25 April 2024

ਵਫ਼ਾਦਾਰ ਹਾਂ ਮਾਂ ਬੋਲੀ ਦਾ—ਰਵਿੰਦਰ ਸਿੰਘ ਕੁੰਦਰਾ(ਕਵੈਂਟਰੀ ਯੂ.ਕੇ.)

ਵਫ਼ਾਦਾਰ ਹਾਂ ਮਾਂ ਬੋਲੀ ਦਾ

ਵਫਾਦਾਰ ਹਾਂ ਮਾਂ ਬੋਲੀ ਦਾ, ਗ਼ਦਾਰ ਨਹੀਂ,
ਇਸ ਨੂੰ ਪਿੱਠ ਦਿਖਾਣਾ, ਮੈਨੂੰ ਦਰਕਾਰ ਨਹੀਂ।

ਸਦਾ ਇਸੇ ਦਾ ਖੱਟਿਆ ਖਾਧਾ ਹੈ, ਦਿਨੇ ਰਾਤੀਂ,
ਕਿਉਂ ਮੈਂ ਨਮਕ ਹਰਾਮ ਕਰਾਂ, ਨਹੀਂ ਯਾਰ ਨਹੀਂ!

ਲੜਨਾ ਮਨਜ਼ੂਰ ਹੈ ਮੈਨੂੰ, ਨੰਗੇ ਧੜ ਹਰ ਵੇਲੇ,
ਸਹਿਣਾ ਕਿਸੇ ਵੀ ਸਕਤੇ ਦਾ, ਕੋਈ ਵਾਰ ਨਹੀ।

ਕਈ ਦੇਖੇ ਪੁੱਤ ਕਪੁੱਤ ਬਣਦੇ, ਮਾਂ ਬੋਲੀ ਦੇ,
ਐਸੇ ਲੋਕਾਂ ਨਾਲ ਮੇਰਾ, ਕੋਈ ਸਰੋਕਾਰ ਨਹੀਂ।

ਆਪਣੀ ਛੱਡ ਦੂਜੀ ਵੱਲ, ਧਾਣਾ ਨਹੀਂ ਫੱਬਦਾ,
ਇੰਝ ਆਪਣੀ ਬੋਲੀ ਦਾ, ਹੋਣਾ ਪਰਸਾਰ ਨਹੀਂ।

ਜੰਦਰਾ ਮਾਰ ਜੋ ਤੁਰ ਜਾਂਦੇ ਨੇ, ਘਰ ਛੱਡ ਕੇ,
ਉਨ੍ਹਾਂ ਲਈ ਕਦੀ ਖੁੱਲ੍ਹਦਾ, ਮੁੜ ਉਹ ਦੁਆਰ ਨਹੀਂ।

ਪੈਰ ਪੈਰ ‘ਤੇ ਪਹਿਰਾ, ਦੇਣਾ ਪੈਂਦਾ ਹੈ,
ਲੁੱਟਿਆ ਉਹੀ ਜਾਂਦਾ ਜੋ, ਖ਼ਬਰਦਾਰ ਨਹੀਂ।

ਪੱਥਰ ਚੱਟ ਕੇ ਮੱਛੀ, ਕਦੀ ਤਾਂ ਮੁੜ ਆਉਂਦੀ,
ਵਿਸਾਰਨ ਵਿਰਸਾ ਉਹੀ, ਜਿਨ੍ਹਾਂ ਨੂੰ ਪਿਆਰ ਨਹੀਂ।

ਵਫ਼ਾਦਾਰਾਂ ਨੂੰ ਤਾਂ ਮਾਂ, ਗਲ਼ ਨਾਲ ਲਾ ਲੈਂਦੀ,
ਅਕ੍ਰਿਤਘਣਾਂ ਦਾ ਧਰਤੀ ਵੀ, ਝੱਲਦੀ ਭਾਰ ਨਹੀ।

ਵਫ਼ਾਦਾਰ ਹਾਂ ਮਾਂ ਬੋਲੀ ਦਾ, ਗ਼ਦਾਰ ਨਹੀਂ,
ਇਸ ਨੂੰ ਪਿੱਠ ਦਿਖਾਣਾ, ਮੈਨੂੰ ਦਰਕਾਰ ਨਹੀਂ।
***
ਰਵਿੰਦਰ ਸਿੰਘ ਕੁੰਦਰਾ
ਕਵੈਂਟਰੀ ਯੂ.ਕੇ.

*’ਲਿਖਾਰੀ’ ਵਿਚ ਪ੍ਰਕਾਸ਼ਿਤ ਹੋਣ ਵਾਲੀਆਂ ਸਾਰੀਆਂ ਹੀ ਰਚਨਾਵਾਂ ਵਿਚ ਪ੍ਰਗਟਾਏ ਵਿਚਾਰਾਂ ਨਾਲ ‘ਲਿਖਾਰੀ’ ਦਾ ਸਹਿਮਤ ਹੋਣਾ ਜ਼ਰੂਰੀ ਨਹੀਂ। ਹਰ ਲਿਖਤ ਵਿਚ ਪ੍ਰਗਟਾਏ ਵਿਚਾਰਾਂ ਦਾ ਜ਼ਿੰਮੇਵਾਰ ਕੇਵਲ ‘ਰਚਨਾ’ ਦਾ ਕਰਤਾ ਹੋਵੇਗਾ।
*
***
1304
***

About the author

ਰਵਿੰਦਰ ਸਿੰਘ ਕੁੰਦਰਾ
+ ਲਿਖਾਰੀ ਵਿੱਚ ਛਪੀਆਂ ਰਚਨਾਵਾਂ ਦਾ ਵੇਰਵਾ

ਮੇਰਾ ਹਵਾਲਾ
ਅਧਖੜ ਉਮਰ ਵਿੱਚ ਜਾ ਕੇ ਮੈਨੂੰ ਲਿਖਣ ਦਾ ਚਾਅ ਉਦੋਂ ਚੜ੍ਹਿਆ ਜਦੋਂ ਮੇਰਾ ਇੱਕ ਬਚਪਨ ਦਾ ਚੇਤੇ ਵਿੱਚੋਂ ਬਿਲਕੁੱਲ ਵਿਸਰਿਆ ਦੋਸਤ, ਤਖਤ ਕੇਸ ਗੜ੍ਹ ਸਾਹਿਬ ਦਾ ਜਥੇਦਾਰ ਗਿਆਨੀ ਤਰਲੋਚਨ ਸਿੰਘ,  ਚਾਲੀ ਕੁ ਸਾਲ ਤੋਂ ਬਾਅਦ ਮੇਰੇ ਹੀ ਰੇਡੀਓ ਸ਼ੋ ਵਿੱਚ ਮੇਰਾ ਮਹਿਮਾਨ ਬਣ ਕੇ ਮੇਰੇ ਸਾਹਮਣੇ ਆਇਆ। ਮੇਰੇ ਮੂੰਹੋਂ ਆਪ ਮੁਹਾਰੇ ਹੀ ਨਿਕਲਿਆ, “ਵਿਛੜਿਆਂ ਮੇਲੈ ਪ੍ਰਭੂ ਹਰਿ ਦਰਗਹਿ ਕਾ ਬੈਸੀਠੁ”। ਇਸੇ ਹੀ ਸ਼ੀਰਸ਼ਕ ਉੱਤੇ ਮੇਰੀ ਪਹਿਲੀ ਹੱਡਬੀਤੀ ਕਹਾਣੀ ਮੈਂ ਲਿਖੀ ਅਤੇ ਜਿਸ ਨੂੰ ਪਾਠਕਾਂ ਨੇ ਪਸੰਦ ਕੀਤਾ ਅਤੇ ਮੇਰਾ ਹੌਸਲਾ ਵਧਾਇਆ ਕਿ ਮੈਂ ਲਿਖਣਾ ਜਾਰੀ ਰੱਖਾਂ। ਇਸ ਤੋਂ ਬਾਅਦ ਕਈ ਕਹਾਣੀਆਂ ਅਤੇ ਫੇਰ ਕਵਿਤਾਵਾਂ ਮੇਰੀ ਜ਼ਿੰਦਗੀ ਦਾ ਰੁਝਾਨ ਬਣ ਗਈਆਂ ਅਤੇ ਸੁੱਖ ਨਾਲ ਇਹ ਸਫ਼ਰ ਹਾਲੇ ਵੀ ਜਾਰੀ ਹੈ। ਜ਼ਿੰਦਗੀ ਦਾ ਨਿਰਬਾਹ ਚਲਾਉਣ ਲਈ ਕਈ ਤਰ੍ਹਾਂ ਦੀਆਂ ਨੌਕਰੀਆਂ, ਜਿਨ੍ਹਾਂ ਵਿੱਚ ਤਰਜਮਾਕਾਰੀ, ਰੇਡੀਓ ਪੇਸ਼ਕਾਰੀ ਆਦਿਕ ਵੀ ਸ਼ਾਮਲ ਸਨ, ਕੀਤੀਆਂ ਅਤੇ ਹੁਣ ਰਿਟਾਇਰਮੈਂਟ ਵਿੱਚ ਹੋਣ ਕਰਕੇ ਸਮਾਜ ਸੇਵਾ ਦੇ ਤੌਰ ‘ਤੇ ਕਈ ਸੰਸਥਾਵਾਂ ਨਾਲ ਸਾਂਝ ਜਾਰੀ ਹੈ। ਉਮੀਦ ਹੈ ਹੱਡ ਪੈਰ ਚੱਲਦਿਆਂ ਤੱਕ ਜਾਰੀ ਰਹੇਗੀ। ਲੋਕਾਂ ਨਾਲ ਮਿਲਣਾ ਗਿਲਣਾ, ਵਿਚਾਰ ਵਟਾਂਦਰਾ ਕਰਨਾ, ਬਹਿਸ ਕਰਨਾ ਮੇਰੇ ਰੋਜ਼ਾਨਾ ਸ਼ੌਂਕ ਹਨ। ਅਸੂਲਾਂ ਉੱਤੇ ਪਹਿਰਾ ਦੇਣ ਦੀ ਭੈੜੀ ਆਦਤ ਹੈ, ਜਿਸ ਕਰਕੇ ਕਈ ਵਾਰੀ ਤਕਲੀਫ਼ ਵੀ ਝੱਲਣੀ ਪੈਂਦੀ ਹੈ, ਪਰ ਆਦਤਾਂ ਵੀ ਤਾਂ ਨਹੀਂ ਨਾ ਛੁੱਟਦੀਆਂ। ਇਸ ਲਿਹਾਜ ਨਾਲ ਜਿਹੜੀ ਵੀ ਚੀਜ਼ ਪ੍ਰਭਾਵਤ ਕਰਦੀ ਹੈ, ਉਸ ਬਾਰੇ ਕਵਿਤਾ ਲਿਖ ਕੇ ਆਪਣਾ ਮਨ ਸ਼ਾਂਤ ਕਰ ਲਈਦਾ ਹੈ। ਮੇਰੀਆਂ ਰਚਨਾਵਾਂ ਵਿੱਚ ਵਿਅੰਗ, ਹਾਸਰਸ, ਇਤਿਹਾਸ, ਸਭਿਆਚਾਰ, ਕੌੜਾ ਸੱਚ ਆਦਿਕ ਸਭ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਕਿਤਾਬਾਂ ਦੀ ਪੜਚੋਲ, ਐਡੀਟਰੀ ਦਾ ਵੀ ਸ਼ੌਂਕ ਹੈ ਜਿਸ ਅਧੀਨ ਦੋ ਕੁ ਨਵੇਂ ਲੇਖਕਾਂ ਦੀਆਂ ਕਾਵਿ ਕਿਤਾਬਾਂ ਸੋਧਣ ਦੀ ਸੇਵਾ ਵੀ ਪਿਛਲੇ ਸਾਲਾਂ ਵਿੱਚ ਕੀਤੀ ਹੈ।
ਬਾਕੀ ਸਭ ਠੀਕ ਠਾਕ ਹੈ।
ਰਵਿੰਦਰ ਸਿੰਘ ਕੁੰਦਰਾ
***

ਰਵਿੰਦਰ ਸਿੰਘ ਕੁੰਦਰਾ

ਮੇਰਾ ਹਵਾਲਾ ਅਧਖੜ ਉਮਰ ਵਿੱਚ ਜਾ ਕੇ ਮੈਨੂੰ ਲਿਖਣ ਦਾ ਚਾਅ ਉਦੋਂ ਚੜ੍ਹਿਆ ਜਦੋਂ ਮੇਰਾ ਇੱਕ ਬਚਪਨ ਦਾ ਚੇਤੇ ਵਿੱਚੋਂ ਬਿਲਕੁੱਲ ਵਿਸਰਿਆ ਦੋਸਤ, ਤਖਤ ਕੇਸ ਗੜ੍ਹ ਸਾਹਿਬ ਦਾ ਜਥੇਦਾਰ ਗਿਆਨੀ ਤਰਲੋਚਨ ਸਿੰਘ,  ਚਾਲੀ ਕੁ ਸਾਲ ਤੋਂ ਬਾਅਦ ਮੇਰੇ ਹੀ ਰੇਡੀਓ ਸ਼ੋ ਵਿੱਚ ਮੇਰਾ ਮਹਿਮਾਨ ਬਣ ਕੇ ਮੇਰੇ ਸਾਹਮਣੇ ਆਇਆ। ਮੇਰੇ ਮੂੰਹੋਂ ਆਪ ਮੁਹਾਰੇ ਹੀ ਨਿਕਲਿਆ, “ਵਿਛੜਿਆਂ ਮੇਲੈ ਪ੍ਰਭੂ ਹਰਿ ਦਰਗਹਿ ਕਾ ਬੈਸੀਠੁ”। ਇਸੇ ਹੀ ਸ਼ੀਰਸ਼ਕ ਉੱਤੇ ਮੇਰੀ ਪਹਿਲੀ ਹੱਡਬੀਤੀ ਕਹਾਣੀ ਮੈਂ ਲਿਖੀ ਅਤੇ ਜਿਸ ਨੂੰ ਪਾਠਕਾਂ ਨੇ ਪਸੰਦ ਕੀਤਾ ਅਤੇ ਮੇਰਾ ਹੌਸਲਾ ਵਧਾਇਆ ਕਿ ਮੈਂ ਲਿਖਣਾ ਜਾਰੀ ਰੱਖਾਂ। ਇਸ ਤੋਂ ਬਾਅਦ ਕਈ ਕਹਾਣੀਆਂ ਅਤੇ ਫੇਰ ਕਵਿਤਾਵਾਂ ਮੇਰੀ ਜ਼ਿੰਦਗੀ ਦਾ ਰੁਝਾਨ ਬਣ ਗਈਆਂ ਅਤੇ ਸੁੱਖ ਨਾਲ ਇਹ ਸਫ਼ਰ ਹਾਲੇ ਵੀ ਜਾਰੀ ਹੈ। ਜ਼ਿੰਦਗੀ ਦਾ ਨਿਰਬਾਹ ਚਲਾਉਣ ਲਈ ਕਈ ਤਰ੍ਹਾਂ ਦੀਆਂ ਨੌਕਰੀਆਂ, ਜਿਨ੍ਹਾਂ ਵਿੱਚ ਤਰਜਮਾਕਾਰੀ, ਰੇਡੀਓ ਪੇਸ਼ਕਾਰੀ ਆਦਿਕ ਵੀ ਸ਼ਾਮਲ ਸਨ, ਕੀਤੀਆਂ ਅਤੇ ਹੁਣ ਰਿਟਾਇਰਮੈਂਟ ਵਿੱਚ ਹੋਣ ਕਰਕੇ ਸਮਾਜ ਸੇਵਾ ਦੇ ਤੌਰ ‘ਤੇ ਕਈ ਸੰਸਥਾਵਾਂ ਨਾਲ ਸਾਂਝ ਜਾਰੀ ਹੈ। ਉਮੀਦ ਹੈ ਹੱਡ ਪੈਰ ਚੱਲਦਿਆਂ ਤੱਕ ਜਾਰੀ ਰਹੇਗੀ। ਲੋਕਾਂ ਨਾਲ ਮਿਲਣਾ ਗਿਲਣਾ, ਵਿਚਾਰ ਵਟਾਂਦਰਾ ਕਰਨਾ, ਬਹਿਸ ਕਰਨਾ ਮੇਰੇ ਰੋਜ਼ਾਨਾ ਸ਼ੌਂਕ ਹਨ। ਅਸੂਲਾਂ ਉੱਤੇ ਪਹਿਰਾ ਦੇਣ ਦੀ ਭੈੜੀ ਆਦਤ ਹੈ, ਜਿਸ ਕਰਕੇ ਕਈ ਵਾਰੀ ਤਕਲੀਫ਼ ਵੀ ਝੱਲਣੀ ਪੈਂਦੀ ਹੈ, ਪਰ ਆਦਤਾਂ ਵੀ ਤਾਂ ਨਹੀਂ ਨਾ ਛੁੱਟਦੀਆਂ। ਇਸ ਲਿਹਾਜ ਨਾਲ ਜਿਹੜੀ ਵੀ ਚੀਜ਼ ਪ੍ਰਭਾਵਤ ਕਰਦੀ ਹੈ, ਉਸ ਬਾਰੇ ਕਵਿਤਾ ਲਿਖ ਕੇ ਆਪਣਾ ਮਨ ਸ਼ਾਂਤ ਕਰ ਲਈਦਾ ਹੈ। ਮੇਰੀਆਂ ਰਚਨਾਵਾਂ ਵਿੱਚ ਵਿਅੰਗ, ਹਾਸਰਸ, ਇਤਿਹਾਸ, ਸਭਿਆਚਾਰ, ਕੌੜਾ ਸੱਚ ਆਦਿਕ ਸਭ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਕਿਤਾਬਾਂ ਦੀ ਪੜਚੋਲ, ਐਡੀਟਰੀ ਦਾ ਵੀ ਸ਼ੌਂਕ ਹੈ ਜਿਸ ਅਧੀਨ ਦੋ ਕੁ ਨਵੇਂ ਲੇਖਕਾਂ ਦੀਆਂ ਕਾਵਿ ਕਿਤਾਬਾਂ ਸੋਧਣ ਦੀ ਸੇਵਾ ਵੀ ਪਿਛਲੇ ਸਾਲਾਂ ਵਿੱਚ ਕੀਤੀ ਹੈ। ਬਾਕੀ ਸਭ ਠੀਕ ਠਾਕ ਹੈ। ਰਵਿੰਦਰ ਸਿੰਘ ਕੁੰਦਰਾ ***

View all posts by ਰਵਿੰਦਰ ਸਿੰਘ ਕੁੰਦਰਾ →