| ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਸਮਰਪਿਤ ਰਹੀ ਗ਼ਜ਼ਲ ਮੰਚ ਸਰੀ ਦੀ ਸੁਰੀਲੀ ਸ਼ਾਮ—ਹਰਦਮ ਮਾਨ ਸੁਖਦੇਵ ਸਾਹਿਲ ਅਤੇ ਪਰਖਜੀਤ ਸਿੰਘ ਦੀ ਖੂਬਸੂਰਤ ਪੇਸ਼ਕਾਰੀ ਨੇ ਖੂਬ ਵਾਹ ਵਾਹ ਖੱਟੀ |
|
|
|
*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ। |
Hardam Singh Mann
Punjabi Poet,
Suurey (Canada)
+1604-308-6663

by
ਸਰੀ, 22 ਮਈ 2024 -ਗ਼ਜ਼ਲ ਮੰਚ ਸਰੀ ਵੱਲੋਂ ਬੀਤੇ ਦਿਨ ਰਿਫਲੈਕਸ਼ਨ ਬੈਂਕੁਇਟ ਅਤੇ ਕਾਨਫਰੰਸ ਸੈਂਟਰ ਸਰੀ ਵਿਚ ਸੁਰੀਲੀ ਸੰਗੀਤਕ ਸ਼ਾਮ ਮਨਾਈ ਗਈ ਜਿਸ ਵਿਚ ਗ਼ਜ਼ਲ ਗਾਇਕ ਸੁਖਦੇਵ ਸਾਹਿਲ, ਪਰਖਜੀਤ ਸਿੰਘ, ਡਾ. ਰਣਦੀਪ ਮਲਹੋਤਰਾ ਅਤੇ ਮੇਸ਼੍ਹੀ ਬੰਗੜ ਨੇ ਆਪਣੇ ਸੁਰੀਲੇ ਸੁਰਾਂ ਨਾਲ ਬਹੁਤ ਹੀ ਖੂਬਸੂਰਤ ਸੰਗੀਤਕ ਮਾਹੌਲ ਸਿਰਜਿਆ। ਮੰਚ ਵੱਲੋਂ ਗ਼ਜ਼ਲਾਂ ਦੀ ਇਹ ਸ਼ਾਮ ਮਰਹੂਮ ਸ਼ਾਇਰ ਸੁਰਜੀਤ ਪਾਤਰ ਨੂੰ ਸਮਰਪਿਤ ਕੀਤੀ ਗਈ। ਪ੍ਰੋਗਰਾਮ ਦੇ ਆਗਾਜ਼ ਵਿਚ ਮੰਚ ਦੇ ਬੁਲਾਰੇ ਰਾਜਵੰਤ ਰਾਜ ਨੇ ਪੰਜਾਬੀ ਦੇ ਮਹਾਨ ਸ਼ਾਇਰ ਸੁਰਜੀਤ ਪਾਤਰ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੇ ਅਚਨਚੇਤ ਰੁਖ਼ਸਤ ਹੋ ਜਾਣ ‘ਤੇ ਦੁੱਖ ਪ੍ਰਗਟ ਕੀਤਾ। ਸਭਨਾਂ ਵੱਲੋਂ ਇਕ ਮਿੰਟ ਦਾ ਮੋਨ ਧਾਰ ਕੇ ਮਰਹੂਮ ਸ਼ਾਇਰ ਨੂੰ ਸਿਜਦਾ ਕੀਤਾ ਗਿਆ।