ਵਟਸਅਪ ਗਰੁੱਪ ਵਿਚ ਰਚਨਾਵਾਂ ਦੇਣੀਅਾਂ ਅਤੇ ਜੂਮ ਮੀਟਿੰਗਾਂ ਕਰਕੇ ਹੋਰ ਸਾਹਿਤਕਾਰਾਂ ਨਾਲ ਕਾਵਿ ਮਿਲਣੀਅਾਂ ਆਦਿ ਕਰਨਾ। ***

View all posts by ਰਮਿੰਦਰ ਰਮੀ →